ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

India Air Strike : ਭਾਰਤ ਨੇ ਪਹਿਲਗਾਮ ਦਾ ਬਦਲਾ ਕਿਵੇਂ ਲਿਆ, ਪਾਕਿਸਤਾਨ ਵਿੱਚ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਮਿੰਟ-ਦਰ-ਮਿਨਟ ਡਿਟੇਲ

India Air Strike : ਪਹਿਲਗਾਮ ਹਮਲੇ ਦਾ ਬਦਲਾ ਲੈਣ ਲਈ, ਭਾਰਤ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਸਰਜੀਕਲ ਸਟ੍ਰਾਈਕ ਕੀਤੀ, ਜਿਸਨੂੰ ਆਪ੍ਰੇਸ਼ਨ ਸਿੰਦੂਰ ਦਾ ਨਾਂਅ ਦਿੱਤਾ ਗਿਆ। ਮੰਗਲਵਾਰ ਦੇਰ ਰਾਤ ਨੂੰ ਤਿੰਨਾਂ ਫੌਜਾਂ ਵੱਲੋਂ ਸਾਂਝੇ ਆਪ੍ਰੇਸ਼ਨ ਵਿੱਚ ਨੌਂ ਥਾਵਾਂ 'ਤੇ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ 100 ਤੋਂ ਵੱਧ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਓਪਰੇਸ਼ਨ ਦੇ ਮਿੰਟ-ਟੂ-ਮਿੰਟ ਡਿਟੇਲ ਜਾਣੋ।

India Air Strike : ਭਾਰਤ ਨੇ ਪਹਿਲਗਾਮ ਦਾ ਬਦਲਾ ਕਿਵੇਂ ਲਿਆ, ਪਾਕਿਸਤਾਨ ਵਿੱਚ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਮਿੰਟ-ਦਰ-ਮਿਨਟ ਡਿਟੇਲ
Follow Us
tv9-punjabi
| Updated On: 07 May 2025 09:07 AM IST

India Air Strike : ਭਾਰਤ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਪਾਕਿਸਤਾਨ ਅਤੇ ਪੀਓਕੇ ਵਿੱਚ ਹਮਲਾ ਕੀਤਾ ਹੈ। ਇਹ ਹਮਲਾ ਮੰਗਲਵਾਰ ਦੇਰ ਰਾਤ ਨੂੰ ਕੀਤਾ ਗਿਆ। ਦੇਸ਼ ਦੀਆਂ ਤਿੰਨਾਂ ਫੌਜਾਂ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ 9 ਥਾਵਾਂ ‘ਤੇ ਹਮਲਾ ਕੀਤਾ। ਇਸ ਮੁਹਿੰਮ ਨੂੰ ਆਪ੍ਰੇਸ਼ਨ ਸਿੰਦੂਰ ਦਾ ਨਾਂਅ ਦਿੱਤਾ ਗਿਆ ਹੈ। ਭਾਰਤ ਦੇ ਇਸ ਹਮਲੇ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੀ ਰਾਤ ਆਪ੍ਰੇਸ਼ਨ ਸਿੰਦੂਰ ਦੀ ਨਿਗਰਾਨੀ ਕਰਦੇ ਰਹੇ। ਆਪਰੇਸ਼ਨ ਸਿੰਦੂਰ ਦੇ ਮਿੰਟ-ਟੂ-ਮਿੰਟ ਵੇਰਵਿਆਂ ਨੂੰ ਜਾਣੋ…

ਭਾਰਤ ਦੀ ਕਾਰਵਾਈ ਬਾਰੇ ਜਾਣਕਾਰੀ ਸਵੇਰੇ 1 ਵਜੇ ਦੇ ਕਰੀਬ ਸਾਹਮਣੇ ਆਈ।

ਕਈ ਚਸ਼ਮਦੀਦਾਂ ਨੇ ਦੱਸਿਆ ਕਿ ਮੰਗਲਵਾਰ ਅੱਧੀ ਰਾਤ ਤੋਂ ਬਾਅਦ ਮੁਜ਼ੱਫਰਾਬਾਦ ਸ਼ਹਿਰ ਦੇ ਆਲੇ-ਦੁਆਲੇ ਪਹਾੜਾਂ ਦੇ ਨੇੜੇ ਕਈ ਜ਼ੋਰਦਾਰ ਧਮਾਕੇ ਸੁਣੇ ਗਏ। ਧਮਾਕਿਆਂ ਤੋਂ ਬਾਅਦ ਸ਼ਹਿਰ ਵਿੱਚ ਬਿਜਲੀ ਸਪਲਾਈ ਬੰਦ ਹੋ ਗਈ।

