AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਈਰਾਨ ਵਿੱਚ ਮੌਜੂਦ ਭਾਰਤੀਆਂ ਨੂੰ ਘਬਰਾਉਣ ਦੀ ਨਹੀਂ ਲੋੜ; ਵਿਦੇਸ਼ ਮੰਤਰਾਲਾ ਬੋਲਿਆ – ਹਾਲੇ ਵਿਸ਼ੇਸ਼ ਰੈਸਕਿਊ ਦੀ ਨਹੀਂ ਜਰੂਰਤ

Iran-America Tussle : ਕੇਂਦਰ ਸਰਕਾਰ ਈਰਾਨ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਨਜਰ ਰੱਖ ਰਹੀ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਤਹਿਰਾਨ ਵਿੱਚ ਭਾਰਤੀ ਦੂਤਾਵਾਸ ਉੱਥੇ ਰਹਿਣ ਵਾਲੇ ਭਾਰਤੀਆਂ ਦੇ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨੂੰ ਚੌਕਸ ਰਹਿਣ ਦੀ ਸਲਾਹ ਦੇ ਰਿਹਾ ਹੈ।

ਈਰਾਨ ਵਿੱਚ ਮੌਜੂਦ ਭਾਰਤੀਆਂ ਨੂੰ ਘਬਰਾਉਣ ਦੀ ਨਹੀਂ ਲੋੜ; ਵਿਦੇਸ਼ ਮੰਤਰਾਲਾ ਬੋਲਿਆ - ਹਾਲੇ ਵਿਸ਼ੇਸ਼ ਰੈਸਕਿਊ ਦੀ ਨਹੀਂ ਜਰੂਰਤ
ਮੱਧ ਪੂਰਬ ਜੰਗ: ਜੈਸ਼ੰਕਰ ਨੇ ਸਾਊਦੀ ਤੇ UAE ਨਾਲ ਹਾਲਾਤ ‘ਤੇ ਕੀਤੀ ਖ਼ਾਸ ਗੱਲਬਾਤ
tv9-punjabi
| Updated On: 06 Feb 2026 17:31 PM IST

ਈਰਾਨ ਵਿੱਚ ਕਾਫ਼ੀ ਸਮੇਂ ਤੋਂ ਤਣਾਅ ਬਣਿਆ ਹੋਇਆ ਹੈ। ਕੇਂਦਰ ਸਰਕਾਰ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਤਹਿਰਾਨ ਵਿੱਚ ਭਾਰਤੀ ਦੂਤਾਵਾਸ ਉੱਥੇ ਰਹਿਣ ਵਾਲੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ, ਉਨ੍ਹਾਂ ਨਾਲ ਗੱਲਬਾਤ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਸਲਾਹ ਅਤੇ ਮਾਰਗਦਰਸ਼ਨ ਪ੍ਰਦਾਨ ਕਰ ਰਿਹਾ ਹੈ।

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਸਰਕਾਰ ਨੇ ਕਿਹਾ ਕਿ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਸਮੇਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਵਿਦੇਸ਼ ਮੰਤਰੀ ਨੇ ਸਪੱਸ਼ਟ ਕੀਤਾ ਕਿ ਈਰਾਨੀ ਹਵਾਈ ਖੇਤਰ ਇਸ ਸਮੇਂ ਪੂਰੀ ਤਰ੍ਹਾਂ ਖੁੱਲ੍ਹਾ ਹੈ ਅਤੇ ਭਾਰਤ ਲਈ ਨਿਯਮਤ ਉਡਾਣਾਂ ਚੱਲ ਰਹੀਆਂ ਹਨ।

