ਕੀ ਸ਼ਿਲਾਜੀਤ ਨਾਲ ਰੋਟੀ ਖਾਂਦਾ ਹਾਂ? ਹਜ਼ਾਰਾਂ ਕੁੜੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਬੋਲੇ ਬ੍ਰਿਜਭੂਸ਼ਣ ਸ਼ਰਨ ਸਿੰਘ
ਕੈਸਰਗੰਜ ਤੋਂ ਸੰਸਦ ਮੈਂਬਰ ਅਤੇ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਦਾ ਇੱਕ ਹੋਰ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਤੋਂ ਸਵਾਲ ਕੀਤਾ ਗਿਆ ਸੀ ਇਲਜਾਮਾਂ ਤੇ ਪਰ ਉਲਟਾ ਉਹ ਕਹਿਣ ਲੱਗੇ ਕੀ ਕਿ ਮੈਂ ਸ਼ਿਲਾਜੀਤ ਨਾਲ ਰੋਟੀ ਖਾਂਦਾ ਹਾਂ।
ਜੰਤਰ-ਮੰਤਰ ‘ਤੇ ਪਹਿਲਵਾਨ ਹਾਲੇ ਵੀ ਧਰਨਾ ਦੇਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਜਦੋਂ ਤੱਕ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਦੇ ਪ੍ਰਧਾਨ ਸਲਾਖਾਂ ਪਿੱਛੇ ਨਹੀਂ ਜਾਂਦੇ, ਅਸੀਂ ਉਦੋਂ ਤੱਕ ਇੱਥੋਂ ਨਹੀਂ ਹਟਾਂਗੇ । ਹਾਲਾਂਕਿ, ਮਾਮਲਾ ਸੁਪਰੀਮ ਕੋਰਟ ਦੀ ਅਦਾਲਤ ਵਿੱਚ ਹੈ। ਦਿੱਲੀ ਪੁਲਿਸ ਨੇ ਦੋ ਐਫਆਈਆਰ ਦਰਜ ਕੀਤੀਆਂ ਹਨ। ਇਹਨਾਂ ਵਿੱਚੋਂ ਇੱਕ POCSO ਅਧੀਨ ਹੈ। ਵਿਨੇਸ਼ ਫੋਗਾਟ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਇੱਕ ਜਾਂ ਦੋ ਨਹੀਂ ਸਗੋਂ ਬ੍ਰਿਜ ਭੂਸ਼ਣ ਸਿੰਘ ਨੇ ਇੱਕ ਹਜ਼ਾਰ ਲੜਕੀਆਂ ਦਾ ਜਿਨਸੀ ਸ਼ੋਸ਼ਣ ਕੀਤਾ ਹੈ। ਹਾਲਾਂਕਿ ਬ੍ਰਿਜਭੂਸ਼ਣ ਸ਼ਰਨ ਸਿੰਘ ਦਾ ਕਹਿਣਾ ਹੈ ਕਿ ਉਹ ਬੇਕਸੂਰ ਹੈ ਪਰ ਜਾਂਚ ਤੋਂ ਬਾਅਦ ਸਭ ਕੁਝ ਸਾਹਮਣੇ ਆ ਜਾਵੇਗਾ।
ਦੋਸ਼ਾਂ ਤੋਂ ਬਾਅਦ ਉਹ ਇੱਕ ਟੀਵੀ ਨਿਊਜ਼ ਚੈਨਲ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸਵਾਲ ਪੁੱਛਿਆ ਗਿਆ ਕਿ ਕੁਝ ਲੋਕ ਦਾਅਵਾ ਕਰਦੇ ਹਨ ਕਿ ਤੁਸੀਂ 1000 ਲੜਕੀਆਂ ਦਾ ਜਿਨਸੀ ਸ਼ੋਸ਼ਣ ਕੀਤਾ ਹੈ। ਇਸ ਦੇ ਜਵਾਬ ‘ਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਅਜੀਬ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕੀ ਮੈਂ ਸ਼ਿਲਾਜੀਤ ਦੀਆਂ ਰੋਟੀ ਖਾਂਦਾ ਹਾਂ? ਬ੍ਰਿਜ ਭੂਸ਼ਣ ਸਿੰਘ ਨੇ ਕਿਹਾ ਹੈ ਕਿ ਪਹਿਲਾਂ ਉਹ ਲੋਕ ਦੋਸ਼ ਲਗਾ ਰਹੇ ਸਨ ਕਿ 100 ਬੱਚਿਆਂ ਦਾ ਜਿਨਸੀ ਸ਼ੋਸ਼ਣ ਹੋਇਆ ਹੈ। ਫਿਰ ਕਹਿਣ ਲੱਗੇ ਕਿ 1000 ਬੱਚਿਆਂ ਦਾ ਸ਼ੋਸ਼ਣ ਹੋਇਆ ਹੈ। ਕੀ ਮੈਂ ਸ਼ਿਲਾਜੀਤ ਦੀ ਰੋਟੀ ਖਾਧੀ ਹੈ?