ਇਸ ਤੋਂ ਥੋੜ੍ਹੀ ਦੇਰ ਬਾਅਦ, ਪਾਕਿਸਤਾਨੀ ਫੌਜ ਦਾ ਇੱਕ ਬਿਆਨ ਆਇਆ। ਉਨ੍ਹਾਂ ਕਿਹਾ ਕਿ ਉਹ ਭਾਰਤ ਦੀ ਕਾਰਵਾਈ ਦਾ ਜਵਾਬ ਦੇਣਗੇ।

ਅਧਿਕਾਰਤ ਜਾਣਕਾਰੀ ਆਈ ਕਿ ਭਾਰਤ ਨੇ ਇਹ ਹਮਲਾ ਪਾਕਿਸਤਾਨ ਅਤੇ ਪੀਓਕੇ ਵਿੱਚ ਕੀਤਾ ਹੈ। ਇਸਨੂੰ ਆਪ੍ਰੇਸ਼ਨ ਸਿੰਦੂਰ ਦਾ ਨਾਂਅ ਦਿੱਤਾ ਗਿਆ। ਕੁੱਲ 9 ਥਾਵਾਂ ‘ਤੇ ਹਮਲੇ ਕੀਤੇ ਗਏ।

1.45 – ਪਾਕਿਸਤਾਨ ਦੀ ਡਾਨ ਨਿਊਜ਼ ਦੀ ਰਿਪੋਰਟ ਦੇ ਅਨੁਸਾਰ, ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਦੇ ਡਾਇਰੈਕਟਰ ਜਨਰਲ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਚੌਧਰੀ ਨੇ ਕਿਹਾ ਕਿ ਭਾਰਤ ਨੇ ਕੋਟਲੀ, ਬਹਾਵਲਪੁਰ ਅਤੇ ਮੁਜ਼ੱਫਰਾਬਾਦ ਵਿੱਚ ਮਿਜ਼ਾਈਲ ਹਮਲੇ ਕੀਤੇ ਹਨ।

4.13- ਹਮਲਿਆਂ ਵਿੱਚ ਤਿੰਨੋਂ ਫੌਜਾਂ, ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਦੀ ਵਰਤੋਂ ਕੀਤੀ ਗਈ। ਇਸ ਵਿੱਚ ਪ੍ਰੀਸੀਜ਼ਨ ਅਟੈਕ ਵੈਪਨ ਸਿਸਟਮ ਦੀ ਵਰਤੋਂ ਕੀਤੀ ਗਈ।

4.32- ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤੀ ਹਮਲੇ ‘ਤੇ ਪਾਕਿਸਤਾਨੀ NSA ਅਤੇ ISI ਮੁਖੀ ਲੈਫਟੀਨੈਂਟ ਜਨਰਲ ਅਸੀਮ ਮਲਿਕ ਨਾਲ ਗੱਲ ਕੀਤੀ।

4.35- ਭਾਰਤੀ ਹਮਲੇ ਤੋਂ ਬਾਅਦ ਪਾਕਿਸਤਾਨ ਜਾਣ ਵਾਲੀਆਂ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ।

5.04- ਵਜੇ – ਜਿਨ੍ਹਾਂ ਨੌਂ ਥਾਵਾਂ ‘ਤੇ ਹਮਲਾ ਕੀਤਾ ਗਿਆ, ਉਨ੍ਹਾਂ ਵਿੱਚੋਂ ਚਾਰ ਪਾਕਿਸਤਾਨ ਵਿੱਚ ਹਨ ਅਤੇ ਪੰਜ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਹਨ। ਪਾਕਿਸਤਾਨ ਦੇ ਠਿਕਾਣਿਆਂ ਵਿੱਚ ਬਹਾਵਲਪੁਰ, ਮੁਰੀਦਕੇ ਅਤੇ ਸਿਆਲਕੋਟ ਸ਼ਾਮਲ ਹਨ।

5.27- ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਨੇ ਕਿਹਾ ਕਿ ਅਸੀਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਅਮਰੀਕਾ ਨੂੰ ਉਮੀਦ ਹੈ ਕਿ ਇਹ ਜਲਦੀ ਹੀ ਖਤਮ ਹੋ ਜਾਵੇਗਾ।

5.45- ਕਤਰ ਏਅਰਵੇਜ਼ ਨੇ ਪਾਕਿਸਤਾਨ ਲਈ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ।

6.00- ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ ਹੈ ਅਤੇ ਪੁਂਛ-ਰਾਜੌਰੀ ਸੈਕਟਰ ਦੇ ਭਿੰਬਰ ਗਲੀ ਖੇਤਰ ਵਿੱਚ ਤੋਪਖਾਨੇ ਨਾਲ ਗੋਲੀਬਾਰੀ ਕੀਤੀ ਹੈ।

