AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜੰਮੂ-ਕਸ਼ਮੀਰ: ਸੋਪੋਰ ‘ਚ ਅੱਤਵਾਦੀ ਨੈੱਟਵਰਕ ਤੇ ਵੱਡਾ ਪ੍ਰਹਾਰ, ਜਮਾਤ-ਏ-ਇਸਲਾਮੀ ਦੇ 26 ਟਿਕਾਣਿਆਂ ਤੇ ਛਾਪੇ; UAPA ਤਹਿਤ ਕਾਰਵਾਈ

ਜੰਮੂ-ਕਸ਼ਮੀਰ ਦੇ ਸੋਪੋਰ 'ਚ ਪਾਬੰਦੀਸ਼ੁਦਾ ਜਮਾਤ-ਏ-ਇਸਲਾਮੀ ਨਾਲ ਜੁੜੇ ਸ਼ੱਕੀ ਨੈੱਟਵਰਕ ਖ਼ਿਲਾਫ਼ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। UAPA ਮਾਮਲੇ ਦੀ ਜਾਂਚ ਦੇ ਤਹਿਤ 26 ਟਿਕਾਣਿਆਂ ਤੇ ਇੱਕੋ ਸਮੇਂ ਤਲਾਸ਼ੀ ਮੁਹਿੰਮ ਚਲਾਈ ਗਈ।

ਜੰਮੂ-ਕਸ਼ਮੀਰ: ਸੋਪੋਰ 'ਚ ਅੱਤਵਾਦੀ ਨੈੱਟਵਰਕ ਤੇ ਵੱਡਾ ਪ੍ਰਹਾਰ, ਜਮਾਤ-ਏ-ਇਸਲਾਮੀ ਦੇ 26 ਟਿਕਾਣਿਆਂ ਤੇ ਛਾਪੇ; UAPA ਤਹਿਤ ਕਾਰਵਾਈ
ਜੰਮੂ-ਕਸ਼ਮੀਰ: ਸੋਪੋਰ ‘ਚ ਅੱਤਵਾਦੀ ਨੈੱਟਵਰਕ ’ਤੇ ਵੱਡਾ ਪ੍ਰਹਾਰ
tv9-punjabi
| Published: 09 Aug 2026 11:59 AM IST
Share

ਜੰਮੂ-ਕਸ਼ਮੀਰ ‘ਚ ਅੱਤਵਾਦ ਦੇ ਖ਼ਾਤਮੇ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਅੱਤਵਾਦੀਆਂ ਦੇ ਮਦਦਗਾਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਤੇ ਆਸ-ਪਾਸ ਦੇ ਇਲਾਕਿਆਂ ‘ਚ ਪੁਲਿਸ ਨੇ ਐਤਵਾਰ (9 ਅਗਸਤ) ਨੂੰ ਸੋਪੋਰ ‘ਚ ਜਮਾਤ-ਏ-ਇਸਲਾਮੀ ਨਾਲ ਜੁੜੇ ਨੈੱਟਵਰਕ ਖ਼ਿਲਾਫ਼ ਵੱਡੇ ਪੱਧਰ ਤੇ ਕਾਰਵਾਈ ਸ਼ੁਰੂ ਕੀਤੀ।

ਪਾਬੰਦੀਸ਼ੁਦਾ ਸੰਗਠਨ ਜਮਾਤ-ਏ-ਇਸਲਾਮੀ (JeI) ਨਾਲ ਜੁੜੇ ਸ਼ੱਕੀ ਨੈੱਟਵਰਕ ਦੀ ਜਾਂਚ ਦੇ ਤਹਿਤ ਪੁਲਿਸ ਨੇ ਕਰੀਬ 26 ਟਿਕਾਣਿਆਂ ਤੇ ਇੱਕੋ ਸਮੇਂ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (UAPA) ਤਹਿਤ ਦਰਜ ਇੱਕ ਮਾਮਲੇ ਦੀ ਜਾਂਚ ਦੇ ਸਿਲਸਿਲੇ ‘ਚ ਕੀਤੀ ਜਾ ਰਹੀ ਹੈ।

