AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿੱਲੀ ‘ਚ INDIA ਬਲਾਕ ਦੀ ਅੱਜ ‘ਮਹਾ ਰੈਲੀ’, 4000 ਪੁਲਿਸ ਮੁਲਾਜ਼ਮ ਸੰਭਾਲਣਗੇ ਸੁਰੱਖਿਆ; 200 CCTV ਤੇ ਡਰੋਨ ਨਾਲ ਹੋਵੇਗੀ ਨਿਗਰਾਨੀ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ INDIA ਬਲਾਕ ਦੀ ਮਹਾ ਰੈਲੀ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਹੋਣ ਜਾ ਰਹੀ ਹੈ। ਸੁਰੱਖਿਆ ਤੇ ਟ੍ਰੈਫਿਕ ਦੇ ਖਾਸ ਪ੍ਰਬੰਧ ਕੀਤੇ ਗਏ ਹਨ।

ਦਿੱਲੀ 'ਚ INDIA ਬਲਾਕ ਦੀ ਅੱਜ 'ਮਹਾ ਰੈਲੀ', 4000 ਪੁਲਿਸ ਮੁਲਾਜ਼ਮ ਸੰਭਾਲਣਗੇ ਸੁਰੱਖਿਆ; 200 CCTV ਤੇ ਡਰੋਨ ਨਾਲ ਹੋਵੇਗੀ ਨਿਗਰਾਨੀ
ਦਿੱਲੀ ‘ਚ INDIA ਬਲਾਕ ਦੀ ਅੱਜ ‘ਮਹਾ ਰੈਲੀ’
tv9-punjabi
| Updated On: 01 Nov 2026 07:11 AM IST
Share

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ INDIA ਬਲਾਕ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਮਹਾ ਰੈਲੀ ਕਰਨ ਜਾ ਰਿਹਾ ਹੈ। ਵਿਰੋਧੀ ਗਠਜੋੜ ਇਸ ਪ੍ਰੋਗਰਾਮ ਰਾਹੀਂ ਚੋਣ ਕਮਿਸ਼ਨ ਦੇ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਉਣ ਦੇ ਨਾਲ-ਨਾਲ ਆਪਣੀ ਏਕਤਾ ਤੇ ਸਿਆਸੀ ਤਾਕਤ ਦਿਖਾਉਣ ਦੀ ਤਿਆਰੀ ਕਰ ਰਿਹਾ ਹੈ। ਰੈਲੀ ਤੋਂ ਇੱਕ ਦਿਨ ਪਹਿਲਾਂ ਸ਼ਨੀਵਾਰ ਨੂੰ ਕਾਂਗਰਸ ਨੇ ਮੌਕ ਪਾਰਲੀਮੈਂਟ ਕਰਵਾਈ ਤੇ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਪ੍ਰਤੀਕਾਤਮਕ ਮਹਾਂਦੋਸ਼ ਦੀ ਕਾਰਵਾਈ ਕੀਤੀ। ਪਾਰਟੀ ਨੇ ਸਪੱਸ਼ਟ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਜਾਣਾ ਹੀ ਹੋਵੇਗਾ।

ਕਾਂਗਰਸ ਤੇ ਗਠਜੋੜ ਦੀਆਂ ਹੋਰ ਪਾਰਟੀਆਂ ਦਾ ਇਲਜ਼ਾਮ ਹੈ ਕਿ ਚੋਣ ਕਮਿਸ਼ਨ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਨੂੰ ਪ੍ਰਭਾਵਿਤ ਕਰ ਰਿਹਾ ਹੈ ਤੇ SIR ਦੌਰਾਨ ਬੇਨਿਯਮੀਆਂ ਹੋਈਆਂ ਹਨ। ਵਿਰੋਧੀ ਧਿਰ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਲਗਾਤਾਰ ਸਵਾਲ ਚੁੱਕਦੀ ਰਹੀ ਹੈ। ਹੁਣ ਰਾਮਲੀਲਾ ਮੈਦਾਨ ਦੀ ਮਹਾ ਰੈਲੀ ਰਾਹੀਂ ਇਨ੍ਹਾਂ ਦੋਸ਼ਾਂ ਅਤੇ ਮੰਗਾਂ ਨੂੰ ਸਿਆਸੀ ਮੁਹਿੰਮ ਦਾ ਰੂਪ ਦੇਣ ਦੀ ਤਿਆਰੀ ਹੈ।