ਟ੍ਰੈਵਲ ਐਡਵਾਇਜਰੀ ਜਾਰੀ

ਸਰਕਾਰ ਨੇ 5 ਅਤੇ 14 ਜਨਵਰੀ, 2026 ਨੂੰ ਟ੍ਰੈਵਲ ਐਡਵਾਇਜਰੀ ਜਾਰੀ ਕਰਕੇ ਭਾਰਤੀਆਂ ਨੂੰ ਈਰਾਨ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਅਤੇ ਉੱਥੇ ਮੌਜੂਦ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਵਪਾਰਕ ਉਡਾਣਾਂ ਰਾਹੀਂ ਵਾਪਸ ਆਉਣ ਦੀ ਸਲਾਹ ਦਿੱਤੀ ਗਈ। ਸਰਕਾਰ ਨੇ ਕਿਹਾ ਕਿ ਈਰਾਨੀ ਹਵਾਈ ਖੇਤਰ ਇਸ ਸਮੇਂ ਖੁੱਲ੍ਹਾ ਹੈ ਅਤੇ ਭਾਰਤ ਸਮੇਤ ਖੇਤਰ ਦੇ ਹੋਰ ਦੇਸ਼ਾਂ ਤੋਂ ਨਿਯਮਤ ਉਡਾਣਾਂ ਚੱਲ ਰਹੀਆਂ ਹਨ। ਇਸ ਲਈ, ਇਸ ਸਮੇਂ ਕੋਈ ਵਿਸ਼ੇਸ਼ ਨਿਕਾਸੀ ਕਾਰਜਾਂ ਦੀ ਯੋਜਨਾ ਨਹੀਂ ਹੈ।

ਜੂਨ 2025 ਵਿੱਚ ਆਪ੍ਰੇਸ਼ਨ ਸਿੰਧੂ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਈਰਾਨ ਤੋਂ ਆਖਰੀ ਨਿਕਾਸੀ ਕਾਰਜ ਜੂਨ 2025 ਵਿੱਚ ਆਪ੍ਰੇਸ਼ਨ ਸਿੰਧੂ ਤਹਿਤ ਕੀਤਾ ਗਿਆ ਸੀ, ਜਿਸਦੇ ਤਹਿਤ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਣਾਅ ਦੌਰਾਨ 3,597 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਸਥਾਨ ‘ਤੇ ਪਹੁੰਚਾਇਆ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਕੋਈ ਨਵਾਂ ਨਿਕਾਸੀ ਅਭਿਆਨ ਨਹੀਂ ਚਲਾਇਆ ਗਿਆ ਹੈ।

ਈਰਾਨ ਵਿੱਚ ਰਹਿ ਰਹੇ ਇੰਨੇ ਭਾਰਤੀ

ਸਰਕਾਰ ਦੇ ਅਨੁਸਾਰ, ਇਸ ਸਮੇਂ 16 ਈਰਾਨੀ ਸੂਬਿਆਂ ਵਿੱਚ ਲਗਭਗ 9,000 ਤੋਂ 10,000 ਭਾਰਤੀ ਨਾਗਰਿਕ ਰਹਿ ਰਹੇ ਹਨ। ਇਨ੍ਹਾਂ ਵਿੱਚ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ, ਨਾਲ ਹੀ ਕਾਮੇ, ਸ਼ਰਧਾਲੂ, ਸੈਲਾਨੀ, ਕਾਰੋਬਾਰੀ ਅਤੇ ਸਮੁੰਦਰੀ ਖੇਤਰ ਵਿੱਚ ਸ਼ਾਮਲ ਲੋਕ ਸ਼ਾਮਲ ਹਨ। ਭਾਰਤੀ ਨਾਗਰਿਕਾਂ ਨੂੰ ਲੋੜ ਪੈਣ ‘ਤੇ ਉਪਲਬਧ ਉਡਾਣਾਂ ਰਾਹੀਂ ਵਾਪਸ ਆਉਣ ਦੀ ਸਲਾਹ ਦਿੱਤੀ ਗਈ ਹੈ।

ਵਿਦੇਸ਼ ਮੰਤਰੀ ਨੇ ਇਹ ਵੀ ਦੱਸਿਆ ਕਿ 14 ਜਨਵਰੀ, 2026 ਨੂੰ ਉਨ੍ਹਾਂ ਨੇ ਈਰਾਨ ਦੇ ਵਿਦੇਸ਼ ਮੰਤਰੀ ਨਾਲ ਫ਼ੋਨ ‘ਤੇ ਗੱਲ ਕਰਕੇ ਉੱਥੋਂ ਦੀ ਸਥਿਤੀ ਬਾਰੇ ਪੁੱਛਗਿੱਛ ਕੀਤੀ ਸੀ। ਭਾਰਤ ਇਸ ਮੁੱਦੇ ‘ਤੇ ਵੱਖ-ਵੱਖ ਹਿੱਸੇਦਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਹਾਲਾਤਾਂ ਅਨੁਸਾਰ ਅਗਲੇ ਕਦਮ ਚੁੱਕੇ ਜਾਣਗੇ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਭਵਿੱਖ ਵਿੱਚ ਸਥਿਤੀ ਵਿਗੜਦੀ ਹੈ, ਤਾਂ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਅਗਲੇ ਫੈਸਲੇ ਲਏ ਜਾਣਗੇ।

Follow Us
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...