ਸੋਪੋਰ ‘ਚ ਚਲਾਈ ਗਈ ਤਲਾਸ਼ੀ ਮੁਹਿੰਮ

ਅਧਿਕਾਰੀਆਂ ਮੁਤਾਬਕ, ਜੰਮੂ-ਕਸ਼ਮੀਰ ਪੁਲਿਸ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੀ ਮਦਦ ਨਾਲ ਸੋਪੋਰ ਦੇ ਕਈ ਇਲਾਕਿਆਂ ‘ਚ ਇੱਕੋ ਸਮੇਂ ਤਲਾਸ਼ੀ ਲਈ। ਮੁਹਿੰਮ ਦਾ ਉਦੇਸ਼ ਪਾਬੰਦੀਸ਼ੁਦਾ ਸੰਗਠਨ ਨਾਲ ਜੁੜੇ ਲੋਕਾਂ ਤੇ ਇਸ ਦੇ ਕਥਿਤ ਨੈੱਟਵਰਕ ਬਾਰੇ ਅਹਿਮ ਸਬੂਤ ਇਕੱਠੇ ਕਰਨਾ ਹੈ। ਪੁਲਿਸ ਤੇ ਸੁਰੱਖਿਆ ਬਲਾਂ ਦੀਆਂ ਟੀਮਾਂ ਨੇ ਐਤਵਾਰ ਸਵੇਰੇ ਸੋਪੋਰ ਦੇ ਸਾਦਿਕ ਕਲੋਨੀ, ਬੋਮਈ, ਗੋਰੀਪੋਰਾ, ਤਰਜ਼ੂ, ਸ਼ੁਟਲੂ ਰੋਹਾਮਾ ਤੇ ਰਫ਼ੀਆਬਾਦ ਦੇ ਬਹਿਰਾਮਪੋਰਾ ਸਮੇਤ ਕਈ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਚਲਾਈ। ਅਧਿਕਾਰੀਆਂ ਨੇ ਦੱਸਿਆ ਕਿ ਸੋਪੋਰ ਦੇ ਕੁਝ ਹੋਰ ਇਲਾਕਿਆਂ ‘ਚ ਵੀ ਤਲਾਸ਼ੀ ਜਾਰੀ ਹੈ।

UAPA ਤਹਿਤ ਦਰਜ ਮਾਮਲਾ

ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਸ਼ੱਕੀ ਥਾਵਾਂ ਤੇ ਸਬੰਧਤ ਟਿਕਾਣਿਆਂ ਦੀ ਜਾਂਚ ਕੀਤੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਪਹਿਲਾਂ ਤੋਂ ਚੱਲ ਰਹੀ ਜਾਂਚ ਦਾ ਹਿੱਸਾ ਹੈ ਤੇ ਇਸ ਦਾ ਮਕਸਦ ਜਮਾਤ-ਏ-ਇਸਲਾਮੀ ਨਾਲ ਜੁੜੇ ਕਥਿਤ ਨੈੱਟਵਰਕ ਤੇ ਇਸ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਨਾ ਹੈ। ਸੋਪੋਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਇਫ਼ਤਿਖਾਰ ਤਾਲਿਬ ਨੇ ਵੀ ਤਲਾਸ਼ੀ ਮੁਹਿੰਮ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ UAPA ਤਹਿਤ ਦਰਜ ਮਾਮਲੇ ਦੀ ਜਾਂਚ ਦੇ ਸਿਲਸਿਲੇ ‘ਚ ਵੱਖ-ਵੱਖ ਥਾਵਾਂ ਤੇ ਤਲਾਸ਼ੀ ਲਈ ਜਾ ਰਹੀ ਹੈ।

ਸੁਰੱਖਿਆ ਬਲਾਂ ਦੀਆਂ ਟੀਮਾਂ ਜਾਂਚ ‘ਚ ਜੁਟੀਆਂ

ਹਾਲਾਂਕਿ, ਅਜੇ ਤੱਕ ਪੁਲਿਸ ਵੱਲੋਂ ਕਿਸੇ ਗ੍ਰਿਫ਼ਤਾਰੀ ਜਾਂ ਬਰਾਮਦਗੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਅਧਿਕਾਰੀਆਂ ਮੁਤਾਬਕ, ਮੁਹਿੰਮ ਪੂਰੀ ਹੋਣ ਤੋਂ ਬਾਅਦ ਤਲਾਸ਼ੀ ਦੌਰਾਨ ਮਿਲੀ ਸਮੱਗਰੀ ਤੇ ਹੋਰ ਕਾਰਵਾਈ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਫਿਲਹਾਲ ਸੁਰੱਖਿਆ ਬਲਾਂ ਦੀਆਂ ਟੀਮਾਂ ਕਈ ਥਾਵਾਂ ਤੇ ਜਾਂਚ ‘ਚ ਜੁਟੀਆਂ ਹੋਈਆਂ ਹਨ। ਪੂਰੀ ਮੁਹਿੰਮ ਦੌਰਾਨ ਇਲਾਕੇ ‘ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

25 ਮਈ ਨੂੰ ਵੀ NIA ਨੇ ਕੀਤੀ ਸੀ ਕਾਰਵਾਈ

25 ਮਈ ਨੂੰ ਰਾਸ਼ਟਰੀ ਜਾਂਚ ਏਜੰਸੀ (NIA) ਨੇ ਜੈਸ਼-ਏ-ਇਸਲਾਮੀ ਨਾਲ ਜੁੜੀ ਅੱਤਵਾਦੀ ਫੰਡਿੰਗ ਦੀ ਜਾਂਚ ਦੇ ਸਿਲਸਿਲੇ ‘ਚ ਕਸ਼ਮੀਰ ਘਾਟੀ ‘ਚ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਸੀ। ਉਸ ਸਮੇਂ ਕਈ ਸਿੱਖਿਆ ਸੰਸਥਾਵਾਂ ਤੇ ਪਾਬੰਦੀਸ਼ੁਦਾ ਸੰਗਠਨ ਦੇ ਇੱਕ ਸਾਬਕਾ ਮੁਖੀ ਦੇ ਘਰ ਦੀ ਤਲਾਸ਼ੀ ਲਈ ਗਈ ਸੀ। Source: TV9Hindi.com

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...