AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਨਿਊਯਾਰਕ ਟਾਈਮਜ਼ ਦੀ ਹੈੱਡਲਾਈਨ ‘ਤੇ ਭਾਰਤ ਦਾ ਸਖ਼ਤ ਇਤਰਾਜ਼, ਕਿਹਾ- ‘Pakistani Kashmir’ ਨਹੀਂ, ‘PoK’ ਕਹੋ

New York Times: ਅਮਰੀਕੀ ਅਖ਼ਬਾਰ The New York Times ਵੱਲੋਂ ਵਰਤੀ ਗਈ "ਪਾਕਿਸਤਾਨੀ ਕਸ਼ਮੀਰ" ਹੈੱਡਲਾਈਨ 'ਤੇ ਭਾਰਤ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਭਾਰਤੀ ਦੂਤਾਵਾਸ ਨੇ ਇਸ ਨੂੰ ਭ੍ਰਮਕ ਅਤੇ ਤੱਥਾਂ ਤੋਂ ਪਰੇ ਦੱਸਦਿਆਂ ਕਿਹਾ ਕਿ ਅਜਿਹਾ ਕੋਈ ਖੇਤਰ ਮੌਜੂਦ ਨਹੀਂ ਹੈ। ਇਹ ਭਾਰਤ ਦਾ ਉਹ ਹਿੱਸਾ ਹੈ, ਜਿਸ 'ਤੇ ਪਾਕਿਸਤਾਨ ਨੇ ਗੈਰ-ਕਾਨੂੰਨੀ ਕਬਜ਼ਾ ਕੀਤਾ ਹੋਇਆ ਹੈ। ਦੂਤਾਵਾਸ ਨੇ ਮੁੜ ਸਪੱਸ਼ਟ ਕੀਤਾ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਭਾਰਤ ਦੇ ਅਟੁੱਟ ਅੰਗ ਹਨ ਅਤੇ ਹਮੇਸ਼ਾ ਰਹਿਣਗੇ।

ਨਿਊਯਾਰਕ ਟਾਈਮਜ਼ ਦੀ ਹੈੱਡਲਾਈਨ 'ਤੇ ਭਾਰਤ ਦਾ ਸਖ਼ਤ ਇਤਰਾਜ਼, ਕਿਹਾ- 'Pakistani Kashmir' ਨਹੀਂ, 'PoK' ਕਹੋ
NYT ਦੀ ਹੈੱਡਲਾਈਨ ‘ਤੇ ਭਾਰਤ ਦਾ ਸਖ਼ਤ ਇਤਰਾਜ਼
tv9-punjabi
| Published: 30 Jul 2026 11:52 AM IST
Share

ਅਮਰੀਕੀ ਅਖ਼ਬਾਰ The New York Times ਦੀ ਇੱਕ ਹੈੱਡਲਾਈਨ ‘ਤੇ ਭਾਰਤ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਅਮਰੀਕਾ ਵਿੱਚ ਸਥਿਤ ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਕਿਹਾ ਕਿ ਅਖ਼ਬਾਰ ਵੱਲੋਂ ਵਰਤਿਆ ਗਿਆ “Pakistani Kashmir” ਸ਼ਬਦ ਭ੍ਰਮਕ ਅਤੇ ਤੱਥਾਂ ਦੇ ਉਲਟ ਹੈ। ਭਾਰਤੀ ਦੂਤਾਵਾਸ ਨੇ ਕਿਹਾ ਕਿ “ਪਾਕਿਸਤਾਨੀ ਕਸ਼ਮੀਰ” ਨਾਮ ਦਾ ਕੋਈ ਖੇਤਰ ਮੌਜੂਦ ਨਹੀਂ ਹੈ। ਇਹ ਭਾਰਤ ਦਾ ਉਹ ਹਿੱਸਾ ਹੈ, ਜਿਸ ‘ਤੇ ਪਾਕਿਸਤਾਨ ਨੇ ਗੈਰ-ਕਾਨੂੰਨੀ ਤੌਰ ‘ਤੇ ਕਬਜ਼ਾ ਕਰ ਰੱਖਿਆ ਹੈ।

