ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ 10 ਰਾਜਾਂ ‘ਚ ਮੀਂਹ ਦਾ ਅਲਰਟ, ਪਹਾੜਾਂ ‘ਚ ਬਰਫ਼ਬਾਰੀ ਦੀ ਸੰਭਾਵਨਾ

Updated On: 

26 Mar 2026 17:08 PM IST

ਦਿੱਲੀ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਇਨੀਂ ਦਿਨੀਂ ਬੱਦਲਾਂ ਨੇ ਡੇਰਾ ਲਾਇਆ ਹੋਇਆ ਹੈ। ਭਾਰਤੀ ਮੌਸਮ ਵਿਭਾਗ ਨੇ 31 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰ, ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਅਤੇ ਉੱਤਰ-ਪੂਰਬੀ ਰਾਜਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ 10 ਰਾਜਾਂ ਚ ਮੀਂਹ ਦਾ ਅਲਰਟ, ਪਹਾੜਾਂ ਚ ਬਰਫ਼ਬਾਰੀ ਦੀ ਸੰਭਾਵਨਾ

ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ 10 ਰਾਜਾਂ 'ਚ ਮੀਂਹ ਅਤੇ ਪਹਾੜਾਂ 'ਚ ਬਰਫ਼ਬਾਰੀ

ਦਿੱਲੀ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਇਨੀਂ ਦਿਨੀਂ ਬੱਦਲਾਂ ਨੇ ਡੇਰਾ ਲਾਇਆ ਹੋਇਆ ਹੈ। ਭਾਰਤੀ ਮੌਸਮ ਵਿਭਾਗ ਨੇ 31 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰ, ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਅਤੇ ਉੱਤਰ-ਪੂਰਬੀ ਰਾਜਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਰਾਜਾਂ ਵਿੱਚ ਮਹੀਨੇ ਦੇ ਅੰਤ ਤੱਕ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਲਿਸ਼ਕਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿੱਚ ਇਹ ਤਬਦੀਲੀ ‘ਪੱਛਮੀ ਵਿਘਨ’ ਕਾਰਨ ਦੇਖਣ ਨੂੰ ਮਿਲੇਗੀ, ਜਿਸ ਨਾਲ ਕੁਝ ਰਾਜਾਂ ਵਿੱਚ ਪੈ ਰਹੀ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ

ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਪੂਰਬੀ ਹਿੱਸਿਆਂ ਵਿੱਚ 31 ਮਾਰਚ ਤੱਕ ਗਰਜ-ਚਮਕ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਦਿੱਲੀ-ਐਨਸੀਆਰ ਵਿੱਚ ਵੀਰਵਾਰ ਦੁਪਹਿਰ ਤੋਂ ਹੀ ਬੱਦਲਵਾਈ ਬਣੀ ਹੋਈ ਹੈ।

ਇਸ ਤੋਂ ਇਲਾਵਾ, ਮੌਸਮ ਵਿਭਾਗ ਨੇ ਪੱਛਮੀ ਬੰਗਾਲ ਅਤੇ ਸਿੱਕਮ ਦੇ ਉਪ-ਹਿਮਾਲੀਅਨ ਖੇਤਰਾਂ ਵਿੱਚ 26 ਅਤੇ 27 ਮਾਰਚ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੀਂਹ ਪੈਣ ਨਾਲ ਵਧਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਨਿਜਾਤ ਮਿਲੇਗੀ।

ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਦਾ ਖਦਸ਼ਾ

ਮੌਸਮ ਵਿਭਾਗ ਅਨੁਸਾਰ ਪੱਛਮੀ ਹਿਮਾਲੀਅਨ ਖੇਤਰਾਂ ਜਿਵੇਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਲੱਦਾਖ ਵਿੱਚ 27 ਮਾਰਚ ਤੱਕ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। ਪੱਛਮੀ ਵਿਘਨ ਦੇ ਪ੍ਰਭਾਵ ਕਾਰਨ 28 ਤੋਂ 31 ਮਾਰਚ ਤੱਕ ਇਹ ਸਿਲਸਿਲਾ ਹੋਰ ਵੀ ਵਿਆਪਕ ਹੋ ਸਕਦਾ ਹੈ। ਭਲਕੇ ਯਾਨੀ 27 ਮਾਰਚ ਨੂੰ ਉੱਤਰਾਖੰਡ ਦੇ ਪੰਜ ਸਰਹੱਦੀ ਪਹਾੜੀ ਜ਼ਿਲ੍ਹਿਆਂ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।

ਉੱਤਰ-ਪੂਰਬੀ ਰਾਜਾਂ ਦਾ ਹਾਲ

ਸਿਰਫ਼ ਉੱਤਰ ਭਾਰਤ ਹੀ ਨਹੀਂ, ਬਲਕਿ ਉੱਤਰ-ਪੂਰਬੀ ਰਾਜਾਂ ਵਿੱਚ ਵੀ ਮੌਸਮ ਤੇਜ਼ੀ ਨਾਲ ਕਰਵਟ ਲੈ ਰਿਹਾ ਹੈ। 27 ਤੋਂ 29 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ 28 ਮਾਰਚ ਨੂੰ ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਹਾਲਾਂਕਿ, 26 ਮਾਰਚ ਨੂੰ ਕੋਕਣ ਅਤੇ ਗੋਆ ਦੇ ਕੁਝ ਹਿੱਸਿਆਂ ਵਿੱਚ ਅਤੇ 26 ਤੋਂ 27 ਮਾਰਚ ਦੌਰਾਨ ਕੇਰਲ ਵਿੱਚ ਮੌਸਮ ਗਰਮ ਅਤੇ ਹੁੰਮਸ ਭਰਿਆ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਤਬਦੀਲੀਆਂ ਕਈ ਪੱਛਮੀ ਵਿਘਨਾਂ ਦੇ ਸਰਗਰਮ ਹੋਣ ਕਾਰਨ ਹੋ ਰਹੀਆਂ ਹਨ, ਜੋ ਵੱਖ-ਵੱਖ ਖੇਤਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਪਹਾੜੀ ਅਤੇ ਮੈਦਾਨੀ ਦੋਵਾਂ ਇਲਾਕਿਆਂ ਵਿੱਚ ਮੌਸਮ ਅਸਥਿਰ ਰਹਿ ਸਕਦਾ ਹੈ। ਦੱਸਣਯੋਗ ਹੈ ਕਿ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਬੇਮੌਸਮੀ ਮੀਂਹ ਅਤੇ ਗੜੇਮਾਰੀ ਵੀ ਦੇਖਣ ਨੂੰ ਮਿਲ ਰਹੀ ਹੈ।

Follow Us