ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੀ ਹੈ ਭਾਰਤ-ਕੈਨੇਡਾ ਵਿਵਾਦ, ਕਿਉਂ ਰਾਜਦੂਤ ਨੂੰ ਵਾਪਸ ਬੁਲਾਇਆ ਗਿਆ ? ਜੈਸ਼ੰਕਰ ਨੇ ਦੱਸੀ ਪੂਰੀ ਕਹਾਣੀ

ਕੈਨੇਡਾ ਵੱਲੋਂ ਨਿੱਝਰ ਦੇ ਕਤਲ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਵਰਮਾ ਅਤੇ ਹੋਰ ਡਿਪਲੋਮੈਟਾਂ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ ਆ ਗਈ ਹੈ। ਭਾਰਤ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਸਬੰਧਤ ਮਾਮਲੇ ਵਿੱਚ ਕੈਨੇਡਾ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

ਕੀ ਹੈ ਭਾਰਤ-ਕੈਨੇਡਾ ਵਿਵਾਦ, ਕਿਉਂ ਰਾਜਦੂਤ ਨੂੰ ਵਾਪਸ ਬੁਲਾਇਆ ਗਿਆ ? ਜੈਸ਼ੰਕਰ ਨੇ ਦੱਸੀ ਪੂਰੀ ਕਹਾਣੀ
ਵਿਦੇਸ਼ ਮੰਤਰੀ ਐਸ ਜੈਸ਼ੰਕਰ (ਫਾਈਲ ਫੋਟੋ) Image Credit source: PTI
Follow Us
tv9-punjabi
| Updated On: 22 Oct 2024 08:44 AM

ਪਿਛਲੇ ਸਾਲ ਕੈਨੇਡਾ ‘ਚ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਨਵੀਂ ਦਿੱਲੀ ਅਤੇ ਓਟਾਵਾ ਵਿਚਾਲੇ ਵਿਗੜੇ ਸਬੰਧ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੋਮਵਾਰ ਨੂੰ ਕੈਨੇਡਾ ‘ਤੇ ਦੋਹਰੇ ਮਾਪਦੰਡ ਅਪਣਾਉਣ ਲਈ ਨਿਸ਼ਾਨਾ ਸਾਧਿਆ। ਐਸ ਜੈਸ਼ੰਕਰ ਨੇ ਭਾਰਤ ਵਿੱਚ ਰਹਿੰਦਿਆਂ ਦੂਜੇ ਡਿਪਲੋਮੈਟਾਂ ਅਤੇ ਉਹਨਾਂ ਦੇ ਡਿਪਲੋਮੈਟਿਕ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਨ ਦੀਆਂ ਕੋਸ਼ਿਸ਼ਾਂ ਦਾ ਜ਼ਿਕਰ ਕੀਤਾ।

ਉਨ੍ਹਾਂ ਕਿਹਾ ਕਿ ਦੋਹਰੇ ਮਾਪਦੰਡ ਇਸ ਲਈ ਬਹੁਤ ਨਰਮ ਸ਼ਬਦ ਹਨ। ਪਿਛਲੇ ਹਫ਼ਤੇ ਕੈਨੇਡਾ ਨੇ ਨਿੱਝਰ ਦੇ ਕਤਲ ਕੇਸ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਨਵੇਂ ਦੋਸ਼ ਲਾਏ ਸਨ, ਜਿਸ ਤੋਂ ਬਾਅਦ ਭਾਰਤ ਨੇ ਛੇ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। ਭਾਰਤ ਨੇ ਆਪਣੇ ਹਾਈ ਕਮਿਸ਼ਨਰ ਅਤੇ ਪੰਜ ਹੋਰ ਡਿਪਲੋਮੈਟਾਂ ਨੂੰ ਵੀ ਵਾਪਸ ਬੁਲਾ ਲਿਆ ਸੀ। ਇਹ ਸਾਰੇ ਡਿਪਲੋਮੈਟ ਭਾਰਤ ਵਾਪਸ ਆ ਰਹੇ ਹਨ। ਕੈਨੇਡਾ ਸਰਕਾਰ ਨੇ ਕਿਹਾ ਸੀ ਕਿ ਭਾਰਤੀ ਡਿਪਲੋਮੈਟਾਂ ਨੂੰ ਦੇਸ਼ ‘ਚੋਂ ਕੱਢ ਦਿੱਤਾ ਗਿਆ ਹੈ।

ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਫੈਸਲਾ

ਜੈਸ਼ੰਕਰ ਨੇ ਐਨਡੀਟੀਵੀ ਵਿਸ਼ਵ ਸੰਮੇਲਨ ਵਿੱਚ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਕੁਝ ਬਹੁਤ ਹੀ ਚੋਣਵੇਂ ਮੁੱਦੇ ਹਨ। ਕੈਨੇਡਾ ਨੇ ਸਾਨੂੰ ਆਪਣੇ ਹਾਈ ਕਮਿਸ਼ਨਰ ਵਿਰੁੱਧ ਪੁਲਿਸ ਜਾਂਚ ਕਰਨ ਲਈ ਕਿਹਾ, ਜਿਸ ਤੋਂ ਬਾਅਦ ਅਸੀਂ ਹਾਈ ਕਮਿਸ਼ਨਰ ਅਤੇ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤੀ ਡਿਪਲੋਮੈਟ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੈਨੇਡਾ ਵਿੱਚ ਉਨ੍ਹਾਂ ਦੀ ਭਲਾਈ ਅਤੇ ਸੁਰੱਖਿਆ ਨਾਲ ਸਿੱਧੇ ਤੌਰ ‘ਤੇ ਜੁੜੀਆਂ ਸਮੱਸਿਆਵਾਂ ਬਾਰੇ ਕੀ ਹੋ ਰਿਹਾ ਹੈ, ਫਿਰ ਵੀ ਅਜਿਹਾ ਲੱਗਦਾ ਹੈ ਕਿ ਉਨ੍ਹਾਂ (ਕੈਨੇਡਾ) ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਹੈ।

ਵਿਦੇਸ਼ ਮੰਤਰੀ ਨੇ ਕਿਹਾ, ਪਰ ਦੇਖੋ ਭਾਰਤ ਵਿੱਚ ਕੀ ਹੁੰਦਾ ਹੈ। ਕੈਨੇਡੀਅਨ ਡਿਪਲੋਮੈਟਾਂ ਨੂੰ ਸਾਡੀ ਫੌਜ ਅਤੇ ਪੁਲਿਸ ਬਾਰੇ ਜਾਣਕਾਰੀ ਇਕੱਠੀ ਕਰਨ, ਲੋਕਾਂ ਬਾਰੇ ਜਾਣਕਾਰੀ ਇਕੱਠੀ ਕਰਨ ਅਤੇ ਉਨ੍ਹਾਂ ਨੂੰ ਕੈਨੇਡਾ ਜਾਣ ਤੋਂ ਰੋਕਣ ਵਿੱਚ ਕੋਈ ਦਿੱਕਤ ਨਹੀਂ ਆਉਂਦੀ।

ਭਾਰਤੀ ਡਿਪਲੋਮੈਟਾਂ ‘ਤੇ ਪਾਬੰਦੀ

ਜੈਸ਼ੰਕਰ ਨੇ ਕਿਹਾ ਕਿ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਉਹ ਆਪਣੇ ਲਈ ਵੱਖਰੇ ਨਿਯਮ ਬਣਾਉਂਦੇ ਹਨ ਜਦੋਂ ਕਿ ਉਹ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ‘ਤੇ ਪਾਬੰਦੀ ਲਗਾਉਣ ਲਈ ਉਹੀ ਨਿਯਮਾਂ ਦੀ ਮੰਗ ਕਰਦੇ ਹਨ। ਜਦੋਂ ਅਸੀਂ ਉਨ੍ਹਾਂ ਨੂੰ ਕਹਿੰਦੇ ਹਾਂ ਕਿ ਤੁਹਾਡੇ ਕੋਲ ਲੋਕ ਭਾਰਤੀ ਨੇਤਾਵਾਂ, ਭਾਰਤੀ ਡਿਪਲੋਮੈਟਾਂ ਨੂੰ ਖੁੱਲ੍ਹੇਆਮ ਧਮਕੀਆਂ ਦਿੰਦੇ ਹਨ, ਤਾਂ ਉਨ੍ਹਾਂ ਦਾ ਜਵਾਬ ਹੁੰਦਾ ਹੈ ਕਿ ਇਹ ਪ੍ਰਗਟਾਵੇ ਦੀ ਆਜ਼ਾਦੀ ਹੈ।

ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ

ਕੈਨੇਡਾ ਵੱਲੋਂ ਨਿੱਝਰ ਦੇ ਕਤਲ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਵਰਮਾ ਅਤੇ ਹੋਰ ਡਿਪਲੋਮੈਟਾਂ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ ਆ ਗਈ ਹੈ। ਭਾਰਤ ਨੇ ਨਿੱਝਰ ਦੇ ਕਤਲ ਨਾਲ ਸਬੰਧਤ ਮਾਮਲੇ ਵਿੱਚ ਕੈਨੇਡਾ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ
88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ...
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ...
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!...
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼......
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ...
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...