Kupwara Encounter: ਜੰਮੂ-ਕਸ਼ਮੀਰ ਦੇ ਰਾਜੌਰੀ-ਕੁਪਵਾੜਾ ‘ਚ 3 ਥਾਵਾਂ ‘ਤੇ ਮੁਕਾਬਲਾ, 3 ਅੱਤਵਾਦੀ ਢੇਰ
Jammu and Kashmir Encounter:ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਦੋ ਵੱਖ-ਵੱਖ ਮੁਕਾਬਲਿਆਂ 'ਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਦੂਜੇ ਪਾਸੇ ਰਾਜੌਰੀ 'ਚ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ।
Rajouri Kupwara Encounter: ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਤਿੰਨ ਵੱਖ-ਵੱਖ ਆਪਰੇਸ਼ਨਾਂ ‘ਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਕੁਪਵਾੜਾ ਦੇ ਮਾਛਿਲ ‘ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਜਦਕਿ ਤੰਗਧਾਰ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਇਸ ਦੌਰਾਨ ਰਾਜੌਰੀ ‘ਚ ਮੁਕਾਬਲਾ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਸਰਹੱਦ ਪਾਰ ਤੋਂ ਘੁਸਪੈਠ ਕੀਤੀ ਸੀ। ਮੁਕਾਬਲੇ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਤੰਗਧਾਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੰਟਰੋਲ ਰੇਖਾ (ਐਲਓਸੀ) ਦੇ ਨੇੜੇ ਸਥਿਤ ਹੈ। ਇਹ ਹਮੇਸ਼ਾ ਤਣਾਅ ਦਾ ਕੇਂਦਰ ਰਿਹਾ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਇਸ ਖੇਤਰ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਸੁਰੱਖਿਆ ਬਲਾਂ ਨੇ ਜਿਵੇਂ ਹੀ ਇਕ ਇਲਾਕੇ ਨੂੰ ਘੇਰਨਾ ਸ਼ੁਰੂ ਕੀਤਾ, ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਰਾਜੌਰੀ ਵਿੱਚ ਵੀ ਐਨਕਾਊਂਟਰ
ਦੂਜੇ ਪਾਸੇ ਰਾਜੌਰੀ ‘ਚ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਰਾਜੌਰੀ ‘ਚ ਸੁਰੱਖਿਆ ਬਲਾਂ ਵੱਲੋਂ 28 ਅਗਸਤ ਨੂੰ ਰਾਤ 9:30 ਵਜੇ ਖੇੜੀ ਮੋਹਰਾ ਲਾਠੀ ਪਿੰਡ ਅਤੇ ਦੰਥਲ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਤਲਾਸ਼ੀ ਮੁਹਿੰਮ ਦੌਰਾਨ ਰਾਤ ਕਰੀਬ 11.45 ਵਜੇ ਅੱਤਵਾਦੀਆਂ ਨਾਲ ਸੰਪਰਕ ਹੋਇਆ ਅਤੇ ਖੇੜੀ ਮੋਹਰਾ ਇਲਾਕੇ ਦੇ ਨੇੜੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਹੋਈ।
#WATCH | Rajouri, J&K: A search operation is underway in the general area of village Kheri Mohra Lathi and Danthal area. During the search operation contact was established with terrorists at about 2345 hrs on August 28, and an exchange of fire took place between terrorists and https://t.co/eJaooPWHNc pic.twitter.com/blLLsv54xu
— ANI (@ANI) August 29, 2024
ਇਹ ਵੀ ਪੜ੍ਹੋ
ਫੌਜ ਨੇ ਕੀਤੀਡਰੋਨ ਦੀ ਵਰਤੋਂ
ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਸਥਿਤੀ ਨੂੰ ਸਮਝਣ ਲਈ ਡਰੋਨ ਦੀ ਵਰਤੋਂ ਵੀ ਕੀਤੀ। ਇਸ ਨਾਲ ਉਨ੍ਹਾਂ ਨੂੰ ਪਤਾ ਲੱਗਾ ਕਿ ਅੱਤਵਾਦੀ ਕਿੱਥੇ ਲੁਕੇ ਹੋਏ ਹਨ। ਅੱਤਵਾਦੀਆਂ ਨੂੰ ਲੱਭਣ ਲਈ ਸਰਚ ਆਪਰੇਸ਼ਨ ਜਾਰੀ ਹੈ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਦੀਆਂ ਹੋਰ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਤੇ ਰੱਖਿਆ ਮੰਤਰੀ ਜੰਮੂ-ਕਸ਼ਮੀਰ ਦੀ ਸੁਰੱਖਿਆ ਨੂੰ ਲੈ ਕੇ ਕਈ ਅਹਿਮ ਮੀਟਿੰਗਾਂ ਵੀ ਕਰ ਚੁੱਕੇ ਹਨ। ਜਿਸ ‘ਚ ਹਾਲ ਹੀ ‘ਚ ਵਧੀਆਂ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ‘ਤੇ ਚਰਚਾ ਕੀਤੀ ਗਈ ਅਤੇ ਇਸ ਨਾਲ ਨਜਿੱਠਣ ਦੇ ਆਦੇਸ਼ ਵੀ ਦਿੱਤੇ ਗਏ।
ਸਤੰਬਰ ਵਿੱਚ ਹੋਣਗੀਆਂ ਚੋਣਾਂ
ਜੰਮੂ-ਕਸ਼ਮੀਰ ‘ਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੋਣਾਂ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ‘ਚ ਤਿੰਨ ਪੜਾਵਾਂ ‘ਚ ਚੋਣਾਂ ਹੋਣਗੀਆਂ। ਪਹਿਲੇ ਪੜਾਅ ਲਈ 18 ਸਤੰਬਰ, ਦੂਜੇ ਪੜਾਅ ਲਈ 25 ਸਤੰਬਰ ਅਤੇ ਤੀਜੇ ਪੜਾਅ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ। ਜਿਸ ਤੋਂ ਬਾਅਦ 4 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਸੂਬੇ ਵਿੱਚ 2014 ਤੋਂ ਬਾਅਦ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ ਚੋਣ ਮਾਹੌਲ ਦੌਰਾਨ ਘਾਟੀ ਵਿੱਚ ਅੱਤਵਾਦੀਆਂ ਦੀਆਂ ਨਾਪਾਕ ਗਤੀਵਿਧੀਆਂ ਵਿੱਚ ਵਾਧਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।