Good News: ਭਾਰਤ ਨੇ ਕੈਨੇਡਾ ਲਈ ਇਨ੍ਹਾਂ ਸ਼੍ਰੇਣੀਆਂ ਵਿੱਚ ਬਹਾਲ ਕੀਤੀਆਂ ਵੀਜ਼ਾ ਸੇਵਾਵਾਂ

Updated On: 

25 Oct 2023 21:51 PM

India Canada Issue: ਬੀਤੀ 21 ਸਤੰਬਰ ਨੂੰ, ਕੈਨੇਡਾ ਵਿੱਚ ਭਾਰਤੀਆਂ ਲਈ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਵਾਲੀ ਏਜੰਸੀ ਨੇ ਓਪਰੇਸ਼ਨਲ ਕਾਰਨਾਂ ਕਰਕੇ ਇਸ ਸਹੂਲਤ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਸੀ। ਬੀਐਲਐਸ ਇੰਟਰਨੈਸ਼ਨਲ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਓਪਰੇਸ਼ਨਲ ਕਾਰਨਾਂ ਕਰਕੇ ਕੈਨੇਡਾ ਵਿੱਚ ਭਾਰਤੀ ਵੀਜ਼ਾ ਸੇਵਾਵਾਂ ਨੂੰ ਅਗਲੇ ਨੋਟਿਸ ਤੱਕ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਹੁਣ ਭਾਰਤ ਨੇ ਮੁੜ ਤੋਂ ਇਹ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ।

Good News: ਭਾਰਤ ਨੇ ਕੈਨੇਡਾ ਲਈ ਇਨ੍ਹਾਂ ਸ਼੍ਰੇਣੀਆਂ ਵਿੱਚ ਬਹਾਲ ਕੀਤੀਆਂ ਵੀਜ਼ਾ ਸੇਵਾਵਾਂ
Follow Us On

ਕੈਨੇਡਾ ਜਾਣ ਵਾਲਿਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਭਾਰਤ ਨੇ ਬੀਤੇ ਕਈ ਦਿਨਾਂ ਤੋਂ ਬੰਦ ਵੀਜ਼ਾ ਸੇਵਾਵਾਂ ਮੁੜ ਤੋਂ ਬਹਾਲ ਕਰ ਦਿੱਤੀਆਂ ਹਨ। ਭਾਰਤ ਸਰਕਾਰ ਨੇ ਕੈਨੇਡਾ ਲਈ ਕੁਝ ਕੈਟਾਗੀਰੀਆਂ ਲਈ ਇਹ ਸੇਵਾਵਾਂ ਸ਼ੁਰੂ ਕੀਤੀਆਂ ਹਨ ਜਿਨ੍ਹਾਂ ਚੋਂ ਐਂਟਰੀ ਵੀਜ਼ਾ, ਵਪਾਰਕ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਸ਼ਾਮਿਲ ਹਨ। ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਜਰ ਦੇ ਕਤਲ ਨੂੰ ਲੈ ਕੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾ ਵਿਚਾਲੇ ਵਿਵਾਦ ਭਖ ਗਿਆ ਸੀ। ਜਿਸ ਤੋਂ ਬਾਅਦ ਇਹ ਵੀਜ਼ਾ ਸੇਵਾਵਾਂ ਬੰਦ ਕੀਤੀ ਗਈਆਂ ਸਨ।

ਦੱਸ ਦੇਈਏ ਕਿ ਇਸ ਸਾਲ 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 2020 ਵਿੱਚ ਭਾਰਤ ਨੇ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। 18 ਸਤੰਬਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਦੇ ਕਤਲ ‘ਚ ਭਾਰਤ ਦਾ ਹੱਥ ਹੋਣ ਦਾ ਖਦਸ਼ਾ ਜਤਾਇਆ ਸੀ। ਪੀਐਮ ਟਰੂਡੋ ਨੇ ਕੈਨੇਡਾ ਦੀ ਸੰਸਦ ਵਿੱਚ ਕਿਹਾ ਸੀ ਕਿ ਨਿੱਝਰ ਦੇ ਕਤਲ ਪਿੱਛੇ ਭਾਰਤ ਦਾ ਹੱਥ ਹੋ ਸਕਦਾ ਹੈ।

ਭਾਰਤ ਨੇ ਲਗਾਈ ਸੀ ਵੀਜ਼ਾ ‘ਤੇ ਰੋਕ

ਟਰੂਡੋ ਦੇ ਇਸ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਸੀ। ਭਾਰਤ ਨੇ ਇਸ ਨੂੰ ਲੈ ਕੇ ਸਖ਼ਤ ਰੁੱਖ ਵਿਖਾਇਆ ਅਤੇ ਬੀਤੀ 21 ਸਤੰਬਰ ਨੂੰ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ੇ ‘ਤੇ ਰੋਕ ਲਗਾ ਦਿੱਤੀ ਸੀ। ਭਾਰਤ ਸਰਕਾਰ ਦੀ ਸਖ਼ਤੀ ਤੋਂ ਬਾਅਦ ਕੈਨੇਡੀਅਨ ਪੀਐਮ ਦਾ ਰਵੱਈਆ ਹੌਲੀ-ਹੌਲੀ ਨਰਮ ਹੋਣਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਬਿਆਨ ਦਿੱਤਾ ਸੀ ਕਿ ਉਹ ਜਾਂਚ ਚ ਭਾਰਤ ਤੋਂ ਸਹਿਯੋਗ ਦੀ ਮੰਗ ਕੀਤੀ ਹੈ।

ਵੀਜ਼ਾ ਜਾਰੀ ਨਾ ਕਰਨ ਪਿੱਛੇ ਇਹ ਦੱਸੀ ਗਈ ਸੀ ਵਜ੍ਹਾ

ਕੈਨੇਡਾ ਵਿੱਚ ਭਾਰਤੀ ਵੀਜ਼ਾ ਸੇਵਾਵਾਂ ਦੇ ਪੋਰਟਲ ‘ਤੇ ਇੱਕ ਨੋਟਿਸ ਪ੍ਰਕਾਸ਼ਿਤ ਕੀਤਾ ਗਿਆ ਸੀ। ਇਸ ਵਿੱਚ ਭਾਰਤੀ ਮਿਸ਼ਨਸ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਸੀ ਕਿ ਸੰਚਾਲਨ ਕਾਰਨਾਂ ਕਰਕੇ ਭਾਰਤ ਦਾ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਅਪਡੇਟ ਲਈ ਵੈੱਬਸਾਈਟ ‘ਤੇ ਨਜ਼ਰ ਰੱਖਣ ਲਈ ਕਿਹਾ ਗਿਆ ਸੀ।