ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ e-Visa ਸਰਵਿਸ ਕੀਤੀ ਬਹਾਲ, ਨਿੱਝਰ ਵਿਵਾਦ ਕਾਰਨ ਤਣਾਅ ਵਧਣ ਤੋਂ ਬਾਅਦ ਸੇਵਾਵਾਂ ਹੋਈਆਂ ਸੀ ਬੰਦ
ਭਾਰਤ ਅਤੇ ਕੈਨੇਡਾ ਦੇ ਸਬੰਧ ਸਤੰਬਰ ਤੋਂ ਹੀ ਵਿਗੜ ਰਹੇ ਹਨ। ਇਸ ਦਾ ਕਾਰਨ ਭਾਰਤ 'ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇਲਜ਼ਾਮ ਹੈ। ਇਸ ਕਾਰਨ ਦੋਹਾਂ ਦੇਸ਼ਾਂ ਦੇ ਸਬੰਧ ਕਾਫੀ ਵਿਗੜ ਗਏ। ਕੈਨੇਡਾ ਦੇ ਪੀਐੱਮ ਜਸਟਿਸ ਟਰੂਡੋ ਨੇ ਸੰਸਦ ਵਿੱਚ ਕਿਹਾ ਕਿ ਸਰੀ ਸ਼ਹਿਰ ਦੇ ਗੁਰਦੁਆਰੇ ਦੇ ਬਾਹਰ ਭਾਰਤੀ ਏਜੰਟਾਂ ਵੱਲੋਂ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦਾ ਕਤਲ ਕੀਤਾ ਗਿਆ ਸੀ। 21 ਸਤੰਬਰ ਨੂੰ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ 'ਤੇ ਪਾਬੰਦੀ ਲਗਾ ਦਿੱਤੀ ਸੀ।
ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਭਾਰਤ ਨੇ ਪਿਛਲੇ ਦੋ ਮਹੀਨਿਆਂ ਤੋਂ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ‘ਤੇ ਪਾਬੰਦੀ ਲਗਾ ਦਿੱਤੀ ਸੀ। ਅਜਿਹੀ ਸਥਿਤੀ ਵਿੱਚ, ਇੱਕ ਵਾਰ ਵੀਜ਼ਾ ਸੇਵਾ ਬਹਾਲ ਹੋਣ ਤੋਂ ਬਾਅਦ, ਕੈਨੇਡੀਅਨ ਨਾਗਰਿਕ ਭਾਰਤ ਦੀ ਯਾਤਰਾ ਕਰ ਸਕਣਗੇ।
ਦਰਅਸਲ, ਕੈਨੇਡਾ ਨੇ ਸਤੰਬਰ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇਲਜ਼ਾਮ ਭਾਰਤੀ ਏਜੰਟਾਂ ‘ਤੇ ਲਾਇਆ ਸੀ। ਇਸ ਕਾਰਨ ਦੋਹਾਂ ਦੇਸ਼ਾਂ ਦੇ ਸਬੰਧ ਕਾਫੀ ਵਿਗੜ ਗਏ। ਕੈਨੇਡਾ ਦੇ ਪੀਐੱਮ ਜਸਟਿਸ ਟਰੂਡੋ ਨੇ ਸੰਸਦ ਵਿੱਚ ਕਿਹਾ ਕਿ ਸਰੀ ਸ਼ਹਿਰ ਦੇ ਗੁਰਦੁਆਰੇ ਦੇ ਬਾਹਰ ਭਾਰਤੀ ਏਜੰਟਾਂ ਵੱਲੋਂ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦਾ ਕਤਲ ਕੀਤਾ ਗਿਆ ਸੀ। 21 ਸਤੰਬਰ ਨੂੰ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ‘ਤੇ ਪਾਬੰਦੀ ਲਗਾ ਦਿੱਤੀ ਸੀ।
ਭਾਰਤ ਨੇ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਕੀਤਾ ਇਨਕਾਰ
ਭਾਰਤ ਸਰਕਾਰ ਨੇ ਟਰੂਡੋ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਭਾਰਤ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਦੋਸ਼ਾਂ ਨੂੰ ਬੇਤੁਕਾ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ। ਨਵੀਂ ਦਿੱਲੀ ਨੇ ਕਿਹਾ ਸੀ ਕਿ ਜੇਕਰ ਕੈਨੇਡਾ ਸੱਚਮੁੱਚ ਇਹ ਮੰਨਦਾ ਹੈ ਕਿ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੈ ਤਾਂ ਉਸ ਨੂੰ ਆਪਣੇ ਦਾਅਵੇ ਨੂੰ ਸਾਬਤ ਕਰਨ ਲਈ ਸਬੂਤ ਪੇਸ਼ ਕਰਨੇ ਚਾਹੀਦੇ ਹਨ। ਇਸ ਘਟਨਾ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜ ਗਏ। ਭਾਰਤ ਅਤੇ ਕੈਨੇਡਾ ਦੋਵਾਂ ਨੇ ਵੀ ਆਪਣੇ-ਆਪਣੇ ਦੇਸ਼ਾਂ ਦੇ ਕਈ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ ਹੈ।
ਈ-ਵੀਜ਼ਾ ਮੁੜ ਸ਼ੁਰੂ ਕਰਨ ਦਾ ਮਤਲਬ ਹੈ ਕਿ ਇਸ ਵਿੱਚ ਮੈਡੀਕਲ ਵੀਜ਼ਾ, ਵਪਾਰਕ ਵੀਜ਼ਾ ਅਤੇ ਟੂਰਿਸਟ ਵੀਜ਼ਾ ਸਮੇਤ ਚਾਰ ਤਰ੍ਹਾਂ ਦੇ ਵੀਜ਼ੇ ਸ਼ਾਮਲ ਹਨ। ਸਤੰਬਰ ਵਿੱਚ ਕੇਂਦਰ ਸਰਕਾਰ ਨੇ ਅਗਲੇ ਹੁਕਮਾਂ ਤੱਕ ਇਨ੍ਹਾਂ ਵੀਜ਼ਿਆਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਜਦੋਂ ਦੋਹਾਂ ਦੇਸ਼ਾਂ ਦੇ ਸਬੰਧਾਂ ‘ਚ ਖਟਾਸ ਆਈ ਸੀ ਤਾਂ ਦੋਹਾਂ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਸੀ।
ਇਹ ਵੀ ਪੜ੍ਹੋ
India resumes e-visa services to Canadian nationals: Sources pic.twitter.com/CyMY0AIaMC
— ANI (@ANI) November 22, 2023
ਸਖ਼ਤ ਨਾਲ ਨਰਮ ਪਏ ਟਰੂਡੋ ਦੇ ਤੇਵਰ
ਇਸ ਪੂਰੇ ਮਾਮਲੇ ਵਿੱਚ ਭਾਰਤ ਦੀ ਸਖ਼ਤੀ ਤੋਂ ਬਾਅਦ ਕੈਨੇਡੀਅਨ ਪੀਐਮ ਟਰੂਡੋ ਦਾ ਰਵੱਈਆ ਨਰਮ ਹੋ ਗਿਆ ਸੀ। ਸਥਿਤੀ ਵਿਗੜਦੀ ਦੇਖ ਕੇ ਉਨ੍ਹਾਂ ਨੇ ਭਾਰਤ ਨਾਲ ਦੋਸਤੀ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਨਿੱਝਰ ਕਤਲ ਕੇਸ ਵਿੱਚ ਭਾਰਤ ਤੋਂ ਸਹਿਯੋਗ ਚਾਹੁੰਦੇ ਹਨ। ਭਾਰਤ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ।