AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੁਪਰੀਮ ਕੋਰਟ ਤੱਕ ਨਹੀਂ ਪਹੁੰਚ ਸਕਿਆ ਵਿਰੋਧੀ ਧਿਰ ਦਾ ਮਾਰਚ, ਲੀਗਲ ਟੀਮ ਨੂੰ ਦਾਖਲ ਕਰਨੀ ਪਈ EC ਦੇ ਖਿਲਾਫ ਪਟੀਸ਼ਨ

India Bloc March to Supreme Court: ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਵਿਰੁੱਧ ਇੰਡੀਆ ਬਲਾਕ ਦੇ ਮਾਰਚ ਨੂੰ ਮੰਡੀ ਹਾਊਸ ਵਿਖੇ ਰੋਕ ਦਿੱਤਾ ਗਿਆ। ਇਸ ਤੋਂ ਬਾਅਦ, ਰਾਹੁਲ ਗਾਂਧੀ ਦੀ ਕਾਨੂੰਨੀ ਟੀਮ ਨੇ ਸੁਪਰੀਮ ਕੋਰਟ ਵਿੱਚ ਚੋਣ ਕਮਿਸ਼ਨ ਵਿਰੁੱਧ ਪਟੀਸ਼ਨ ਦਾਇਰ ਕੀਤੀ।

ਸੁਪਰੀਮ ਕੋਰਟ ਤੱਕ ਨਹੀਂ ਪਹੁੰਚ ਸਕਿਆ ਵਿਰੋਧੀ ਧਿਰ ਦਾ ਮਾਰਚ, ਲੀਗਲ ਟੀਮ ਨੂੰ ਦਾਖਲ ਕਰਨੀ ਪਈ EC ਦੇ ਖਿਲਾਫ ਪਟੀਸ਼ਨ
ਥੋੜ੍ਹੀ ਦੇਰ ‘ਚ ਸੁਪਰੀਮ ਕੋਰਟ ਪਹੁੰਚਣਗੇ INDIA ਬਲਾਕ ਦੇ ਆਗੂ
tv9-punjabi
| Updated On: 12 Oct 2026 17:28 PM IST
Share

ਇੰਡੀਆ ਬਲਾਕ ਨੇ ਅੱਜ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਵਿਰੁੱਧ ਮੁੜ ਪ੍ਰਦਰਸ਼ਨ ਕੀਤਾ। ਮਾਰਚ ਦਿੱਲੀ ਦੇ ਬਾਰਾਖੰਬਾ ਰੋਡ ਤੋਂ ਸੁਪਰੀਮ ਕੋਰਟ ਤੱਕ ਸ਼ੁਰੂ ਹੋਣਾ ਸੀ, ਪਰ ਪੁਲਿਸ ਨੇ ਮੰਡੀ ਹਾਊਸ ਵਿਖੇ ਮਾਰਚ ਨੂੰ ਰੋਕ ਦਿੱਤਾ। ਮੰਡੀ ਹਾਊਸ ਤੋਂ ਸੁਪਰੀਮ ਕੋਰਟ ਵੱਲ ਜਾਣ ਵਾਲੀ ਸੜਕ ਵੀ ਬੰਦ ਕਰ ਦਿੱਤੀ ਗਈ। ਇਸ ਦੌਰਾਨ, ਰਾਹੁਲ ਗਾਂਧੀ ਦੀ ਲੀਗਲ ਟੀਮ ਸੁਪਰੀਮ ਕੋਰਟ ਪਹੁੰਚੀ ਅਤੇ ਵਿਅਕਤੀਗਤ ਤੌਰ ‘ਤੇ ਪਟੀਸ਼ਨ ਦਾਇਰ ਕਰਨ ਲਈ ਸਮਾਂ ਵਧਾਉਣ ਦੀ ਬੇਨਤੀ ਕੀਤੀ (ਸ਼ਾਮ 4:30 ਵਜੇ ਤੋਂ ਬਾਅਦ ਵੀ)। ਬੇਨਤੀ ਤੋਂ ਥੋੜ੍ਹੀ ਦੇਰ ਬਾਅਦ, ਕਾਨੂੰਨੀ ਟੀਮ ਨੇ ਪਟੀਸ਼ਨ ਦਾਇਰ ਕੀਤੀ। ਪਟੀਸ਼ਨ ਰਾਹੁਲ ਗਾਂਧੀ ਬਨਾਮ ਚੋਣ ਕਮਿਸ਼ਨ ਵਿਚਾਲੇ ਹੈ।

ਪਟੀਸ਼ਨ ਵਿੱਚ ਰਾਹੁਲ ਗਾਂਧੀ ਦੇ ਨਾਲ-ਨਾਲ ਅਖਿਲੇਸ਼ ਯਾਦਵ, ਮਲਿਕਾਰੁਜਨ ਖੜਗੇ, ਤੇਜਸਵੀ ਯਾਦਵ ਅਤੇ ਸੌਗਤ ਰਾਏ ਸਮੇਤ 11 ਨੇਤਾਵਾਂ ਨੂੰ ਪਟੀਸ਼ਨਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਚੋਣ ਕਮਿਸ਼ਨ, CEC ਅਤੇ ਦੋਵੇਂ ਕਮਿਸ਼ਨਰਾਂ ਨੂੰ ਧਿਰ ਬਣਾਇਆ ਗਿਆ ਹੈ। ਪਟੀਸ਼ਨ ਵਿੱਚ SIR ‘ਤੇ ਰੋਕ ਲਗਾਉਣ ਅਤੇ CEC ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ।

ਵਿਰੋਧੀ ਧਿਰ ਦੇ ਮਾਰਚ ਬਾਰੇ ਸੁਪਰੀਮ ਕੋਰਟ ਨੇ ਕੀ ਕਿਹਾ?

ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਰਜਿਸਟਰੀ ਵਿੱਚ ਪਟੀਸ਼ਨ ਜਾਂ ਹੋਰ ਅਰਜ਼ੀਆਂ ਦਾਇਰ ਕਰਨ ਲਈ ਵਕੀਲ ਰਾਹੀਂ ਜਾਂ ਖ਼ੁਦ ਪਟੀਸ਼ਨ ਦਾਇਰ ਕਰਨ ਵਾਲਾ ਵਿਅਕਤੀ ਸਿੱਧਾ ਆ ਸਕਦਾ ਹੈ। ਇਸ ਵਿੱਚ ਕੋਈ ਰੁਕਾਵਟ ਨਹੀਂ ਹੈ, ਪਰ ਅਦਾਲਤ ਵਿੱਚ ਦਾਖ਼ਲ ਹੋਣ ਲਈ ਪਾਸ ਬਣਵਾਉਣਾ ਪਵੇਗਾ।

ਅਦਾਲਤ ਨੇ ਕਿਹਾ ਕਿ ਇੱਕ ਪਟੀਸ਼ਨ ਦਾਇਰ ਕਰਨ ਲਈ ਸੀਮਤ ਗਿਣਤੀ ਵਿੱਚ ਹੀ ਪਾਸ ਜਾਰੀ ਕੀਤੇ ਜਾਂਦੇ ਹਨ। ਇਹ ਪਾਸ ਸੁਪਰੀਮ ਕੋਰਟ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਜਾਰੀ ਹੁੰਦੇ ਹਨ। ਦੇਸ਼ ਦਾ ਕੋਈ ਵੀ ਨਾਗਰਿਕ ਜਨਤਕ ਹਿੱਤ ਜਾਂ ਨਿੱਜੀ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਸਕਦਾ ਹੈ।

ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਸੰਗਠਨ ਵੱਡੀ ਗਿਣਤੀ ਵਿੱਚ ਹੰਗਾਮਾ ਕਰਨ ਦੇ ਉਦੇਸ਼ ਨਾਲ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਦਿੱਲੀ ਪੁਲਿਸ ਅਤੇ ਹੋਰ ਸੁਰੱਖਿਆ ਬਲ ਬਾਹਰੀ ਘੇਰੇ ਵਿੱਚ ਮੌਜੂਦ ਹਨ। ਸੁਪਰੀਮ ਕੋਰਟ ਪ੍ਰਦਰਸ਼ਨ ਕਰਨ ਦੀ ਥਾਂ ਨਹੀਂ ਹੈ।

ਕੌਣ-ਕੌਣ ਹੋਇਆ ਮਾਰਚ ਵਿੱਚ ਸ਼ਾਮਲ?

INDIA ਬਲਾਕ ਦੇ ਸੰਸਦ ਮੈਂਬਰਾਂ ਵਿੱਚ ਧਰਮਿੰਦਰ ਯਾਦਵ, ਸੰਜੇ ਰਾਉਤ, ਅਰਵਿੰਦ ਸਾਵੰਤ, ਮਹੂਆ ਮਾਝੀ, ਮਹੂਆ ਮੋਇਤਰਾ ਅਤੇ ਵਿਰੋਧੀ ਧਿਰ ਦੇ ਹੋਰ ਆਗੂ ਸ਼ਾਮਲ ਹਨ। ਮਾਰਚ ਤੋਂ ਪਹਿਲਾਂ ਸਾਰੇ ਆਗੂ ਕਾਂਸਟੀਚਿਊਸ਼ਨਲ ਕਲੱਬ ਵਿੱਚ ਇਕੱਠੇ ਹੋਏ। ਵਿਰੋਧ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ CEC ਗਿਆਨੇਸ਼ ਕੁਮਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਮਾਰਚ ਦੌਰਾਨ ਕਾਂਗਰਸ ਆਗੂ ਭੂਪਿੰਦਰ ਸਿੰਘ ਹੁੱਡਾ ਨੇ ਕਿਹਾ, ਉਹ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ। ਲੋਕਤੰਤਰ ਵਿੱਚ ਲੋਕਾਂ ਦੀ ਆਵਾਜ਼ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਉਹ ਘਬਰਾ ਗਏ ਹਨ।

