ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਾਇਰਨ ਵੱਜਣਗੇ, ਸਾਫ਼ ਕੀਤੇ ਜਾਣਗੇ ਬੰਕਰ, ਦੇਸ਼ ਵਿੱਚ ਕੱਲ੍ਹ ਮੌਕ ਡ੍ਰਿਲ, ਅੱਜ ਵੱਡੀ ਮੀਟਿੰਗ

India's Nationwide Mock Drill: ਭਾਰਤ ਸਰਕਾਰ ਵੱਲੋਂ ਪਹਿਲਗਾਮ ਹਮਲੇ ਤੋਂ ਬਾਅਦ ਵਧਦੇ ਤਣਾਅ ਨੂੰ ਦੇਖਦੇ ਹੋਏ 7 ਮਈ ਨੂੰ ਦੇਸ਼ ਭਰ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ। ਇਸ ਡਰਿੱਲ ਵਿੱਚ ਸਾਇਰਨ ਵਜਾਉਣ, ਬੰਕਰਾਂ ਦੀ ਸਫਾਈ, ਅਤੇ ਹਮਲੇ ਤੋਂ ਬਚਣ ਦੀ ਸਿਖਲਾਈ ਸ਼ਾਮਲ ਹੈ। ਇਹ ਡਰਿੱਲ ਸਿਵਲ ਰੱਖਿਆ ਪ੍ਰਣਾਲੀ ਦੀ ਤਿਆਰੀ ਦਾ ਮੁਲਾਂਕਣ ਕਰਨ ਅਤੇ ਵਧਾਉਣ ਲਈ ਕੀਤੀ ਜਾ ਰਹੀ ਹੈ।

ਸਾਇਰਨ ਵੱਜਣਗੇ, ਸਾਫ਼ ਕੀਤੇ ਜਾਣਗੇ ਬੰਕਰ, ਦੇਸ਼ ਵਿੱਚ ਕੱਲ੍ਹ ਮੌਕ ਡ੍ਰਿਲ, ਅੱਜ ਵੱਡੀ ਮੀਟਿੰਗ
Follow Us
tv9-punjabi
| Updated On: 06 May 2025 18:52 PM

ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਸਿਖਰ ‘ਤੇ ਪਹੁੰਚ ਗਿਆ ਹੈ। ਪਾਕਿਸਤਾਨ ਵਾਰ-ਵਾਰ ਦਾਅਵਾ ਕਰ ਰਿਹਾ ਹੈ ਕਿ ਭਾਰਤ ਕਿਸੇ ਵੀ ਸਮੇਂ ਉਸ ‘ਤੇ ਵੱਡਾ ਹਮਲਾ ਕਰ ਸਕਦਾ ਹੈ। ਇਸ ਸਬੰਧੀ ਪਾਕਿਸਤਾਨ ਹਾਈ ਅਲਰਟ ‘ਤੇ ਹੈ। ਇੱਥੇ, ਜੰਗ ਦੀ ਸਥਿਤੀ ਵਿੱਚ, ਭਾਰਤ ਵੀ ਹਰ ਤਰ੍ਹਾਂ ਦੀਆਂ ਤਿਆਰੀਆਂ ਕਰ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਦੇਸ਼ ਭਰ ਦੇ 244 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਮੌਕ ਡ੍ਰਿਲ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਗ੍ਰਹਿ ਸਕੱਤਰ ਨੇ ਅੱਜ ਸਵੇਰੇ 10.45 ਵਜੇ ਇੱਕ ਵੱਡੀ ਮੀਟਿੰਗ ਬੁਲਾਈ ਹੈ।

ਦਰਅਸਲ, ਕੇਂਦਰੀ ਗ੍ਰਹਿ ਮੰਤਰਾਲੇ ਨੇ ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਵਧਦੇ ਤਣਾਅ ਦੇ ਵਿਚਕਾਰ ਉੱਭਰ ਰਹੇ ਨਵੇਂ ਖਤਰਿਆਂ ਦੇ ਮੱਦੇਨਜ਼ਰ ਸਾਰੇ ਰਾਜਾਂ ਨੂੰ 7 ਮਈ ਨੂੰ ਇੱਕ ਮੌਕ ਡ੍ਰਿਲ ਦਾ ਆਯੋਜਨ ਕਰਨ ਲਈ ਕਿਹਾ ਹੈ।

ਗ੍ਰਹਿ ਮੰਤਰਾਲੇ ਨੇ ਮੌਕ ਡਰਿੱਲ ਕਰਨ ਦੇ ਦਿੱਤੇ ਨਿਰਦੇਸ਼

ਗ੍ਰਹਿ ਮੰਤਰਾਲੇ ਵੱਲੋਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੌਕ ਡ੍ਰਿਲ ਦੌਰਾਨ ਚੁੱਕੇ ਜਾਣ ਵਾਲੇ ਉਪਾਵਾਂ ਵਿੱਚ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਚਲਾਉਣਾ, ਕਿਸੇ ਵੀ ਹਮਲੇ ਦੀ ਸਥਿਤੀ ਵਿੱਚ ਆਪਣੇ ਆਪ ਨੂੰ ਬਚਾਉਣ ਲਈ ਨਾਗਰਿਕਾਂ ਨੂੰ ਸੁਰੱਖਿਆ ਪਹਿਲੂਆਂ ਬਾਰੇ ਸਿਖਲਾਈ ਦੇਣਾ ਅਤੇ ਬੰਕਰਾਂ ਅਤੇ ਖਾਈ ਦੀ ਸਫਾਈ ਸ਼ਾਮਲ ਹੈ।

