5
ਪੰਜਾਬਦੇਸ਼ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀ

ਝੂਠੇ ਹਨ PM ਜਸਟਿਨ ਟਰੂਡੋ … ਨਿੱਝਰ ਕਤਲ ਕੇਸ ਵਿੱਚ ਕੈਨੇਡਾ ਨੂੰ ਭਾਰਤ ਦਾ ਕਰਾਰਾ ਜਵਾਬ

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਦੇ ਮਾਮਲੇ 'ਚ ਭਾਰਤ ਸਰਕਾਰ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕਰਾਰਾ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਬਿਆਨ ਝੂਠਾ ਅਤੇ ਗੁੰਮਰਾਹਕੁੰਨ ਹੈ। ਅਸੀਂ ਕਾਨੂੰਨ ਦੇ ਰਾਜ ਲਈ ਵਚਨਬੱਧ ਹਾਂ।

ਝੂਠੇ ਹਨ PM ਜਸਟਿਨ ਟਰੂਡੋ … ਨਿੱਝਰ ਕਤਲ ਕੇਸ ਵਿੱਚ ਕੈਨੇਡਾ ਨੂੰ ਭਾਰਤ ਦਾ ਕਰਾਰਾ ਜਵਾਬ
Follow Us
tv9-punjabi
| Published: 19 Sep 2023 10:44 AM

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਬਣਿਆ ਹੋਇਆ ਹੈ। ਕੈਨੇਡੀਅਨ ਸਰਕਾਰ ਨੇ ਖਾਲਿਸਤਾਨੀ ਅੱਤਵਾਦੀ ਨਿੱਝਰ ਦੇ ਕਤਲ ਵਿੱਚ ਭਾਰਤੀ ਸੁਰੱਖਿਆ ਏਜੰਸੀਆਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਹੈ। ਹੁਣ ਭਾਰਤ ਸਰਕਾਰ ਨੇ ਕੈਨੇਡੀਅਨ ਸਰਕਾਰ ਨੂੰ ਕਰਾਰਾ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਝੂਠੇ ਹਨ ਅਤੇ ਉਨ੍ਹਾਂ ਦਾ ਬਿਆਨ ਗੁੰਮਰਾਹਕੁੰਨ ਹੈ। ਅਸੀਂ ਕਾਨੂੰਨ ਦੇ ਰਾਜ ਲਈ ਵਚਨਬੱਧ ਹਾਂ। ਕੈਨੇਡਾ ਨੇ ਨਿੱਝਰ ਕਤਲ ਕੇਸ ਵਿੱਚ ਭਾਰਤ ਦੇ ਇੱਕ ਚੋਟੀ ਦੇ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਬਰਖਾਸਤ ਕਰ ਦਿੱਤਾ ਹੈ।

ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅਸੀਂ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਦਾ ਉਨ੍ਹਾਂ ਦੀ ਸੰਸਦ ਵਿੱਚ ਬਿਆਨ ਦੇਖਿਆ ਹੈ। ਅਸੀਂ ਉਨ੍ਹਾਂ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਦੇ ਬਿਆਨ ਨੂੰ ਵੀ ਰੱਦ ਕਰਦੇ ਹਾਂ। ਕੈਨੇਡਾ ਵਿੱਚ ਹਿੰਸਾ ਦੀ ਕਿਸੇ ਵੀ ਕਾਰਵਾਈ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਸਾਰੇ ਦੋਸ਼ ਬੇਬੁਨਿਆਦ ਅਤੇ ਪ੍ਰੇਰਿਤ ਹਨ। ਅਸੀਂ ਇੱਕ ਲੋਕਤੰਤਰੀ ਦੇਸ਼ ਹਾਂ ਅਤੇ ਕਾਨੂੰਨ ਦੇ ਸ਼ਾਸਨ ਵਿੱਚ ਵਿਸ਼ਵਾਸ ਰੱਖਦੇ ਹਾਂ।