ਰੈਲੀ ਤੋਂ ਪਹਿਲਾਂ ਰਾਹੁਲ ਗਾਂਧੀ ਦੀ ਅਪੀਲ

ਰੈਲੀ ਤੋਂ ਪਹਿਲਾਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਰੈਲੀ ‘ਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਦਰਸ਼ਨ ਕਰੋ, ਮਾਰਚ ਕਰੋ, ਰੈਲੀ ਕਰੋ ਤੇ ਨਾਲ ਹੀ ਥੋੜ੍ਹੀ ਖਰੀਦਦਾਰੀ ਵੀ ਕਰੋ, ਇਸ ਨਾਲ ਵਪਾਰੀਆਂ ਨੂੰ ਫਾਇਦਾ ਹੋਵੇਗਾ। ਮੈਂ ਜਾਣਦਾ ਹਾਂ ਕਿ ਵਪਾਰੀਆਂ ਨੂੰ ਰੈਲੀ ਨਾਲ ਕੋਈ ਨੁਕਸਾਨ ਨਹੀਂ ਹੋਵੇਗਾ। BJP ਡਰੀ ਹੋਈ ਹੈ, ਇਸ ਲਈ ਅਫਵਾਹਾਂ ਫੈਲਾ ਰਹੀ ਹੈ।

ਓਪਨ ਬੱਸ ‘ਚ ਰਾਮਲੀਲਾ ਮੈਦਾਨ ਪਹੁੰਚਣਗੇ ਵਿਰੋਧੀ ਧਿਰ ਦੇ ਆਗੂ

ਰੈਲੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਖਾਸ ਤਿਆਰੀਆਂ ਕੀਤੀਆਂ ਹਨ। ਆਗੂਆਂ ਤੇ ਸੰਸਦ ਮੈਂਬਰਾਂ ਨੂੰ ਓਪਨ ਬੱਸਾਂ ‘ਚ ਸਵਾਰ ਹੋ ਕੇ ਪ੍ਰੋਗਰਾਮ ਵਾਲੀ ਥਾਂ ਤੱਕ ਲਿਜਾਣ ਦੀ ਯੋਜਨਾ ਬਣਾਈ ਗਈ ਹੈ। ਕਾਂਗਰਸ ਦਫ਼ਤਰ ਇੰਦਰਾ ਭਵਨ ਦੇ ਬਾਹਰ ਹਰੇ ਰੰਗ ਦੀ ਓਪਨ ਬੱਸ ਵੀ ਖੜ੍ਹੀ ਦਿਖਾਈ ਦਿੱਤੀ।

ਸੂਤਰਾਂ ਮੁਤਾਬਕ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰਿਹਾਇਸ਼ ਤੇ ਕਾਂਸਟੀਚਿਊਸ਼ਨ ਕਲੱਬ ਤੋਂ INDIA ਬਲਾਕ ਦੇ ਆਗੂ ਤੇ ਸੰਸਦ ਮੈਂਬਰ ਖੁੱਲ੍ਹੀਆਂ ਬੱਸਾਂ ‘ਚ ਸਵਾਰ ਹੋ ਕੇ ਮਿੰਟੋ ਬ੍ਰਿਜ ਪਹੁੰਚਣਗੇ। ਇੱਥੋਂ ਸਾਰੇ ਆਗੂ ਪੈਦਲ ਮਾਰਚ ਕਰਦੇ ਹੋਏ ਰਾਮਲੀਲਾ ਮੈਦਾਨ ਜਾਣਗੇ। ਇਸ ਮਾਰਚ ਰਾਹੀਂ ਵਿਰੋਧੀ ਗਠਜੋੜ ਆਪਣੀ ਏਕਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਕਰੇਗਾ।

