AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵੰਦੇ ਭਾਰਤ ‘ਚ ਘਟੀਆ ਦਹੀਂ ‘ਤੇ ਐਕਸ਼ਨ, IRCTC ਨੇ ਅਮੂਲ ਨੂੰ ਜਾਰੀ ਕੀਤਾ ਨੋਟਿਸ

IRCTC Action Against Amul: ਵੰਦੇ ਭਾਰਤ ਐਕਸਪ੍ਰੈਸ 'ਚ ਘਟੀਆ ਦਹੀਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਇੰਡੀਅਨ ਰੇਲਵੇ ਕੇਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (IRCTC) ਨੇ ਅਮੂਲ ਨੂੰ ਨੋਟਿਸ ਜਾਰੀ ਕੀਤਾ ਹੈ। ਕੈਟਰਿੰਗ ਠੇਕੇਦਾਰ ਨੂੰ ਜੁਰਮਾਨਾ ਲਗਾਇਆ ਗਿਆ ਅਤੇ ਕਾਂਟ੍ਰੈਕਟ ਖਤਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਵੰਦੇ ਭਾਰਤ 'ਚ ਘਟੀਆ ਦਹੀਂ 'ਤੇ ਐਕਸ਼ਨ, IRCTC ਨੇ ਅਮੂਲ ਨੂੰ ਜਾਰੀ ਕੀਤਾ ਨੋਟਿਸ
IRCTC ਨੇ ਅਮੂਲ ਨੂੰ ਜਾਰੀ ਕੀਤਾ ਨੋਟਿਸ
kumar-kundan
| Updated On: 27 Mar 2026 18:26 PM IST
Share

ਇੱਕ ਯਾਤਰੀ ਨੇ ਪਟਨਾ-ਟਾਟਾਨਗਰ ਵੰਦੇ ਭਾਰਤ ਐਕਸਪ੍ਰੈਸ (ਟ੍ਰੇਨ ਨੰਬਰ 21896) ‘ਤੇ ਪਰੋਸੇ ਜਾਣ ਵਾਲੇ ਦਹੀਂ ਦੀ ਗੁਣਵੱਤਾ ਬਾਰੇ ਸ਼ਿਕਾਇਤ ਦਰਜ ਕਰਵਾਈ ਸੀ। ਇਹ ਸ਼ਿਕਾਇਤ 15 ਮਾਰਚ ਨੂੰ ਕੀਤੀ ਗਈ ਸੀ, ਜਿਸ ਵਿੱਚ ਆਰੋਪ ਲਗਾਇਆ ਗਿਆ ਸੀ ਕਿ ਦਹੀਂ ਘਟੀਆ ਸੀ। ਜਿਵੇਂ ਹੀ ਮਾਮਲਾ ਵਧਿਆ, ਰੇਲਵੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ।

IRCTC ਨੇ ਲਿਆ ਸਖ਼ਤ ਐਕਸ਼ਨ

ਇੰਡੀਅਨ ਰੇਲਵੇ ਕੇਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (IRCTC) ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਅਮੂਲ ਨੂੰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਹੈ। ਟ੍ਰੇਨ ‘ਚ ਕੇਟਰਿੰਗ ਸੇਵਾਵਾਂ ਪ੍ਰਦਾਨ ਕਰਨ ਵਾਲੇ ਲਾਇਸੈਂਸਧਾਰਕ (ਠੇਕੇਦਾਰ) ‘ਤੇ ਵੀ ਭਾਰੀ ਜੁਰਮਾਨਾ ਲਗਾਇਆ ਗਿਆ ਹੈ।

ਕਾਂਟ੍ਰੈਕਟ ਖਤਮ ਕਰਨ ਦੀ ਤਿਆਰੀ

IRCTC ਨੇ ਸਬੰਧਤ ਕੇਟਰਿੰਗ ਠੇਕੇਦਾਰ ਦੇ ਕਾਂਟ੍ਰੈਕਟ ਨੂੰ ਖਤਮ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ, ਉਸਨੂੰ ਬਲੈਕਲਿਸਟ ਕਰਨ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਲਾਪਰਵਾਹੀ ਦੁਬਾਰਾ ਨਾ ਹੋਵੇ।

ਰੇਲਵੇ ਨੇ ਵੀ ਦਿਖਾਈ ਸਖ਼ਤੀ

ਭਾਰਤੀ ਰੇਲਵੇ (Indian Railways) ਨੇ ਪਹਿਲਾਂ ਹੀ ਇਸ ਮਾਮਲੇ ਵਿੱਚ ਸਖ਼ਤ ਰੁਖ਼ ਅਪਣਾਇਆ ਸੀ। ਰੇਲਵੇ ਨੇ ਆਈਆਰਸੀਟੀਸੀ ‘ਤੇ 10 ਲੱਖ ਦਾ ਜੁਰਮਾਨਾ ਲਗਾਇਆ, ਜਦੋਂ ਕਿ ਕੇਟਰਿੰਗ ਕੰਪਨੀ ਨੂੰ 50 ਲੱਖ ਦਾ ਭਾਰੀ ਜੁਰਮਾਨਾ ਲਗਾਇਆ ਗਿਆ ਹੈ। ਕੰਪਨੀ ਦਾ ਇਕਰਾਰਨਾਮਾ ਵੀ ਖਤਮ ਕਰਨ ਦਾ ਹੁਕਮ ਦਿੱਤਾ ਗਿਆ ਹੈ।

ਯਾਤਰੀਆਂ ਦੀ ਸੁਰੱਖਿਆ ਸਭ ਤੋਂ ਉੱਤੇ

ਰੇਲਵੇ ਨੇ ਸਪੱਸ਼ਟ ਕੀਤਾ ਹੈ ਕਿ ਯਾਤਰੀਆਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲਾ ਭੋਜਨ ਪ੍ਰਦਾਨ ਕਰਨਾ ਉਸਦੀ ਤਰਜੀਹ ਹੈ। ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਭੋਜਨ ਦੀ ਗੁਣਵੱਤਾ ਤੇ ਵਧੀ ਨਿਗਰਾਨੀ

ਇਸ ਘਟਨਾ ਤੋਂ ਬਾਅਦ, ਰੇਲਵੇ ਅਤੇ ਆਈਆਰਸੀਟੀਸੀ ਨੇ ਸੰਕੇਤ ਦਿੱਤਾ ਹੈ ਕਿ ਉਹ ਰੇਲਗੱਡੀਆਂ ਵਿੱਚ ਪਰੋਸੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਦੀ ਨਿਗਰਾਨੀ ਨੂੰ ਹੋਰ ਸਖ਼ਤ ਕਰਨਗੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਯਾਤਰੀਆਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

Follow Us
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...