ਕੈਨੇਡਾ ‘ਚ ਅੱਤਵਾਦੀਆਂ ਨੂੰ ਪਨਾਹ, ਕੀ ਕਾਰਵਾਈ ਦੀ ਹੈ ਹਿੰਮਤ? ਵਿਦੇਸ਼ ਮੰਤਰਾਲੇ ਦਾ ਟਰੂਡੋ ਸਰਕਾਰ ਨੂੰ ਸਵਾਲ

Updated On: 

21 Sep 2023 18:13 PM

ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਅੱਤਵਾਦ ਇਕ ਵੱਡਾ ਮੁੱਦਾ ਹੈ। ਕੈਨੇਡਾ ਵਿੱਚ ਅੱਤਵਾਦੀਆਂ ਨੂੰ ਪਨਾਹ ਦਿੱਤੀ ਜਾ ਰਹੀ ਹੈ। ਸਵਾਲ ਇਹ ਹੈ ਕਿ ਕੀ ਉਥੋਂ ਦੀ ਸਿਆਸੀ ਲੀਡਰਸ਼ਿਪ ਇਸ 'ਚ ਕਾਰਵਾਈ ਕਰਨ ਦੀ ਹਿੰਮਤ ਹੈ।

ਕੈਨੇਡਾ ਚ ਅੱਤਵਾਦੀਆਂ ਨੂੰ ਪਨਾਹ, ਕੀ ਕਾਰਵਾਈ ਦੀ ਹੈ ਹਿੰਮਤ? ਵਿਦੇਸ਼ ਮੰਤਰਾਲੇ ਦਾ ਟਰੂਡੋ ਸਰਕਾਰ ਨੂੰ ਸਵਾਲ
Follow Us On

ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਮੋਦੀ ਸਰਕਾਰ ਨੇ ਖਾਲਿਸਤਾਨੀਆਂ ਨੂੰ ਪਨਾਹ ਦੇਣ ਵਾਲੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ‘ਤੇ ਸਵਾਲ ਚੁੱਕੇ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕੈਨੇਡਾ ‘ਚ ਅੱਤਵਾਦੀਆਂ ਨੂੰ ਪਨਾਹ ਦਿੱਤੀ ਜਾ ਰਹੀ ਹੈ। ਸਵਾਲ ਇਹ ਹੈ ਕਿ ਕੀ ਉਥੋਂ ਦੀ ਸਿਆਸੀ ਲੀਡਰਸ਼ਿਪ ਵਿੱਚ ਇਸ ‘ਤੇ ਕਾਰਵਾਈ ਕਰਨ ਦੀ ਹਿੰਮਤ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ‘ਚ ਰਹਿ ਰਹੇ ਭਾਰਤੀ ਡਿਪਲੋਮੈਟਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਵੀਏਨਾ ਸਮਝੌਤੇ ਤਹਿਤ ਕੈਨੇਡਾ ਦੀ ਜ਼ਿੰਮੇਵਾਰੀ ਹੈ ਅਤੇ ਅਸੀਂ ਇਸ ‘ਤੇ ਕੰਮ ਕਰ ਰਹੇ ਹਾਂ। ਉੱਧਰ, ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਰੋਕਣ ‘ਤੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਡੇ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੀ ਸੁਰੱਖਿਆ ਨਾਲ ਜੁੜੇ ਖਤਰੇ ਹਨ, ਜਿਸ ਕਾਰਨ ਉਨ੍ਹਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਇਸ ਲਈ ਸਾਨੂੰ ਵੀਜ਼ਾ ਅਰਜ਼ੀਆਂ ਨੂੰ ਰੋਕਣਾ ਪਿਆ।

ਵਿਦੇਸ਼ ਮੰਤਰਾਲੇ ਨੇ ਕੈਨੇਡੀਅਨ ਸਰਕਾਰ ਨੂੰ ਘੇਰਿਆ

ਅਰਿੰਦਮ ਬਾਗਚੀ ਨੇ ਕਿਹਾ ਕਿ ਨਿੱਝਰ ਮਾਮਲੇ ‘ਚ ਕੈਨੇਡਾ ਨੇ ਅਜੇ ਤੱਕ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ, ਜਦਕਿ ਭਾਰਤ ਨੇ ਕੈਨੇਡਾ ‘ਚ ਮੌਜੂਦ ਅਪਰਾਧੀਆਂ ਬਾਰੇ ਠੋਸ ਸਬੂਤ ਦਿੱਤੇ ਹਨ, ਜਿਨ੍ਹਾਂ ‘ਤੇ ਕੈਨੇਡਾ ਨੇ ਕੋਈ ਕਾਰਵਾਈ ਨਹੀਂ ਕੀਤੀ। ਕੈਨੇਡਾ ਵਿੱਚ ਮੌਜੂਦ ਭਾਰਤੀ ਵਿਦਿਆਰਥੀਆਂ ਦੇ ਸਬੰਧ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ, ਭਾਰਤ ਸਰਕਾਰ ਨੇ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ। ਵਿਦਿਆਰਥੀਆਂ ਨੂੰ ਸਾਵਧਾਨ ਰਹਿਣਾ ਪਵੇਗਾ। ਜੇਕਰ ਕੋਈ ਸਮੱਸਿਆ ਹੈ ਤਾਂ ਉੱਥੇ ਮੌਜੂਦ ਭਾਰਤੀ ਹਾਈ ਕਮਿਸ਼ਨ ਦੇ ਸੰਪਰਕ ਵਿੱਚ ਰਹੋ।

ਇਸ ਸਵਾਲ ‘ਤੇ ਕਿ ਕੀ ਕੈਨੇਡਾ ਵੀ ਭਾਰਤੀਆਂ ਨੂੰ ਵੀਜ਼ਾ ਦੇਣਾ ਬੰਦ ਕਰੇਗਾ, ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤੀਆਂ ਨੂੰ ਵੀਜ਼ਾ ਦੇਣ ਦਾ ਮਾਮਲਾ ਵਿਦੇਸ਼ੀ ਸਰਕਾਰ ਦੇ ਅਧਿਕਾਰ ਖੇਤਰ ‘ਚ ਆਉਂਦਾ ਹੈ, ਅਸੀਂ ਇਸ ‘ਤੇ ਫਿਲਹਾਲ ਕੁਝ ਨਹੀਂ ਕਹਿ ਸਕਦੇ। ਕੈਨੇਡਾ ਕੀ ਕਰੇਗਾ ਇਸ ਦਾ ਫੈਸਲਾ ਕੈਨੇਡੀਅਨ ਅਥਾਰਿਟੀ ਤੈਅ ਕਰੇਗੀ।

ਟਰੂਡੋ ਦੇ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਦਰਾਰ ਸ਼ੁਰੂ ਹੋ ਗਈ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ਵਿੱਚ ਕਿਹਾ ਸੀ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੈ, ਜਿਸ ਕਾਰਨ ਕੈਨੇਡਾ ਸਰਕਾਰ ਨੇ ਭਾਰਤ ਦੀ ਭੂਮਿਕਾ ਦੀ ਜਾਂਚ ਦੇ ਮੱਦੇਨਜ਼ਰ ਕੈਨੇਡਾ ਵਿੱਚ ਭਾਰਤ ਦੇ ਟਾਪ ਡਿਪਲੋਮੈਟ ਨੂੰ ਵੀ ਕੱਢ ਦਿੱਤਾ ਸੀ।

Exit mobile version