4 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ

ਮਹਾ ਰੈਲੀ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਨੇ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਹਨ। ਅਧਿਕਾਰੀਆਂ ਮੁਤਾਬਕ ਪ੍ਰੋਗਰਾਮ ‘ਚ ਲਗਭਗ 50 ਹਜ਼ਾਰ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ 4,000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਨਾਲ ਕੇਂਦਰੀ ਹਥਿਆਰਬੰਦ ਪੁਲਿਸ ਬਲ (CAPF) ਦੀਆਂ ਕੰਪਨੀਆਂ ਵੀ ਤਾਇਨਾਤ ਕੀਤੀਆਂ ਜਾਣਗੀਆਂ।

ਰਾਮਲੀਲਾ ਮੈਦਾਨ ‘ਤੇ ਮਿੰਟੋ ਬ੍ਰਿਜ ਤੋਂ ਮੈਦਾਨ ਤੱਕ ਆਉਣ ਵਾਲੇ ਮਾਰਚ ਦੇ ਰਸਤੇ ਨੂੰ ਸੁਰੱਖਿਆ ਘੇਰੇ ‘ਚ ਰੱਖਿਆ ਜਾਵੇਗਾ। ਪ੍ਰੋਗਰਾਮ ਵਾਲੀ ਥਾਂ ਨੂੰ 14 ਜ਼ੋਨਾਂ ‘ਚ ਵੰਡਿਆ ਗਿਆ ਹੈ। ਹਰੇਕ ਜ਼ੋਨ ਦੀ ਨਿਗਰਾਨੀ ACP ਰੈਂਕ ਦੇ ਅਧਿਕਾਰੀ ਕਰਨਗੇ, ਜਦਕਿ ਦੋ ਜ਼ੋਨਾਂ ਦੀ ਜ਼ਿੰਮੇਵਾਰੀ ਇੱਕ ਵਧੀਕ DCP ਰੈਂਕ ਦੇ ਅਧਿਕਾਰੀ ਨੂੰ ਸੌਂਪੀ ਜਾਵੇਗੀ। ਦਿੱਲੀ ਪੁਲਿਸ ਕਮਿਸ਼ਨਰ ਅਨੁਰਾਗ ਕੁਮਾਰ ਨੇ ਸ਼ਨੀਵਾਰ ਨੂੰ ਸੀਨੀਅਰ ਅਧਿਕਾਰੀਆਂ ਨਾਲ ਮਿੰਟੋ ਰੋਡ ਤੇ ਰਾਮਲੀਲਾ ਮੈਦਾਨ ਦਾ ਨਿਰੀਖਣ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

200 ਤੋਂ ਵੱਧ CCTV ਕੈਮਰੇ, ਡਰੋਨ ਨਾਲ ਵੀ ਹੋਵੇਗੀ ਨਿਗਰਾਨੀ

ਰੈਲੀ ਦੌਰਾਨ ਭੀੜ ਤੇ ਸੁਰੱਖਿਆ ਪ੍ਰਬੰਧਾਂ ‘ਤੇ ਨਜ਼ਰ ਰੱਖਣ ਲਈ 200 ਤੋਂ ਵੱਧ CCTV ਕੈਮਰੇ ਲਗਾਏ ਗਏ ਹਨ। ਇਸ ਤੋਂ ਇਲਾਵਾ ਡਰੋਨ ਤੇ ਬਾਡੀ-ਵੌਰਨ ਕੈਮਰਿਆਂ ਦੀ ਮਦਦ ਨਾਲ ਵੀ ਨਿਗਰਾਨੀ ਕੀਤੀ ਜਾਵੇਗੀ। ਮੈਦਾਨ ਦੇ ਅੰਦਰ ਇੱਕ ਕੰਟਰੋਲ ਰੂਮ ਬਣਾਇਆ ਗਿਆ ਹੈ, ਜਿੱਥੋਂ ਪੂਰੇ ਪ੍ਰੋਗਰਾਮ ‘ਤੇ ਨਜ਼ਰ ਰੱਖੀ ਜਾਵੇਗੀ।

