IPS ਮਨੋਜ ਕੁਮਾਰ ਵਰਮਾ ਹੋਣਗੇ ਕੋਲਕਾਤਾ ਦੇ ਨਵੇਂ ਪੁਲਿਸ ਕਮਿਸ਼ਨਰ | ips-manoj-kumar-verma-new-police Kolkata-cm-mamata-banerjee-rg-kar-hospital-rape murder-case in punjabi Punjabi news - TV9 Punjabi

IPS ਮਨੋਜ ਕੁਮਾਰ ਵਰਮਾ ਹੋਣਗੇ ਕੋਲਕਾਤਾ ਦੇ ਨਵੇਂ ਪੁਲਿਸ ਕਮਿਸ਼ਨਰ

Updated On: 

17 Sep 2024 16:27 PM

New ਭਾਰਤੀ ਪੁਲਿਸ ਸੇਵਾ ਦੇ ਸੀਨੀਅਰ ਅਧਿਕਾਰੀ ਮਨੋਜ ਕੁਮਾਰ ਵਰਮਾ ਕੋਲਕਾਤਾ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ। ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰਾਂ ਦੀ ਇਕ ਅਹਿਮ ਮੰਗ ਪੁਲਿਸ ਕਮਿਸ਼ਨਰ ਵਿਨੀਤ ਗੋਇਲ ਨੂੰ ਹਟਾਉਣਾ ਸੀ, ਜਿਸ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਵੀਕਾਰ ਕਰ ਲਿਆ ਹੈ। ਕੋਲਕਾਤਾ ਦੇ ਸਰਕਾਰੀ ਆਰਜੀ ਕਰ ਹਸਪਤਾਲ 'ਚ ਰੇਪ ਅਤੇ ਕਤਲ ਮਾਮਲੇ 'ਚ ਉਨ੍ਹਾਂ ਦੀ ਰਿਹਾਇਸ਼ 'ਤੇ ਹੋਈ ਬੈਠਕ ਤੋਂ ਬਾਅਦ ਮੁੱਖ ਮੰਤਰੀ ਬੈਨਰਜੀ ਨੇ ਕਿਹਾ ਸੀ ਕਿ ਮੰਗਲਵਾਰ ਸ਼ਾਮ 4 ਵਜੇ ਤੋਂ ਬਾਅਦ ਕੋਲਕਾਤਾ ਦੇ ਨਵੇਂ ਪੁਲਿਸ ਕਮਿਸ਼ਨਰ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ।

IPS ਮਨੋਜ ਕੁਮਾਰ ਵਰਮਾ ਹੋਣਗੇ ਕੋਲਕਾਤਾ ਦੇ ਨਵੇਂ ਪੁਲਿਸ ਕਮਿਸ਼ਨਰ

IPS ਮਨੋਜ ਕੁਮਾਰ ਵਰਮਾ ਹੋਣਗੇ ਕੋਲਕਾਤਾ ਦੇ ਨਵੇਂ ਪੁਲਿਸ ਕਮਿਸ਼ਨਰ

Follow Us On

ਭਾਰਤੀ ਪੁਲਿਸ ਸੇਵਾ ਦੇ ਸੀਨੀਅਰ ਅਧਿਕਾਰੀ ਮਨੋਜ ਕੁਮਾਰ ਵਰਮਾ ਕੋਲਕਾਤਾ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ। ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰਾਂ ਦੀ ਇਕ ਅਹਿਮ ਮੰਗ ਪੁਲਿਸ ਕਮਿਸ਼ਨਰ ਵਿਨੀਤ ਗੋਇਲ ਨੂੰ ਹਟਾਉਣਾ ਸੀ, ਜਿਸ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਵੀਕਾਰ ਕਰ ਲਿਆ ਹੈ। ਕੋਲਕਾਤਾ ਦੇ ਸਰਕਾਰੀ ਆਰਜੀ ਕਰ ਹਸਪਤਾਲ ‘ਚ ਰੇਪ ਅਤੇ ਕਤਲ ਮਾਮਲੇ ‘ਚ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਈ ਬੈਠਕ ਤੋਂ ਬਾਅਦ ਮੁੱਖ ਮੰਤਰੀ ਬੈਨਰਜੀ ਨੇ ਕਿਹਾ ਸੀ ਕਿ ਮੰਗਲਵਾਰ ਸ਼ਾਮ 4 ਵਜੇ ਤੋਂ ਬਾਅਦ ਕੋਲਕਾਤਾ ਦੇ ਨਵੇਂ ਪੁਲਿਸ ਕਮਿਸ਼ਨਰ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ।

