AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇਕੱਠੀ ਹੋਣ ਲੱਗੀ ਭੀੜ, ਪੁਲਿਸ ਅਲਰਟ… ਰਾਮਲੀਲਾ ਮੈਦਾਨ ‘ਚ INDIA ਗਠਜੋੜ ਦੀ ਮਹਾ ਰੈਲੀ, 23 ਪਾਰਟੀਆਂ ਹੋਣਗੀਆਂ ਸ਼ਾਮਲ

ਕਾਂਗਰਸ ਦੀ ਅਗਵਾਈ ਹੇਠ INDIA ਗਠਜੋੜ ਵੱਲੋਂ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਮਹਾ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗੀ। ਵੋਟਰ ਸੂਚੀ 'ਚ ਕਥਿਤ ਬੇਨਿਯਮੀਆਂ ਦੇ ਵਿਰੋਧ 'ਚ ਇਸ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਕੱਠੀ ਹੋਣ ਲੱਗੀ ਭੀੜ, ਪੁਲਿਸ ਅਲਰਟ... ਰਾਮਲੀਲਾ ਮੈਦਾਨ 'ਚ INDIA ਗਠਜੋੜ ਦੀ ਮਹਾ ਰੈਲੀ, 23 ਪਾਰਟੀਆਂ ਹੋਣਗੀਆਂ ਸ਼ਾਮਲ
tv9-punjabi
| Updated On: 02 Nov 2026 14:18 PM IST
Share

ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵਿਦਿਆਰਥੀਆਂ ਅਤੇ ਸਿਵਲ ਸੋਸਾਇਟੀ ਸਮੂਹਾਂ ਸਮੇਤ ਸਾਰੇ ਲੋਕਾਂ ਨੂੰ ਇਸ ਰੈਲੀ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਲੋਕਤੰਤਰ ਤੇ ਸੰਵਿਧਾਨ ਦੀ ਰੱਖਿਆ ਲਈ ਇੱਕ ਅੰਦੋਲਨ ਦੱਸਿਆ ਹੈ। ਰੈਲੀ ਦੇ ਮੱਦੇਨਜ਼ਰ ਰਾਮਲੀਲਾ ਮੈਦਾਨ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਦਿੱਲੀ ਦੇ ਰਾਮਲੀਲਾ ਮੈਦਾਨ ‘ਚ INDIA ਬਲਾਕ ਵੱਲੋਂ ਆਪਣੀ ਤਾਕਤ ਦਿਖਾਉਣ ਲਈ ਕੀਤੀ ਜਾ ਰਹੀ ਇਸ ਮਹਾ ਰੈਲੀ ‘ਚ ਅਖਿਲੇਸ਼ ਯਾਦਵ ਤੇ ਮਮਤਾ ਬੈਨਰਜੀ ਸਮੇਤ 23 ਪਾਰਟੀਆਂ ਦੇ ਆਗੂ ਸ਼ਾਮਲ ਹੋ ਰਹੇ ਹਨ। ਇੱਥੇ 10 ਲੱਖ ਲੋਕਾਂ ਦੇ ਇਕੱਠੇ ਹੋਣ ਦਾ ਦਾਅਵਾ ਕੀਤਾ ਗਿਆ ਹੈ। ਦਿੱਲੀ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।

ਸਵੇਰ ਤੋਂ ਹੀ ਰਾਮਲੀਲਾ ਮੈਦਾਨ ਪਹੁੰਚਣ ਲੱਗੇ ਲੋਕ

ਐਤਵਾਰ ਸਵੇਰੇ INDIA ਗਠਜੋੜ ਦੀ ‘ਵੋਟ ਬਚਾਓ, ਦੇਸ਼ ਬਚਾਓ’ ਮਹਾ ਰੈਲੀ ‘ਚ ਸ਼ਾਮਲ ਹੋਣ ਲਈ ਕਈ ਖੱਬੇ ਪੱਖੀ ਪਾਰਟੀਆਂ ਦੇ ਸਮਰਥਕ ਨਵੀਂ ਦਿੱਲੀ ਰੇਲਵੇ ਸਟੇਸ਼ਨ ਪਹੁੰਚੇ। ਪਾਰਟੀਆਂ ਦੇ ਵਰਕਰ ਝੰਡੇ ਤੇ ਬੈਨਰ ਲੈ ਕੇ ਸਟੇਸ਼ਨ ਦੇ ਬਾਹਰ ਇਕੱਠੇ ਹੋਏ, ਤਾਂ ਜੋ ਉਹ ਰੈਲੀ ਵਾਲੀ ਥਾਂ ਵੱਲ ਜਾਣ ਵਾਲੇ ਲੋਕਾਂ ਨਾਲ ਸ਼ਾਮਲ ਹੋ ਸਕਣ।

