ਡੱਲੇਵਾਲ ‘ਤੇ ਅੱਜ ‘ਸੁਪਰੀਮ’ ‘ਚ ਸੁਣਵਾਈ, ਕੀ ਪੰਜਾਬ ਸਰਕਾਰ ਦੇ ਸਭ ਤੋਂ ਵੱਡੇ ਅਫ਼ਸਰਾਂ ਤੇ ਕੇਸ ਚਲਾਏਗੀ ਸੁਪਰੀਮ ਕੋਰਟ?
Dallewal Hunger Strike: ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨਾਂ ਅਤੇ ਡੱਲੇਵਾਲ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। 29 ਅਤੇ 30 ਦਸੰਬਰ ਨੂੰ ਪਟਿਆਲਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਸੇਵਾਮੁਕਤ ਏਡੀਜੀਪੀ ਜਸਕਰਨ ਸਿੰਘ ਦੇ ਨਾਲ ਭੇਜਿਆ ਗਿਆ ਸੀ। ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਵੀ ਗੱਲ ਕੀਤੀ ਪਰ ਉਹ ਨਹੀਂ ਮੰਨੇ।
ਖਨੌਰੀ ਸਰਹੱਦ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ। 70 ਸਾਲਾ ਡੱਲੇਵਾਲ ਵੀ ਕੈਂਸਰ ਦੇ ਮਰੀਜ਼ ਹਨ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ।
ਅਦਾਲਤ ਨੇ ਇਹ ਸਮਾਂ ਸੀਮਾ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੀ ਸੀ। ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦੇ ਪਿਛਲੇ ਹੁਕਮਾਂ ਨੂੰ ਲਾਗੂ ਨਹੀਂ ਕੀਤਾ ਗਿਆ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ ਅਵਮਾਨਨਾ (ਕੋਰਟ ਦਾ ਹੁਕਮ ਨਾ ਮੰਨਣ) ਦੇ ਕੇਸ ਦੀ ਵੀ ਇਸੇ ਸੁਣਵਾਈ ਵਿੱਚ ਸੁਣਵਾਈ ਹੋਵੇਗੀ। ਅਜਿਹੇ ‘ਚ ਦੋਵਾਂ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਹਾਲ ਹੀ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਬਾਅਦ ਡੱਲੇਵਾਲ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕੋਈ ਨਿਰਦੇਸ਼ ਨਹੀਂ ਦੇ ਰਹੀ ਅਤੇ ਇਸ ਮੁੱਦੇ ਨੂੰ ਜਾਣਬੁੱਝ ਕੇ ਰਾਜ ਸਰਕਾਰ ਤੱਕ ਸੀਮਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਦਕਿ ਸਾਡੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ ਸੂਬਾ ਸਰਕਾਰ ਉਹਨਾਂ ਕਾਨੂੰਨਾਂ ਨੂੰ ਬਣਾਉਣ ਵਿੱਚ ਕੋਈ ਵੱਡਾ ਯੋਗਦਾਨ ਨਹੀਂ ਦੇ ਸਕੀ। ਕਿਉਕਿ MSP ਦਾ ਕਾਨੂੰਨ ਕੇਂਦਰ ਹੀ ਬਣਾ ਸਕਦੀ ਹੈ।
ਡੱਲੇਵਾਲ ਨੂੰ ਮਿਲੇ ਸਨ ਅਧਿਕਾਰੀ
ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨਾਂ ਅਤੇ ਡੱਲੇਵਾਲ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। 29 ਅਤੇ 30 ਦਸੰਬਰ ਨੂੰ ਪਟਿਆਲਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਸੇਵਾਮੁਕਤ ਏਡੀਜੀਪੀ ਜਸਕਰਨ ਸਿੰਘ ਦੇ ਨਾਲ ਭੇਜਿਆ ਗਿਆ ਸੀ। ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਵੀ ਗੱਲ ਕੀਤੀ ਪਰ ਉਹ ਨਹੀਂ ਮੰਨੇ। ਪੁਲਿਸ ਨੇ ਐਤਵਾਰ ਰਾਤ ਨੂੰ ਵੀ ਤਿਆਰੀਆਂ ਕਰ ਲਈਆਂ ਸਨ ਪਰ ਇਸ ਦੀ ਹਵਾ ਲੱਗਣ ਤੋਂ ਬਾਅਦ ਕਿਸਾਨਾਂ ਨੂੰ ਜ਼ਬਰਦਸਤੀ ਚੁੱਕਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ।
ਕਿਸਾਨਾਂ ਨੇ ਕੀਤਾ ਸੀ ਪੰਜਾਬ ਬੰਦ
30 ਦਸੰਬਰ ਨੂੰ ਪੰਜਾਬ ਭਰ ਵਿੱਚ ਕਿਸਾਨਾਂ ਨੇ ਰੇਲ, ਸੜਕਾਂ ਅਤੇ ਬਜ਼ਾਰਾਂ ਨੂੰ ਬੰਦ ਕਰਕੇ ਜਗਜੀਤ ਡੱਲੇਵਾਲ ਦੇ ਮਰਨ ਵਰਤ ਦੇ ਹੱਕ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਸੀ। ਪੰਜਾਬ ਵਿੱਚ ਕਿਸਾਨਾਂ ਦੇ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਕਿਸਾਨਾਂ ਨੇ ਨਾਲ ਕਈ ਮੁਲਾਜ਼ਮ ਯੂਨੀਅਨਾਂ ਵੀ ਪੰਜਾਬ ਬੰਦ ਦੇ ਸੱਦੇ ਵਿੱਚ ਸ਼ਾਮਿਲ ਹੋਈਆਂ।