Jammu-Kashmir Accident: ਡੋਡਾ ‘ਚ ਭਿਆਨਕ ਸੜਕ ਹਾਦਸਾ, ਕਿਸ਼ਤਵਾੜ ਤੋਂ ਜੰਮੂ ਜਾ ਰਹੀ ਬੱਸ ਖਾਈ ‘ਚ ਡਿੱਗੀ, 37 ਦੀ ਮੌਤ, 19 ਜ਼ਖਮੀ

Updated On: 

15 Nov 2023 17:53 PM

Jammu Kashmir Bus Accident: ਡੋਡਾ ਵਿੱਚ ਇੱਕ ਬੱਸ ਬੇਕਾਬੂ ਹੋ ਕੇ 300 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਹਾਦਸੇ 'ਚ 37 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 19 ਜ਼ਖਮੀ ਹੋ ਗਏ। ਇਸ ਦਰਦਨਾਕ ਹਾਦਸੇ ਤੇ ਜੰਮੂ-ਕਸ਼ਮੀਰ ਦੇ ਉੱਪ-ਰਾਜਪਾਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਨ੍ਹਾਂ ਦੇ ਪੁੱਤਰ ਉਮਰ ਅਬਦੁੱਲਾ ਨੇ ਵੀ ਦੁੱਖ ਪ੍ਰਗਟ ਕੀਤਾ ਹੈ।

Jammu-Kashmir Accident: ਡੋਡਾ ਚ ਭਿਆਨਕ ਸੜਕ ਹਾਦਸਾ, ਕਿਸ਼ਤਵਾੜ ਤੋਂ ਜੰਮੂ ਜਾ ਰਹੀ ਬੱਸ ਖਾਈ ਚ ਡਿੱਗੀ, 37 ਦੀ ਮੌਤ, 19 ਜ਼ਖਮੀ
Follow Us On

Jammu Kashmir Doda Bus Accident: ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਬੁੱਧਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ (Road Accident) ਵਾਪਰ ਗਿਆ। ਕਿਸ਼ਤਵਾੜ ਤੋਂ ਜੰਮੂ ਜਾ ਰਹੀ ਬੱਸ ਅੱਸਾਰ ਇਲਾਕੇ ‘ਚ ਖਾਈ ‘ਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 37 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ ਅਤੇ 19 ਲੋਕ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਕਿਸ਼ਤਵਾੜ ਅਤੇ ਡੋਡਾ ਦੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਗੰਭੀਰ ਜ਼ਖਮੀ ਲੋਕਾਂ ਲਈ ਜਲਦੀ ਹੀ ਹੈਲੀਕਾਪਟਰ ਸੇਵਾ ਸ਼ੁਰੂ ਕੀਤੀ ਜਾਵੇਗੀ।

ਐਲਜੀ ਸਿਨਹਾ ਨੇ ਹਾਦਸੇ ‘ਤੇ ਜਤਾਇਆ ਦੁੱਖ

ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ (Manoj Sinha) ਨੇ ਡੋਡਾ ਵਿੱਚ ਹੋਏ ਇਸ ਭਿਆਨਕ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਤੋਂ ਬੇਹੱਦ ਦੁਖੀ ਹਨ। ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਉਪ ਰਾਜਪਾਲ ਨੇ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਮਨੋਜ ਸਿਨਹਾ ਤੋਂ ਇਲਾਵਾ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਨ੍ਹਾਂ ਦੇ ਪੁੱਤਰ ਉਮਰ ਅਬਦੁੱਲਾ ਨੇ ਵੀ ਇਸ ਬੱਸ ਹਾਦਸੇ ਤੋ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੀਆਂ ਸੰਵੇਦਨਾਵਾਂ ਅਤੇ ਪ੍ਰਾਥਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਜ਼ਖਮੀਆਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ ਹੈ।

ਅਮਿਤ ਸ਼ਾਹ ਨੇ ਵੀ ਪ੍ਰਗਟਾਇਆ ਦੁੱਖ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਹਾਦਸੇ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਹੋਏ ਸੜਕ ਹਾਦਸੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਸਥਾਨਕ ਪ੍ਰਸ਼ਾਸਨ ਖਾਈ ਵਿੱਚ ਬਚਾਅ ਕਾਰਜ ਚਲਾ ਰਿਹਾ ਹੈ ਜਿੱਥੇ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਕਿਹਾ ਕਿ ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।

ਖ਼ਬਰ ਅਪਡੇਟ ਕੀਤੀ ਜਾ ਰਹੀ ਹੈ….

Exit mobile version