ਕੈਨੇਡਾ ਨੇ ਖਾਲਿਸਤਾਨੀਆਂ ਨੂੰ ਦਿੱਤੀ ਪਨਾਹ- ਭਾਰਤ ਸਰਕਾਰ

ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਦੇ ਇਲਜ਼ਾਮ ਹੁਣ ਪੀਐਮ ਜਸਟਿਨ ਟਰੂਡੋ ਨੇ ਲਾਏ ਹਨ, ਉਹੋ ਜਿਹੇ ਇਲਜ਼ਾਮ ਉਨ੍ਹਾਂ ਨੇ ਪੀਐਮ ਮੋਦੀ ਤੇ ਵੀ ਲਾਏ ਸਨ। ਜਿਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ। ਕੈਨੇਡੀਅਨ ਸਰਕਾਰ ਵੱਲੋਂ ਕੀਤੇ ਜਾ ਰਹੇ ਝੂਠੇ ਦਾਅਵੇ ਖਾਲਿਸਤਾਨੀ ਅਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹੈ। ਕੈਨੇਡਾ ਨੇ ਖਾਲਿਸਤਾਨੀਆਂ ਤੇ ਕੱਟੜਪੰਥੀਆਂ ਨੂੰ ਪਨਾਹ ਦਿੱਤੀ। ਇਹ ਸਭ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਖਤਰਾ ਬਣ ਗਏ ਹਨ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀ ਕਿਹਾ?

ਨਿਊਜ਼ ਏਜੰਸੀ ਏਪੀ ਮੁਤਾਬਕ ਪੀਐਮ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਖਾਲਿਸਤਾਨੀ ਅੱਤਵਾਦੀ ਨਿੱਝਰ ਦੀ ਹੱਤਿਆ ਵਿੱਚ ਭਾਰਤ ਦਾ ਹੱਥ ਹੈ। ਇਸ ਦੇ ਨਾਲ ਹੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਜੇਕਰ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੈ ਤਾਂ ਇਹ ਦੋਵੇਂ ਦੇਸ਼ ਇੱਕ ਦੂਜੇ ਨਾਲ ਕਿਵੇਂ ਨਜਿੱਠਦੇ ਹਨ।

ਦੱਸ ਦਈਏ ਕਿ ਇਸ ਸਾਲ ਜੂਨ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਬ੍ਰਿਟੇਨ ‘ਚ ਦੋ ਬਾਈਕ ਸਵਾਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਨਿੱਝਰ ਦੇ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਉਂਦੀਆਂ ਰਹੀਆਂ ਹਨ। ਨਿੱਝਰ ਦੇ ਕਤਲ ਤੋਂ ਬਾਅਦ ਖਾਲਿਸਤਾਨੀ ਸਮਰਥਕਾਂ ਨੇ ਕੈਨੇਡਾ ‘ਚ ਵੀ ਭਾਰਤ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।

