Covid-19: ਦੇਸ਼ 'ਚ ਫਿਰ ਤੋਂ ਤਬਾਹੀ ਮਚਾ ਰਿਹਾ ਹੈ ਕੋਰੋਨਾ? 6000 ਤੋਂ ਵੱਧ ਨਵੇਂ ਕੇਸ Punjabi news - TV9 Punjabi

Covid-19: ਦੇਸ਼ ‘ਚ ਫਿਰ ਤੋਂ ਤਬਾਹੀ ਮਚਾ ਰਿਹਾ ਹੈ ਕੋਰੋਨਾ? 6000 ਤੋਂ ਵੱਧ ਨਵੇਂ ਕੇਸ

Published: 

07 Apr 2023 14:03 PM

Covid-19 Updates: ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਕੋਰੋਨਾ ਵਾਇਰਸ ਦਾ ਨਵਾਂ ਰੂਪ XBB.1.16 ਮਾਮਲਿਆਂ ਵਿੱਚ ਵਾਧੇ ਲਈ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਸਿਹਤ ਮੰਤਰਾਲੇ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਪਹਿਲਾਂ ਹੀ ਚਿਤਾਵਨੀ ਜਾਰੀ ਕੀਤੀ ਹੈ।

Follow Us On

Covid-19 Cases Update: ਦੇਸ਼ ‘ਚ ਕੋਰੋਨਾ ਵਾਇਰਸ ਨੇ ਇੱਕ ਵਾਰ ਮੁੜ ਆਪਣਾ ਅਸਲੀ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ (Corona Virus) ਦੇ 6050 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 28,303 ਹੋ ਗਈ ਹੈ। ਵੀਰਵਾਰ ਦੇ ਮੁਕਾਬਲੇ ਸ਼ੁੱਕਰਵਾਰ ਨੂੰ 13 ਫੀਸਦੀ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਨਾਲ ਚਿੰਤਾ ਵਧ ਗਈ ਹੈ।

ਇਨ੍ਹਾਂ ਸੂਬਿਆਂ ‘ਚ ਵੱਧ ਰਹੇ ਕੋਵਿਡ ਕੇਸ

ਜਿਨ੍ਹਾਂ ਸੂਬਿਆਂ ਬਾਰੇ ਸਥਿਤੀ ਜ਼ਿਆਦਾ ਚਿੰਤਾਜਨਕ ਹੈ, ਉਨ੍ਹਾਂ ਵਿੱਚ ਕੇਰਲ, ਮਹਾਰਾਸ਼ਟਰ, ਦਿੱਲੀ, ਗੁਜਰਾਤ, ਹਿਮਾਚਲ ਪ੍ਰਦੇਸ਼, ਕਰਨਾਟਕ ਅਤੇ ਤਾਮਿਲਨਾਡੂ ਸ਼ਾਮਲ ਹਨ। ਇਨ੍ਹਾਂ ਸੂਬਿਆਂ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਕੇਸ (Active Cases) ਲਗਾਤਾਰ ਵੱਧ ਰਹੇ ਹਨ। ਕੇਰਲ ‘ਚ ਐਕਟਿਵ ਮਾਮਲਿਆਂ ਦੀ ਗਿਣਤੀ 9,422 ਤੱਕ ਪਹੁੰਚ ਗਈ ਹੈ।

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਨਾਲ-ਨਾਲ ਐਕਟਿਵ ਕੇਸ ਵੀ ਵਧਣੇ ਸ਼ੁਰੂ ਹੋ ਗਏ ਹਨ। ਇਸ ਸਮੇਂ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 28,303 ਐਕਟਿਵ ਕੇਸ ਹਨ। ਇੱਕ ਦਿਨ ਪਹਿਲਾਂ ਇਸ ਦੀ ਗਿਣਤੀ 2500 ਸੀ। ਦੇਸ਼ ‘ਚ ਕੋਰੋਨਾ ਵਾਇਰਸ ਸਕਾਰਾਤਮਕ ਦਰ 3.39 ਫੀਸਦੀ ‘ਤੇ ਪਹੁੰਚ ਗਈ ਹੈ। ਚਿੰਤਾ ਦੀ ਗੱਲ ਹੈ ਕਿ ਵੀਰਵਾਰ ਨੂੰ ਵੀ ਕੋਰੋਨਾ ਵਾਇਰਸ ਕਾਰਨ 13 ਲੋਕਾਂ ਦੀ ਮੌਤ ਹੋ ਗਈ ਹੈ।