6.08- ਆਪ੍ਰੇਸ਼ਨ ਸਿੰਦੂਰ ਵਿੱਚ ਸ਼ਾਮਲ ਸਾਰੇ ਭਾਰਤੀ ਪਾਇਲਟ ਅਤੇ ਲੜਾਕੂ ਜਹਾਜ਼ ਸੁਰੱਖਿਅਤ ਬੇਸ ‘ਤੇ ਵਾਪਸ ਆ ਗਏ।

6.14- ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ।

ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ

ਬਹਾਵਲਪੁਰ ਅੰਤਰਰਾਸ਼ਟਰੀ ਸਰਹੱਦ ਤੋਂ ਲਗਭਗ 100 ਕਿਲੋਮੀਟਰ ਅੰਦਰ ਸਥਿਤ ਹੈ, ਜੈਸ਼-ਏ-ਮੁਹੰਮਦ ਦਾ ਮੁੱਖ ਦਫਤਰ

ਲਸ਼ਕਰ-ਏ-ਤੋਇਬਾ ਕੈਂਪ, ਮੁਰੀਦਕੇ ਸਾਂਬਾ ਦੇ ਸਾਹਮਣੇ ਸਰਹੱਦ ਤੋਂ 30 ਕਿਲੋਮੀਟਰ ਅੰਦਰ। 26/11 ਦੇ ਮੁੰਬਈ ਹਮਲਿਆਂ ਦੇ ਅੱਤਵਾਦੀ ਇੱਥੋਂ ਦੇ ਸਨ।

ਗੁਲਪੁਰ ਪੁੰਛ-ਰਾਜੌਰੀ ਤੋਂ ਕੰਟਰੋਲ ਰੇਖਾ ਦੇ 35 ਕਿਲੋਮੀਟਰ ਅੰਦਰ ਹੈ। 20 ਅਪ੍ਰੈਲ 2023 ਨੂੰ ਪੁੰਛ ਵਿੱਚ ਹੋਏ ਹਮਲੇ ਅਤੇ ਜੂਨ 2024 ਵਿੱਚ ਇੱਕ ਯਾਤਰੀ ਬੱਸ ‘ਤੇ ਹੋਏ ਹਮਲੇ ਦੀਆਂ ਜੜ੍ਹਾਂ ਇੱਥੇ ਹੀ ਹਨ।

ਪੀਓਜੇਕੇ ਦੇ ਤੰਗਧਾਰ ਸੈਕਟਰ ਦੇ ਅੰਦਰ 30 ਕਿਲੋਮੀਟਰ ਅੰਦਰ ਲਸ਼ਕਰ ਕੈਂਪ ਸਵਾਈ।

ਬਿਲਾਲ ਕੈਂਪ ਜੈਸ਼-ਏ-ਮੁਹੰਮਦ ਦਾ ਲਾਂਚਪੈਡ ਹੈ।

ਰਾਜੌਰੀ ਦੇ ਸਾਹਮਣੇ ਕੰਟਰੋਲ ਰੇਖਾ ਦੇ 15 ਕਿਲੋਮੀਟਰ ਅੰਦਰ ਲਸ਼ਕਰ ਕੋਟਲੀ ਕੈਂਪ। ਲਸ਼ਕਰ ਦਾ ਬੰਬਾਰੀ ਸਿਖਲਾਈ ਕੇਂਦਰ, 50 ਅੱਤਵਾਦੀਆਂ ਦੀ ਸਮਰੱਥਾ।

ਬਰਨਾਲਾ ਕੈਂਪ ਰਾਜੌਰੀ ਦੇ ਸਾਹਮਣੇ ਐਲਓਸੀ ਦੇ ਅੰਦਰ 10 ਕਿਲੋਮੀਟਰ

ਸਰਜਲ ਕੈਂਪ ਜੈਸ਼ ਕੈਂਪ, ਸਾਂਬਾ-ਕਠੂਆ ਦੇ ਸਾਹਮਣੇ ਅੰਤਰਰਾਸ਼ਟਰੀ ਸਰਹੱਦ ਦੇ ਅੰਦਰ 8 ਕਿਲੋਮੀਟਰ ਦੂਰ

ਮਹਿਮੂਨਾ ਕੈਂਪ, ਸਿਆਲਕੋਟ ਦੇ ਨੇੜੇ ਅੰਤਰਰਾਸ਼ਟਰੀ ਸਰਹੱਦ ਦੇ 15 ਕਿਲੋਮੀਟਰ ਅੰਦਰ, ਹਿਜ਼ਬੁਲ ਮੁਜਾਹਿਦੀਨ ਦਾ ਸਿਖਲਾਈ ਕੇਂਦਰ