ਪੰਜਾਬ 'ਚ ਕਈ ਥਾਵਾਂ 'ਤੇ NIA ਦੇ ਛਾਪੇ; ਲਾਰੈਂਸ ਤੇ ਅਰਸ਼ਦੀਪ ਡੱਲਾ ਦੇ ਸਾਥੀਆਂ ਦੇ ਘਰ ਛਾਪਾ
ਪੰਜਾਬ 'ਚ ਕਈ ਥਾਵਾਂ 'ਤੇ NIA ਦੇ ਛਾਪੇ; ਲਾਰੈਂਸ ਤੇ ਅਰਸ਼ਦੀਪ ਡੱਲਾ ਦੇ ਸਾਥੀਆਂ ਦੇ ਘਰ ਛਾਪਾ...
ਮਨਪ੍ਰੀਤ ਬਾਦਲ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ
ਮਨਪ੍ਰੀਤ ਬਾਦਲ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ...
15 ਦਿਨ ਦੇ ਟੂਰਿਸਟ ਵੀਜ਼ੇ ਨੇ ਮੁਸੀਬਤ ਚ ਪਾਇਆ, ਨਾਂਅ ਦੇ ਕਾਰਨ Philippines ਦੇ Manila 'ਚ ਕੱਟਣੀ ਪਈ 5 ਸਾਲ ਜੇਲ੍ਹ
15 ਦਿਨ ਦੇ ਟੂਰਿਸਟ ਵੀਜ਼ੇ ਨੇ ਮੁਸੀਬਤ ਚ ਪਾਇਆ, ਨਾਂਅ ਦੇ ਕਾਰਨ Philippines ਦੇ Manila 'ਚ ਕੱਟਣੀ ਪਈ 5 ਸਾਲ ਜੇਲ੍ਹ...
Amritsar : ਆਪਸੀ ਰੰਜਿਸ਼ ਕਾਰਨ ਉੱਜੜਿਆ ਪਰਿਵਾਰ, ਕੁੜੀ ਦੇ ਸਹੁਰੇ ਪਰਿਵਾਰ ਨੇ ਕਰ ਦਿੱਤਾ ਕਾਰਾ,ਟੱਬਰ 'ਚ ਪਸਰਿਆ ਮਾਤਮ
Amritsar : ਆਪਸੀ ਰੰਜਿਸ਼ ਕਾਰਨ ਉੱਜੜਿਆ ਪਰਿਵਾਰ, ਕੁੜੀ ਦੇ ਸਹੁਰੇ ਪਰਿਵਾਰ ਨੇ ਕਰ ਦਿੱਤਾ ਕਾਰਾ,ਟੱਬਰ 'ਚ ਪਸਰਿਆ ਮਾਤਮ...
Amritsar News: ਇਨਸਾਫ਼ ਨਾ ਮਿਲਣ 'ਤੇ ਅੰਮ੍ਰਿਤਸਰ ਡੀਸੀ ਦਫ਼ਤਰ ਬਹਾਰ ਪੈਟਰੋਲ ਲੈ ਕੇ ਪੁੱਜਾ ਨੌਜਵਾਨ
Amritsar News: ਇਨਸਾਫ਼ ਨਾ ਮਿਲਣ 'ਤੇ ਅੰਮ੍ਰਿਤਸਰ ਡੀਸੀ ਦਫ਼ਤਰ ਬਹਾਰ ਪੈਟਰੋਲ ਲੈ ਕੇ ਪੁੱਜਾ ਨੌਜਵਾਨ...
ਭਾਰਤ-ਕੈਨੇਡਾ ਵਿਵਾਦ ਦਰਮਿਆਨ NIA ਨੇ ਅੱਤਵਾਦੀ ਹਰਦੀਪ ਨਿੱਝਰ ਦੇ ਜਲੰਧਰ ਸਥਿਤ ਘਰ 'ਤੇ ਲਗਾਇਆ ਨੋਟਿਸ
ਭਾਰਤ-ਕੈਨੇਡਾ ਵਿਵਾਦ ਦਰਮਿਆਨ NIA ਨੇ ਅੱਤਵਾਦੀ ਹਰਦੀਪ ਨਿੱਝਰ ਦੇ ਜਲੰਧਰ ਸਥਿਤ ਘਰ 'ਤੇ ਲਗਾਇਆ ਨੋਟਿਸ...
Punjab ਵਿੱਚ ਦੋ ਕੁੜੀਆਂ ਨੇ ਆਪਸ ਵਿੱਚ ਕਰਵਾ ਲਿਆ ਵਿਆਹ, ਗੁਰਦੁਆਰੇ ਦੇ ਗ੍ਰੰਥੀ ਨੇ ਮੰਗੀ ਮਾਫੀ
Punjab ਵਿੱਚ ਦੋ ਕੁੜੀਆਂ ਨੇ ਆਪਸ ਵਿੱਚ ਕਰਵਾ ਲਿਆ ਵਿਆਹ, ਗੁਰਦੁਆਰੇ ਦੇ ਗ੍ਰੰਥੀ ਨੇ ਮੰਗੀ ਮਾਫੀ...
Canada ਦੇ PM ਤੇ ਭੜਕੇ ਸਾਬਕਾ CM Captain Amrinder Singh, ਬੋਲੇ- Trudeau ਕਰ ਰਹੇ ਹਨ ਵੋਟ ਬੈਂਕ ਦੀ ਰਾਜਨੀਤੀ
Canada ਦੇ PM ਤੇ ਭੜਕੇ ਸਾਬਕਾ CM Captain Amrinder Singh, ਬੋਲੇ- Trudeau ਕਰ ਰਹੇ ਹਨ ਵੋਟ ਬੈਂਕ ਦੀ ਰਾਜਨੀਤੀ...
ਖਾਲਿਸਤਾਨੀ ਹਰਦੀਪ ਨਿੱਝਰ ਕਤਲ ਕੇਸ ਵਿੱਚ ਕੈਨੇਡਾ ਨੂੰ ਭਾਰਤ ਦਾ ਕਰਾਰਾ ਜਵਾਬ, ਕੈਨੇਡੀਅਨ ਡਿਪਲੋਮੈਟ ਦੀ ਕੀਤੀ ਛੁੱਟੀ
ਖਾਲਿਸਤਾਨੀ ਹਰਦੀਪ ਨਿੱਝਰ ਕਤਲ ਕੇਸ ਵਿੱਚ ਕੈਨੇਡਾ ਨੂੰ ਭਾਰਤ ਦਾ ਕਰਾਰਾ ਜਵਾਬ, ਕੈਨੇਡੀਅਨ ਡਿਪਲੋਮੈਟ ਦੀ ਕੀਤੀ ਛੁੱਟੀ...
Stories