ਸਵੇਰੇ 5:30 ਵਜੇ ਤੋਂ ਹੀ ਪਹੁੰਚਣ ਲੱਗੇ ਲੋਕ

ਰੈਲੀ ਸਬੰਧੀ ਡੀਸੀਪੀ ਸੈਂਟਰਲ ਰੋਹਿਤ ਰਾਜਬੀਰ ਨੇ ਕਿਹਾ, “ਜਿਵੇਂ ਕਿ ਤੁਸੀਂ ਦੇਖ ਸਕਦੇ ਹੋ, ਲੋਕ ਸਵੇਰੇ 5:30 ਵਜੇ ਤੋਂ ਹੀ ਇਸ ਰੈਲੀ ‘ਚ ਸ਼ਾਮਲ ਹੋਣ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਸਾਡੇ ਵੱਲੋਂ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ। ਅਸੀਂ ਲੋਕਾਂ ਨੂੰ ਰੈਲੀ ਵਾਲੀ ਥਾਂ ‘ਤੇ ਪਹੁੰਚਣ ‘ਚ ਮਦਦ ਕਰ ਰਹੇ ਹਾਂ ਅਤੇ ਨਾਲ ਹੀ ਇਹ ਵੀ ਯਕੀਨੀ ਬਣਾ ਰਹੇ ਹਾਂ ਕਿ ਸਥਾਨਕ ਵਸਨੀਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।”

ਉਨ੍ਹਾਂ ਅੱਗੇ ਕਿਹਾ ਕਿ ਪ੍ਰੋਗਰਾਮ ਵਾਲੀ ਥਾਂ ‘ਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਮਾਰਚ ਦੇ ਰੂਟ ਲਈ ਵੀ ਯੋਜਨਾ ਤਿਆਰ ਕੀਤੀ ਗਈ ਹੈ, ਜੋ ਕੁਝ ਹੀ ਘੰਟਿਆਂ ਵਿੱਚ ਸ਼ੁਰੂ ਹੋਣ ਵਾਲਾ ਹੈ।

ਵਪਾਰੀਆਂ ਨੂੰ ਰਾਹੁਲ ਗਾਂਧੀ ਦਾ ਭਰੋਸਾ

ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਰੈਲੀ ਕਾਰਨ ਵਪਾਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਡਰੀ ਹੋਈ ਹੈ, ਇਸ ਲਈ ਅਫਵਾਹਾਂ ਫੈਲਾ ਰਹੀ ਹੈ। ਰਾਹੁਲ ਨੇ ਲੋਕਾਂ ਨੂੰ ਰੈਲੀ ‘ਚ ਸ਼ਾਮਲ ਹੋਣ ਦੇ ਨਾਲ-ਨਾਲ ਥੋੜ੍ਹੀ ਖਰੀਦਦਾਰੀ ਕਰਨ ਦੀ ਵੀ ਅਪੀਲ ਕੀਤੀ, ਤਾਂ ਜੋ ਵਪਾਰੀਆਂ ਨੂੰ ਫਾਇਦਾ ਹੋ ਸਕੇ। ਰੈਲੀ ਤੋਂ ਪਹਿਲਾਂ INDIA ਬਲਾਕ ਦੇ ਆਗੂ ਕਨਾਟ ਪਲੇਸ ਤੋਂ ਰਾਮਲੀਲਾ ਮੈਦਾਨ ਤੱਕ ਪੈਦਲ ਮਾਰਚ ਵੀ ਕੱਢਣਗੇ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਮਾਰਚ ਦਾ ਰੂਟ ਮੈਪ ਸਾਂਝਾ ਕਰਦਿਆਂ ਲਿਖਿਆ, “ਮਿਲਦੇ ਹਾਂ, ਨਾਲ ਚੱਲਦੇ ਹਾਂ!”

Follow Us
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...