ਭਾਰਤੀ ਦੂਤਾਵਾਸ ਨੇ ਆਪਣੇ ਬਿਆਨ ਵਿੱਚ ਮੁੜ ਦੋਹਰਾਇਆ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਭਾਰਤ ਦੇ ਅਟੁੱਟ ਅਤੇ ਅਵਿਭਾਜਯ ਅੰਗ ਸਨ, ਹਨ ਅਤੇ ਹਮੇਸ਼ਾ ਰਹਿਣਗੇ। ਨਾਲ ਹੀ ਦੂਤਾਵਾਸ ਨੇ ਕਿਹਾ ਕਿ ਪਾਕਿਸਤਾਨ ਨੇ ਇਨ੍ਹਾਂ ਖੇਤਰਾਂ ਦੇ ਕੁਝ ਹਿੱਸਿਆਂ ‘ਤੇ ਗੈਰ-ਕਾਨੂੰਨੀ ਕਬਜ਼ਾ ਕੀਤਾ ਹੋਇਆ ਹੈ ਅਤੇ ਉੱਥੇ ਦੇ ਲੋਕਾਂ ਖ਼ਿਲਾਫ਼ ਹਿੰਸਾ ਦਾ ਸਹਾਰਾ ਲੈ ਰਿਹਾ ਹੈ। ਦਰਅਸਲ, The New York Times ਨੇ ਸਥਾਨਕ ਚੋਣਾਂ ਬਾਰੇ ਆਪਣੀ ਰਿਪੋਰਟ ਦੀ ਹੈੱਡਲਾਈਨ ਵਿੱਚ “Clashes Erupt in Pakistani Kashmir as Voting in Local Election Begins” ਲਿਖਿਆ ਸੀ, ਜਿਸ ‘ਤੇ ਭਾਰਤ ਨੇ ਜਨਤਕ ਤੌਰ ‘ਤੇ ਸਖ਼ਤ ਇਤਰਾਜ਼ ਦਰਜ ਕਰਵਾਇਆ।

ਜੰਮੂ-ਕਸ਼ਮੀਰ ਅਤੇ ਲੱਦਾਖ ਭਾਰਤ ਦਾ ਅਟੁੱਟ ਹਿੱਸਾ

ਭਾਰਤੀ ਦੂਤਾਵਾਸ ਨੇ ਆਪਣੇ ਜਵਾਬ ਵਿੱਚ ਭਾਰਤ ਦੇ ਲੰਬੇ ਸਮੇਂ ਤੋਂ ਰਹੇ ਰੁਖ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਭਾਰਤ ਦੇ ਅਟੁੱਟ ਅਤੇ ਅਵਿਭਾਜਯ ਅੰਗ ਹਨ। ਦੂਤਾਵਾਸ ਨੇ ਕਿਹਾ, “ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਭਾਰਤ ਦਾ ਅਟੁੱਟ ਅਤੇ ਅਵਿਭਾਜਯ ਹਿੱਸਾ ਸਨ, ਹਨ ਅਤੇ ਹਮੇਸ਼ਾ ਰਹਿਣਗੇ।” ਨਾਲ ਹੀ ਪਾਕਿਸਤਾਨ ‘ਤੇ ਦੋਸ਼ ਲਗਾਇਆ ਕਿ ਉਸ ਨੇ ਇਨ੍ਹਾਂ ਖੇਤਰਾਂ ਦੇ ਕੁਝ ਹਿੱਸਿਆਂ ‘ਤੇ ਗੈਰ-ਕਾਨੂੰਨੀ ਕਬਜ਼ਾ ਕੀਤਾ ਹੋਇਆ ਹੈ ਅਤੇ ਉੱਥੇ ਹਿੰਸਾ ਤੇ ਆਪਣੀਆਂ ਪ੍ਰਸ਼ਾਸਨਿਕ ਨੀਤੀਆਂ ਰਾਹੀਂ ਸਥਾਨਕ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ।

ਇਹ ਵਿਵਾਦ ਉਸ ਵੇਲੇ ਸ਼ੁਰੂ ਹੋਇਆ ਜਦੋਂ The New York Times ਦੀ ਇੱਕ ਰਿਪੋਰਟ ਵਿੱਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਅਤੇ ਝੜਪਾਂ ਦਾ ਜ਼ਿਕਰ ਕੀਤਾ ਗਿਆ। ਰਿਪੋਰਟ ਅਨੁਸਾਰ, ਜੌਇੰਟ ਅਵਾਮੀ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਹੋ ਰਹੇ ਇਨ੍ਹਾਂ ਪ੍ਰਦਰਸ਼ਨਾਂ ਨੂੰ ਆਰਥਿਕ ਮੁੱਦਿਆਂ, ਵੱਧ ਰਹੀ ਮਹਿੰਗਾਈ ਅਤੇ ਸਿਆਸੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਕਾਰਨ ਲੋਕਾਂ ਵਿੱਚ ਪੈਦਾ ਹੋਏ ਗੁੱਸੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Source:TV9Hindi.com

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...