ਦਿੱਲੀ, ਗੁਜਰਾਤ, ਹਰਿਆਣਾ, ਜੰਮੂ, ਹਿਮਾਚਲ ਅਤੇ ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਇੱਕ-ਇੱਕ ਮੌਤ ਹੋਈ ਹੈ। ਜਦਕਿ ਕਰਨਾਟਕ ਵਿੱਚ ਦੋ, ਮਹਾਰਾਸ਼ਟਰ ਵਿੱਚ ਤਿੰਨ ਅਤੇ ਰਾਜਸਥਾਨ ਵਿੱਚ ਦੋ ਮਰੀਜ਼ਾਂ ਦੀ ਮੌਤ ਹੋ ਗਈ। Omicron ਵੇਰੀਐਂਟ XBB.1.16 ਨੂੰ ਦੇਸ਼ ਵਿੱਚ ਕਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਲਈ ਜ਼ਿੰਮੇਵਾਰ ਮੰਨਿਆ ਜਾਂਦਾ ਹੈ।

ਵਿਸ਼ਵ ਸਿਹਤ ਸੰਗਠਨ (WHO) ਕੋਰੋਨਾ XBB.1.16 ਦੇ ਇਸ ਉਪ-ਵਰਗ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹੈ। WHO ਨੇ ਇਸ ਨੂੰ 22 ਮਾਰਚ ਨੂੰ ਆਪਣੀ ਨਿਗਰਾਨੀ ਸੂਚੀ ਵਿੱਚ ਰੱਖਿਆ ਸੀ। ਇਸ ਵੇਰੀਐਂਟ ਲਈ ਡਾਟਾ ਵੀ ਇਕੱਠਾ ਕੀਤਾ ਜਾ ਰਿਹਾ ਹੈ ਤਾਂ ਜੋ ਸਾਨੂੰ ਸਮੱਸਿਆਵਾਂ ਅਤੇ ਇਸ ਦੇ ਹੱਲ ਬਾਰੇ ਜਾਣਕਾਰੀ ਮਿਲ ਸਕੇ।

ਕੋਰੋਨਾ ਵਾਇਰਸ ਦੇ XBB.1.16 ਰੂਪ ਦੇ ਲੱਛਣ?

ਕੋਰੋਨਾ ਵਾਇਰਸ ਦੇ ਇਸ ਨਵੇਂ ਵੇਰੀਐਂਟ XBB.1.16 ‘ਚ ਬੁਖਾਰ ਦੇ ਨਾਲ-ਨਾਲ ਮਰੀਜ਼ਾਂ ਨੂੰ ਗਲੇ ‘ਚ ਖਰਾਸ਼, ਸਰੀਰ ‘ਚ ਦਰਦ, ਸਿਰ ਦਰਦ ਅਤੇ ਪੇਟ ‘ਚ ਤਕਲੀਫ ਵਰਗੀਆਂ ਸਮੱਸਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਹਾਲਾਂਕਿ, ਹੁਣ ਤੱਕ ਇਸ ਵੇਰੀਐਂਟ ਨਾਲ ਕੋਈ ਗੰਭੀਰ ਸਮੱਸਿਆ ਸਾਹਮਣੇ ਨਹੀਂ ਆਈ ਹੈ। ਪਰ ਜਿਵੇਂ-ਜਿਵੇਂ ਕੇਸ ਵਧਣਗੇ, ਸਮੱਸਿਆ ਵੀ ਵਧੇਗੀ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਦਿਸ਼ਾ-ਨਿਰਦੇਸ਼ਾਂ ਮੁਤਾਬਕ ਇੱਕ ਕਰੋਨਾ ਸੰਕਰਮਿਤ ਮਰੀਜ਼ ਲਈ ਹੋਮ ਆਈਸੋਲੇਸ਼ਨ (Home Isolation) ਵਿੱਚ ਰਹਿਣਾ ਲਾਜ਼ਮੀ ਹੈ। ਹਾਲਾਂਕਿ, ਜਿਨ੍ਹਾਂ ਦੀ ਹਾਲਤ ਖਰਾਬ ਹੈ, ਉਹ ਹਸਪਤਾਲ ਜਾ ਸਕਦੇ ਹਨ। ਮਰੀਜ਼ਾਂ ਨੂੰ ਘਰ ਦੇ ਅੰਦਰ ਮਾਸਕ ਅਤੇ ਸਰੀਰਕ ਦੂਰੀ ਬਣਾਉਣ ਦੀ ਵੀ ਸਲਾਹ ਦਿੱਤੀ ਗਈ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version