Wrestlers Protest: ਧਰਨੇ ‘ਤੇ ਬੈਠੇ ਪਹਿਲਵਾਨਾਂ ਨੂੰ Supreme Court ਤੋਂ ਵੱਡਾ ਝਟਕਾ, ਅਗਲੀ ਸੁਣਵਾਈ ਤੋਂ ਇਨਕਾਰ
Wrestlers Protest: ਵਿਦੇਸ਼ਾਂ ਵਿੱਚੋਂ ਦੇਸ਼ ਲਈ ਤਗਮੇ ਜਿੱਤਣ ਵਾਲੀਆਂ ਮਹਿਲਾ ਪਹਿਲਵਾਨਾਂ ਵੱਲੋਂ ਪਿਛਲੇ 12 ਦਿਨਾਂ ਤੋਂ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੁਪਰੀਮ ਕੋਰਟ 'ਚ ਪਿਛਲੀ ਸੁਣਵਾਈ ਤੋਂ ਬਾਅਦ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਦਿੱਲੀ ਨਿਊਜ: ਸੁਪਰੀਮ ਕੋਰਟ ਤੋਂ ਧਰਨੇ ‘ਤੇ ਬੈਠੀਆਂ ਮਹਿਲਾ ਪਹਿਲਵਾਨਾਂ (Women Wrestler) ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਪਹਿਲਵਾਨਾਂ ਵੱਲੋਂ ਇੱਕ ਪਟੀਸ਼ਨ ਦਾਇਰ ਕਰਕੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਐਫਆਈਆਰ ਦਰਜ ਕਰ ਲਈਆਂ ਹਨ, ਇਸ ਮਾਮਲੇ ਵਿੱਚ ਅਗਲੀ ਸੁਣਵਾਈ ਰੋਕੀ ਹੋਈ ਹੈ।
ਚੀਫ਼ ਜਸਟਿਸ ਦੀ ਬੈਂਚ ਨੇ ਸੁਣਵਾਈ ਕਰਦਿਆਂ ਕਿਹਾ ਕਿ ਪਟੀਸ਼ਨ ਦਾ ਮਕਸਦ ਐਫਆਈਆਰ ਬਾਰੇ ਸੀ ਜੋ ਦਰਜ ਕੀਤੀ ਗਈ ਹੈ। ਮਾਮਲਾ ਹੁਣ ਮੈਜਿਸਟਰੇਟ ਦੇ ਸਾਹਮਣੇ ਹੈ ਅਤੇ ਜੇਕਰ ਕੋਈ ਮਸਲਾ ਹੈ ਤਾਂ ਹਾਈ ਕੋਰਟ ਜਾਣ ਦੀ ਆਜ਼ਾਦੀ ਹੈ। ਅੱਜ ਦੀ ਸੁਣਵਾਈ ਦੌਰਾਨ ਭਾਰਤ ਸਰਕਾਰ ਦੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਅਦਾਲਤ ਨੇ ਦੋਸ਼ੀਆਂ ਨੂੰ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕਰਨ ‘ਤੇ ਵੀ ਸਵਾਲ ਚੁੱਕੇ ਹਨ।
ਤੁਸ਼ਾਰ ਮਹਿਤਾ ਨੇ ਦੱਸਿਆ ਕਿ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹਿਲਵਾਨਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੀ ਸੁਰੱਖਿਆ ਲਈ ਜੰਤਰ-ਮੰਤਰ ‘ਤੇ ਤਿੰਨ ਹਥਿਆਰਬੰਦ ਪੁਲਿਸ ਮੁਲਾਜ਼ਮ ਤਾਇਨਾਤ ਹਨ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਪੁੱਛਿਆ ਕਿ ਐਫਆਈਆਰ ਦਰਜ ਕਰਨ ਤੋਂ ਬਾਅਦ ਮੁਲਜ਼ਮਾਂ ਨੂੰ ਮੈਜਿਸਟਰੇਟ ਸਾਹਮਣੇ ਪੇਸ਼ ਕਰਨ ਦੀ ਕਾਰਵਾਈ ਕੀਤੀ ਗਈ? ਸਵਾਲ ਦਾ ਜਵਾਬ ਦਿੰਦਿਆਂ ਮਹਿਤਾ ਨੇ ਕਿਹਾ ਕਿ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ- ਪੁਲਿਸ ਦੀ ਢਿੱਲਮੱਠ ‘ਤੇ ਪਹਿਲਵਾਨਾਂ ਨੇ ਚੁੱਕੇ ਸਵਾਲ, ਕਿਹਾ ਆਪਣਾ ਮੈਡਲ ਵਾਪਿਸ ਕਰਾਂਗੇ
ਇਹ ਵੀ ਪੜ੍ਹੋ
ਬ੍ਰਿਜਭੂਸ਼ਣ ਦੇ ਵਕੀਲ ਨੇ ਕਿਹਾ- ਕੋਈ ਕੇਸ ਨਹੀਂ ਬਣਦਾ
ਦੂਜੇ ਪਾਸੇ ਬ੍ਰਿਜ ਭੂਸ਼ਣ ਦੀ ਤਰਫੋਂ ਐਡਵੋਕੇਟ ਹਰੀਸ਼ ਸਾਲਵੇ ਅਦਾਲਤ ਵਿੱਚ ਪੇਸ਼ ਹੋਏ। ਆਪਣੀ ਦਲੀਲ ਦਿੰਦੇ ਹੋਏ ਸਾਲਵੇ ਨੇ ਕਿਹਾ ਕਿ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਖਿਲਾਫ ਕੋਈ ਕੇਸ ਨਹੀਂ ਬਣਦਾ। ਕੇਸ ਦੀ ਸੁਣਵਾਈ ਦੌਰਾਨ ਵੀ ਸਾਡਾ ਪੱਖ ਨਹੀਂ ਸੁਣਿਆ ਗਿਆ। ਐਕਸ-ਪਾਰਟ ਆਰਡਰ ਦਿੱਤਾ ਗਿਆ ਸੀ।
ਪਿਛਲੀ ਸੁਣਵਾਈ ‘ਚ ਸਰਕਾਰ ਨੂੰ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਸ਼ਰਨ ਖਿਲਾਫ ਐੱਫ.ਆਈ.ਆਰ ਦਰਜ ਕਰਨ ਲਈ ਕਿਹਾ ਗਿਆ ਸੀ ਅਤੇ ਉਸ ਤੋਂ ਬਾਅਦ ਦੋ ਐੱਫ.ਆਈ.ਆਰ. ਇਸ ਮਾਮਲੇ ਦੀ ਸੁਣਵਾਈ ਜਸਟਿਸ ਡੀਵਾਈ ਚੰਦਰਚੂੜ ਦੀ ਬੈਂਚ ਕਰ ਰਹੀ ਹੈ।