ਪੁਲਿਸ ਨੇ ਐਂਟੀ-ਰਾਇਟ ਵਾਹਨ ਤੇ ਹੋਰ ਨਿਗਰਾਨੀ ਉਪਕਰਨ ਵੀ ਤਾਇਨਾਤ ਕਰਨ ਦੀ ਯੋਜਨਾ ਬਣਾਈ ਹੈ। ਪ੍ਰਵੇਸ਼ ਦੁਆਰਾਂ ‘ਤੇ ਮੈਟਲ ਡਿਟੈਕਟਰ ਨਾਲ ਜਾਂਚ ਕੀਤੀ ਜਾਵੇਗੀ। VIP ਤੇ ਆਮ ਲੋਕਾਂ ਲਈ ਵੱਖ-ਵੱਖ ਪ੍ਰਵੇਸ਼ ਦੁਆਰ ਨਿਰਧਾਰਤ ਕੀਤੇ ਗਏ ਹਨ। ਪੁਲਿਸ ਦਾ ਅਨੁਮਾਨ ਹੈ ਕਿ ਕੁਰਸੀਆਂ, ਬੈਰੀਕੇਡਿੰਗ ਤੇ ਨਿਰਧਾਰਤ ਰਸਤਿਆਂ ਦੇ ਪ੍ਰਬੰਧ ਤੋਂ ਬਾਅਦ ਮੈਦਾਨ ‘ਚ ਲਗਭਗ 30 ਤੋਂ 40 ਹਜ਼ਾਰ ਲੋਕ ਇਕੱਠੇ ਹੋ ਸਕਦੇ ਹਨ।

ਟ੍ਰੈਫਿਕ ਡਾਇਵਰਜ਼ਨ ਲਾਗੂ, ਮੈਟਰੋ ਰਾਹੀਂ ਸਫ਼ਰ ਕਰਨ ਦੀ ਸਲਾਹ

ਮਹਾ ਰੈਲੀ ਦੇ ਮੱਦੇਨਜ਼ਰ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਮੱਧ ਦਿੱਲੀ ਦੇ ਕਈ ਇਲਾਕਿਆਂ ‘ਚ ਆਵਾਜਾਈ ਨੂੰ ਕੰਟਰੋਲ ਕੀਤਾ ਜਾਵੇਗਾ। ਲੋੜ ਮੁਤਾਬਕ ਵੱਖ-ਵੱਖ ਚੌਰਾਹਿਆਂ ‘ਤੇ ਡਾਇਵਰਜ਼ਨ ਲਾਗੂ ਕੀਤੇ ਜਾਣਗੇ। ਟ੍ਰੈਫਿਕ ਵਿਵਸਥਾ ਸੰਭਾਲਣ ਲਈ ਲਗਭਗ 150 ਵਾਧੂ ਟ੍ਰੈਫਿਕ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

ਦਿੱਲੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਪ੍ਰਭਾਵਿਤ ਰਸਤਿਆਂ ਤੋਂ ਬਚਣ ਤੇ ਜਨਤਕ ਆਵਾਜਾਈ, ਖਾਸ ਕਰਕੇ ਮੈਟਰੋ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਨਵੀਂ ਦਿੱਲੀ ਰੇਲਵੇ ਸਟੇਸ਼ਨ ਜਾਣ ਵਾਲੇ ਯਾਤਰੀਆਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਸੜਕ ਕਿਨਾਰੇ ਪਾਰਕਿੰਗ ਤੋਂ ਬਚਣ ਤੇ ਐਮਰਜੈਂਸੀ ਵਾਹਨਾਂ ਲਈ ਰਸਤਾ ਖੁੱਲ੍ਹਾ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