ਗਿਆਨੇਸ਼ ਕੁਮਾਰ ਨੂੰ ਅਸਤੀਫ਼ਾ ਦੇਣਾ ਪਵੇਗਾ

ਇਸ ਦੌਰਾਨ ਕਾਂਗਰਸ ਆਗੂ ਸਚਿਨ ਪਾਇਲਟ ਨੇ ਕਿਹਾ, ਅੱਜ ਪੂਰੇ ਦੇਸ਼ ਦੀ ਜਨਤਾ ਸੜਕਾਂ ‘ਤੇ ਉਤਰ ਆਈ ਹੈ। ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਦੇਸ਼ ਭਰ ਤੋਂ ਕਾਂਗਰਸੀ ਵਰਕਰ ਇੱਥੇ ਇਕੱਠੇ ਹੋਏ ਹਨ। ਸਾਡੀ ਸਾਰਿਆਂ ਦੀ ਇੱਕੋ ਮੰਗ ਹੈ ਕਿ ਸੁਪਰੀਮ ਕੋਰਟ ਸਾਡੀ ਸੁਣਵਾਈ ਕਰੇ।

ਉਨ੍ਹਾਂ ਅੱਗੇ ਕਿਹਾ, CEC ਗਿਆਨੇਸ਼ ਕੁਮਾਰ ਨੇ ਜੋ ਕੀਤਾ ਹੈ, ਉਹ ਗ਼ੈਰ-ਕਾਨੂੰਨੀ ਅਤੇ ਗ਼ੈਰ-ਸੰਵਿਧਾਨਕ ਹੈ। ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਵੇਗਾ। ਵੋਟ ਚੋਰੀ ਬਾਰੇ ਸਾਡੇ ਵੱਲੋਂ ਪੇਸ਼ ਕੀਤੇ ਗਏ ਸਬੂਤ ਇਹ ਸਾਬਤ ਕਰਦੇ ਹਨ ਕਿ ਸਾਨੂੰ ਇਸ ਦੇਸ਼ ਵਿੱਚ ਲੋਕਤੰਤਰ ਨੂੰ ਬਚਾਉਣ ਲਈ ਲੜਾਈ ਲੜਨੀ ਪਵੇਗੀ।

ਸਚਿਨ ਪਾਇਲਟ ਨੇ ਅੱਗੇ ਕਿਹਾ, ਅਸੀਂ ਸ਼ਾਂਤੀਪੂਰਨ ਢੰਗ ਨਾਲ ਅਤੇ ਗਾਂਧੀਵਾਦੀ ਤਰੀਕੇ ਨਾਲ ਆਪਣੀ ਗੱਲ ਕਹਿਣਾ ਚਾਹੁੰਦੇ ਹਾਂ, ਪਰ ਪੁਲਿਸ ਨੌਜਵਾਨਾਂ ‘ਤੇ ਲਾਠੀਆਂ ਵਰ੍ਹਾ ਰਹੀ ਹੈ ਅਤੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਇਹ ਗ਼ਲਤ ਹੈ। ਮੇਰਾ ਮੰਨਣਾ ਹੈ ਕਿ ਸੁਪਰੀਮ ਕੋਰਟ ਨੂੰ ਸਾਡੀ ਸੁਣਵਾਈ ਕਰਨੀ ਚਾਹੀਦੀ ਹੈ, ਤਾਂ ਜੋ ਸਹੀ ਕਦਮ ਚੁੱਕੇ ਜਾ ਸਕਣ। CEC ਨੂੰ ਇਸ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਸਰਕਾਰ ਆਪਣੇ ਆਪ ਨੂੰ ਬਚਾਉਣ ਲਈ ਪੁਲਿਸ ਨੂੰ ਅੱਗੇ ਕਰ ਰਹੀ ਹੈ।

ਜੇਲ੍ਹ ਜਾਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ

INDIA ਬਲਾਕ ਦੇ ਵਿਰੋਧ ਮਾਰਚ ਦੌਰਾਨ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਨੰਦ ਭਦੌਰੀਆ ਨੇ ਕਿਹਾ, ਇਹ ਮਾਰਚ ਸੁਪਰੀਮ ਕੋਰਟ ਵੱਲ ਵਧ ਰਿਹਾ ਹੈ। ਇਸ ਵਿੱਚ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਣ ਲਈ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ, ਇਹ ਸੰਘਰਸ਼ ਅਤੇ ਵਿਰੋਧ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਉਹ ਅਸਤੀਫ਼ਾ ਨਹੀਂ ਦੇ ਦਿੰਦੇ ਅਤੇ ਉਨ੍ਹਾਂ ਨੂੰ ਜੇਲ੍ਹ ਨਹੀਂ ਭੇਜਿਆ ਜਾਂਦਾ।

Source:TV9Hindi.com

Follow Us
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...