ਪੱਛਮੀ ਬੰਗਾਲ ਸਰਕਾਰ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਸੂਬੇ ਵਿੱਚ ਕਈ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਕੋਲਕਾਤਾ ਪੁਲਿਸ ਕਮਿਸ਼ਨਰ ਵਿਨੀਤ ਕੁਮਾਰ ਗੋਇਲ ਨੂੰ ਕੋਲਕਾਤਾ ਤੋਂ ਐਸਟੀਐਫ ਦਾ ਏਡੀਜੀ ਅਤੇ ਆਈਜੀ ਬਣਾਇਆ ਗਿਆ ਹੈ। ਜਦਕਿ ਉਨ੍ਹਾਂ ਦੀ ਥਾਂ ‘ਤੇ ਮਨੋਜ ਕੁਮਾਰ ਵਰਮਾ ਨੂੰ ਕੋਲਕਾਤਾ ਦਾ ਪੁਲਿਸ ਕਮਿਸ਼ਨਰ ਲਗਾਇਆ ਗਿਆ ਹੈ।

ਮਨੋਜ ਪਹਿਲਾਂ ਬੰਗਾਲ ਪੁਲਿਸ ਵਿੱਚ ਏਡੀਜੀ (ਲਾਅ ਐਂਡ ਆਰਡਰ) ਵਜੋਂ ਕੰਮ ਕਰ ਰਹੇ ਸਨ। ਇਨ੍ਹਾਂ ਤੋਂ ਇਲਾਵਾ 5 ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਮਨੋਜ 1998 ਬੈਚ ਦੇ ਭਾਰਤੀ ਪੁਲਿਸ ਸੇਵਾ ਦੇ ਅਧਿਕਾਰੀ ਹਨ। ਮਨੋਜ ਨੂੰ ਇੱਕ ਹੁਸ਼ਿਆਰ ਪੁਲਿਸ ਅਫਸਰ ਮੰਨਿਆ ਜਾਂਦਾ ਹੈ। ਉਹ ਸੀਐਮ ਮਮਤਾ ਬੈਨਰਜੀ ਦੇ ਚਹੇਤੇ ਪੁਲਿਸ ਅਫਸਰਾਂ ਵਿੱਚ ਗਿਣੇ ਜਾਂਦੇ ਹਨ।

ਅੰਦੋਲਨਕਾਰੀ ਜੂਨੀਅਰ ਡਾਕਟਰਾਂ ਦੀਆਂ ਮੰਗਾਂ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਮਮਤਾ ਨੇ ਬੀਤੀ ਸੋਮਵਾਰ ਰਾਤ ਕਿਹਾ ਕਿ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਵਿਨੀਤ ਗੋਇਲ, ਸਿਹਤ ਸੇਵਾਵਾਂ ਦੇ ਡਾਇਰੈਕਟਰ ਅਤੇ ਮੈਡੀਕਲ ਸਿੱਖਿਆ ਦੇ ਡਾਇਰੈਕਟਰ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਜਾਵੇਗਾ। ਡਾਕਟਰਾਂ ਨਾਲ ਲੰਬੀ ਮੀਟਿੰਗ ਤੋਂ ਬਾਅਦ ਸੀਐਮ ਮਮਤਾ ਨੇ ਕਿਹਾ ਕਿ ਸਾਡੀ ਗੱਲਬਾਤ ਸਫਲ ਰਹੀ ਅਤੇ ਉਨ੍ਹਾਂ ਦੀਆਂ (ਡਾਕਟਰਾਂ ਦੀਆਂ) ਲਗਭਗ 99 ਫੀਸਦੀ ਮੰਗਾਂ ਮੰਨ ਲਈਆਂ ਗਈਆਂ ਹਨ।

ਮੈਡੀਕਲ ਕਾਲਜ ਦੇ ਸੀਨੀਅਰ ਡਾਕਟਰਾਂ ਨੇ ਸੋਮਵਾਰ ਨੂੰ ਟ੍ਰੇਨੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਸਬੂਤਾਂ ਨਾਲ ਛੇੜਛਾੜ ਕਰਨ ਦਾ ਆਰੋਪ ਲਾਇਆ। ਡਾਕਟਰਾਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਬੰਧਤ ਅਧਿਕਾਰੀ, ਸੀਬੀਆਈ ਅਤੇ ਸੁਪਰੀਮ ਕੋਰਟ ਜਾਂਚ ਪ੍ਰਕਿਰਿਆ ਵਿੱਚ ਤੇਜ਼ੀ ਲਿਆਵੇ। ਨਾਲ ਹੀ ਦੋਸ਼ੀਆਂ ਨੂੰ ਬਿਨਾਂ ਦੇਰੀ ਸਜ਼ਾ ਦਿੱਤੀ ਜਾਵੇ।

Exit mobile version