ਹੋਰ ਉਪਾਵਾਂ ਵਿੱਚ ਦੁਰਘਟਨਾ ਦੀ ਸਥਿਤੀ ਵਿੱਚ ਬਲੈਕਆਊਟ ਉਪਾਅ, ਮਹੱਤਵਪੂਰਨ ਪਲਾਂਟਾਂ ਅਤੇ ਸਥਾਪਨਾਵਾਂ ਦੀ ਸੁਰੱਖਿਆ, ਅਤੇ ਨਿਕਾਸੀ ਯੋਜਨਾਵਾਂ ਨੂੰ ਅੱਪਡੇਟ ਕਰਨਾ ਅਤੇ ਰਿਹਰਸਲ ਕਰਨਾ ਸ਼ਾਮਲ ਹੈ। ਮੌਕ ਡ੍ਰਿਲ ਵਿੱਚ ਹਵਾਈ ਸੈਨਾ ਨਾਲ ਹੌਟਲਾਈਨ ਅਤੇ ਰੇਡੀਓ-ਸੰਚਾਰ ਲਿੰਕਾਂ ਦਾ ਸੰਚਾਲਨ, ਕੰਟਰੋਲ ਰੂਮਾਂ ਅਤੇ ਸ਼ੈਡੋ ਕੰਟਰੋਲ ਰੂਮਾਂ ਦੀ ਕਾਰਜਸ਼ੀਲਤਾ ਦੀ ਜਾਂਚ ਵੀ ਸ਼ਾਮਲ ਹੈ।

ਸਿਵਲ ਰੱਖਿਆ ਤਿਆਰੀ ‘ਤੇ ਜ਼ੋਰ

ਫਾਇਰ ਸਰਵਿਸਿਜ਼, ਸਿਵਲ ਡਿਫੈਂਸ ਅਤੇ ਹੋਮ ਗਾਰਡਜ਼ ਦੇ ਡਾਇਰੈਕਟੋਰੇਟ ਜਨਰਲ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਭੂ-ਰਾਜਨੀਤਿਕ ਦ੍ਰਿਸ਼ ਵਿੱਚ ਨਵੀਆਂ ਚੁਣੌਤੀਆਂ ਉਭਰ ਕੇ ਸਾਹਮਣੇ ਆਈਆਂ ਹਨ, ਇਸ ਲਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਹਰ ਸਮੇਂ ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਬਣਾਈ ਰੱਖਣਾ ਸਮਝਦਾਰੀ ਹੋਵੇਗੀ। ਇਸ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੇ 7 ਮਈ ਨੂੰ ਦੇਸ਼ ਦੇ 244 ਸਿਵਲ ਡਿਫੈਂਸ ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਅਭਿਆਸਾਂ ਅਤੇ ਰਿਹਰਸਲਾਂ ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ।

ਅਭਿਆਸ ਪਿੰਡ ਪੱਧਰ ‘ਤੇ ਕੀਤਾ ਜਾਵੇਗਾ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਅਭਿਆਸ ਨੂੰ ਪਿੰਡ ਪੱਧਰ ਤੱਕ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਅਭਿਆਸ ਦਾ ਉਦੇਸ਼ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਿਵਲ ਰੱਖਿਆ ਮਸ਼ੀਨਰੀ ਦੀ ਤਿਆਰੀ ਦਾ ਮੁਲਾਂਕਣ ਕਰਨਾ ਅਤੇ ਵਧਾਉਣਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਇਸ ਅਭਿਆਸ ਵਿੱਚ ਜ਼ਿਲ੍ਹਾ ਕੰਟਰੋਲਰਾਂ, ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ, ਸਿਵਲ ਡਿਫੈਂਸ ਵਾਰਡਨਾਂ, ਵਲੰਟੀਅਰਾਂ, ਹੋਮ ਗਾਰਡਾਂ (ਸਰਗਰਮ ਅਤੇ ਰਿਜ਼ਰਵ ਵਲੰਟੀਅਰਾਂ), ਨੈਸ਼ਨਲ ਕੈਡੇਟ ਕੋਰ (ਐਨਸੀਸੀ), ਨੈਸ਼ਨਲ ਸਰਵਿਸ ਸਕੀਮ (ਐਨਐਸਐਸ), ਨਹਿਰੂ ਯੁਵਾ ਕੇਂਦਰ ਸੰਗਠਨ (ਐਨਵਾਈਕੇਐਸ), ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਕਲਪਨਾ ਕੀਤੀ ਗਈ ਹੈ।

ਅੱਤਵਾਦੀ ਹਮਲੇ ਵਿੱਚ 26 ਲੋਕਾਂ ਦੀ ਮੌਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਉੱਚ-ਪੱਧਰੀ ਮੀਟਿੰਗਾਂ ਕਰ ਰਹੇ ਹਨ ਕਿਉਂਕਿ ਭਾਰਤ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਜਵਾਬ ਦੇਣ ਲਈ ਆਪਣੇ ਵਿਕਲਪਾਂ ‘ਤੇ ਵਿਚਾਰ ਕਰ ਰਿਹਾ ਹੈ। ਇਸ ਹਮਲੇ ਵਿੱਚ 26 ਨਾਗਰਿਕ ਮਾਰੇ ਗਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ। ਪ੍ਰਧਾਨ ਮੰਤਰੀ ਮੋਦੀ ਨੇ ਹਮਲੇ ਦੇ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਦਾ ਦੁਨੀਆ ਦੇ ਸਭ ਤੋਂ ਦੂਰ-ਦੁਰਾਡੇ ਕੋਨੇ ਤੱਕ ਪਿੱਛਾ ਕਰਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਵੀ ਵੱਧ ਸਖ਼ਤ ਸਜ਼ਾ ਦੇਣ ਦਾ ਪ੍ਰਣ ਲਿਆ ਹੈ।

ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...