ਝੂਠੇ ਹਨ PM ਜਸਟਿਨ ਟਰੂਡੋ … ਨਿੱਝਰ ਕਤਲ ਕੇਸ ਵਿੱਚ ਕੈਨੇਡਾ ਨੂੰ ਭਾਰਤ ਦਾ ਕਰਾਰਾ ਜਵਾਬ
ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਦੇ ਮਾਮਲੇ 'ਚ ਭਾਰਤ ਸਰਕਾਰ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕਰਾਰਾ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਬਿਆਨ ਝੂਠਾ ਅਤੇ ਗੁੰਮਰਾਹਕੁੰਨ ਹੈ। ਅਸੀਂ ਕਾਨੂੰਨ ਦੇ ਰਾਜ ਲਈ ਵਚਨਬੱਧ ਹਾਂ।
ਕੈਨੇਡਾ ਨੇ ਖਾਲਿਸਤਾਨੀਆਂ ਨੂੰ ਦਿੱਤੀ ਪਨਾਹ- ਭਾਰਤ ਸਰਕਾਰ
ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਦੇ ਇਲਜ਼ਾਮ ਹੁਣ ਪੀਐਮ ਜਸਟਿਨ ਟਰੂਡੋ ਨੇ ਲਾਏ ਹਨ, ਉਹੋ ਜਿਹੇ ਇਲਜ਼ਾਮ ਉਨ੍ਹਾਂ ਨੇ ਪੀਐਮ ਮੋਦੀ ਤੇ ਵੀ ਲਾਏ ਸਨ। ਜਿਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ। ਕੈਨੇਡੀਅਨ ਸਰਕਾਰ ਵੱਲੋਂ ਕੀਤੇ ਜਾ ਰਹੇ ਝੂਠੇ ਦਾਅਵੇ ਖਾਲਿਸਤਾਨੀ ਅਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹੈ। ਕੈਨੇਡਾ ਨੇ ਖਾਲਿਸਤਾਨੀਆਂ ਤੇ ਕੱਟੜਪੰਥੀਆਂ ਨੂੰ ਪਨਾਹ ਦਿੱਤੀ। ਇਹ ਸਭ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਖਤਰਾ ਬਣ ਗਏ ਹਨ।ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀ ਕਿਹਾ?
ਨਿਊਜ਼ ਏਜੰਸੀ ਏਪੀ ਮੁਤਾਬਕ ਪੀਐਮ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਖਾਲਿਸਤਾਨੀ ਅੱਤਵਾਦੀ ਨਿੱਝਰ ਦੀ ਹੱਤਿਆ ਵਿੱਚ ਭਾਰਤ ਦਾ ਹੱਥ ਹੈ। ਇਸ ਦੇ ਨਾਲ ਹੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਜੇਕਰ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੈ ਤਾਂ ਇਹ ਦੋਵੇਂ ਦੇਸ਼ ਇੱਕ ਦੂਜੇ ਨਾਲ ਕਿਵੇਂ ਨਜਿੱਠਦੇ ਹਨ। ਦੱਸ ਦਈਏ ਕਿ ਇਸ ਸਾਲ ਜੂਨ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਬ੍ਰਿਟੇਨ ‘ਚ ਦੋ ਬਾਈਕ ਸਵਾਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਨਿੱਝਰ ਦੇ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਉਂਦੀਆਂ ਰਹੀਆਂ ਹਨ। ਨਿੱਝਰ ਦੇ ਕਤਲ ਤੋਂ ਬਾਅਦ ਖਾਲਿਸਤਾਨੀ ਸਮਰਥਕਾਂ ਨੇ ਕੈਨੇਡਾ ‘ਚ ਵੀ ਭਾਰਤ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।Loading...
Unable to load recommendations.
Follow Us