Shahnaz Gill: ਦਰਬਾਰ ਸਾਹਿਬ ਪਹੁੰਚੀ ਸ਼ਹਿਨਾਜ਼ ਗਿੱਲ, ਫਿਲਮ 'Ik Kudi' ਦੀ ਕਾਮਯਾਬੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
Shahnaz Gill: ਦਰਬਾਰ ਸਾਹਿਬ ਪਹੁੰਚੀ ਸ਼ਹਿਨਾਜ਼ ਗਿੱਲ, ਫਿਲਮ 'Ik Kudi' ਦੀ ਕਾਮਯਾਬੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ...
Shreyas iyer: ਸ਼੍ਰੇਅਸ ਅਈਅਰ ਸਿਡਨੀ ਦੇ ਹਸਪਤਾਲ 'ਚ ਦਾਖਲ, ਪਸਲੀ 'ਚ ਲੱਗੀ ਸੱਟ
Shreyas iyer: ਸ਼੍ਰੇਅਸ ਅਈਅਰ ਸਿਡਨੀ ਦੇ ਹਸਪਤਾਲ 'ਚ ਦਾਖਲ, ਪਸਲੀ 'ਚ ਲੱਗੀ ਸੱਟ...
NASA Exclusive Report: ਸੁਪਰ ਕੰਪਿਊਟਰ ਨੇ ਧਰਤੀ ਦੇ ਵਿਨਾਸ਼ ਦੀ ਕੀਤੀ ਭਵਿੱਖਬਾਣੀ
NASA Exclusive Report: ਸੁਪਰ ਕੰਪਿਊਟਰ ਨੇ ਧਰਤੀ ਦੇ ਵਿਨਾਸ਼ ਦੀ ਕੀਤੀ ਭਵਿੱਖਬਾਣੀ...
ADGP ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ, ਕਈ ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ
ADGP ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ, ਕਈ ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ...
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਨੇ ਕੀਤਾ ਗਿਆ ਭਾਰਤ ਹਵਾਲੇ
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਨੇ ਕੀਤਾ ਗਿਆ ਭਾਰਤ ਹਵਾਲੇ...
ਜ਼ਮੀਨੀ ਪੱਧਰ ਤੋਂ ਉੱਚ ਲੀਡਰਸ਼ਿਪ ਤੱਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ ਫੇਰਬਦਲ ਦੀ ਤਿਆਰੀ ਵਿੱਚ ਕਾਂਗਰਸ!
ਜ਼ਮੀਨੀ ਪੱਧਰ ਤੋਂ ਉੱਚ ਲੀਡਰਸ਼ਿਪ ਤੱਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ ਫੇਰਬਦਲ ਦੀ ਤਿਆਰੀ ਵਿੱਚ ਕਾਂਗਰਸ!...
ਟੌਪ ਦੀ ਜਾਸੂਸ, ਪੁਤਿਨ ਦੀ ਸਭ ਤੋਂ ਗਲੈਮਰਸ 'ਲਾਲ ਪਰੀ'
ਟੌਪ ਦੀ ਜਾਸੂਸ, ਪੁਤਿਨ ਦੀ ਸਭ ਤੋਂ ਗਲੈਮਰਸ 'ਲਾਲ ਪਰੀ'...
Punjab ਵਿੱਚ Diwali ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿੰਨੀ ਪਰਾਲੀ ਸਾੜੀ ਗਈ, ਜਾਣੋ PGI ਦੇ ਪ੍ਰੋਫੈਸਰ ਤੋਂ
Punjab ਵਿੱਚ  Diwali ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿੰਨੀ ਪਰਾਲੀ ਸਾੜੀ ਗਈ, ਜਾਣੋ PGI ਦੇ ਪ੍ਰੋਫੈਸਰ ਤੋਂ...
ਮੱਧ ਪ੍ਰਦੇਸ਼: ਦੀਵਾਲੀ 'ਤੇ ਕਾਰਬਾਈਡ ਗਨ ਦਾ ਕਹਿਰ, ਮਾਸੂਮ ਬੱਚਿਆਂ ਦੀਆਂ ਅੱਖਾਂ ਦੀ ਗਈ ਰੌਸ਼ਨੀ
ਮੱਧ ਪ੍ਰਦੇਸ਼: ਦੀਵਾਲੀ 'ਤੇ ਕਾਰਬਾਈਡ ਗਨ ਦਾ ਕਹਿਰ, ਮਾਸੂਮ ਬੱਚਿਆਂ ਦੀਆਂ ਅੱਖਾਂ ਦੀ ਗਈ ਰੌਸ਼ਨੀ...