LNJP ਅਤੇ GB ਪੰਤ ਹਸਪਤਾਲ ਵੱਲ ਜਾਣ ਵਾਲੀਆਂ ਐਂਬੂਲੈਂਸਾਂ ਤੇ ਹੋਰ ਐਮਰਜੈਂਸੀ ਵਾਹਨਾਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਮਹਾ ਰੈਲੀ ‘ਚ ਸਿਆਸੀ ਸੰਦੇਸ਼ ਦੇਣ ਲਈ ਇੰਡੀਅਨ ਯੂਥ ਕਾਂਗਰਸ ਨੇ ਇੱਕ ਖਾਸ ਪ੍ਰਦਰਸ਼ਨ ਦੀ ਤਿਆਰੀ ਕੀਤੀ ਹੈ। ਸੰਗਠਨ ਮੁਤਾਬਕ ਕੁਝ ਵਰਕਰ ਚਿੱਟੇ ਕੱਪੜੇ ਪਾ ਕੇ ਪਹੁੰਚਣਗੇ। ਇਹ ਉਨ੍ਹਾਂ ਵੋਟਰਾਂ ਦਾ ਪ੍ਰਤੀਕ ਹੋਣਗੇ, ਜਿਨ੍ਹਾਂ ਨੂੰ ਕਥਿਤ ਤੌਰ ‘ਤੇ ਮ੍ਰਿਤਕ ਐਲਾਨ ਦਿੱਤਾ ਗਿਆ ਜਾਂ ਵੋਟਰ ਸੂਚੀ ‘ਚੋਂ ਹਟਾ ਦਿੱਤਾ ਗਿਆ ਹੈ। ਕੁਝ ਭਾਗੀਦਾਰ ਬੈਟਮੈਨ ਮਾਸਕ ਵੀ ਪਹਿਨ ਸਕਦੇ ਹਨ।

ਗਿਆਨੇਸ਼ ਕੁਮਾਰ ਖ਼ਿਲਾਫ਼ ਮਹਾਂਦੋਸ਼ ਦੀ ਮੰਗ ਤੋਂ ਬਾਅਦ ਹੋ ਰਹੀ ਮਹਾ ਰੈਲੀ

ਦਿੱਲੀ ਕਾਂਗਰਸ ਨੇ ਵੀ ਰੈਲੀ ‘ਚ ਭੀੜ ਇਕੱਠੀ ਕਰਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਰਾਜਧਾਨੀ ਤੋਂ ਇਲਾਵਾ ਦੂਜੇ ਸੂਬਿਆਂ ਤੋਂ ਵੀ ਸਮਰਥਕਾਂ ਤੇ ਵਰਕਰਾਂ ਨੂੰ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। INDIA ਬਲਾਕ ਦੀ ਮਹਾ ਰੈਲੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਕੀਤੀ ਗਈ ਪ੍ਰਤੀਕਾਤਮਕ ‘ਪਬਲਿਕ ਇੰਪੀਚਮੈਂਟ’ ਦੀ ਕਾਰਵਾਈ ਤੋਂ ਬਾਅਦ ਹੋ ਰਹੀ ਹੈ। ਵਿਰੋਧੀ ਧਿਰ ਦੇ ਆਗੂਆਂ ਨੇ ਇਹ ਪ੍ਰੋਗਰਾਮ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਕਰਵਾਇਆ ਸੀ। ਸ਼ਨੀਵਾਰ ਨੂੰ ਮੌਕ ਪਾਰਲੀਮੈਂਟ ਰਾਹੀਂ ਵੀ ਕਾਂਗਰਸ ਨੇ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ ਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਦੁਹਰਾਈ। Source: TV9Hindi.com

Follow Us
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...