Jammu- Kashmir: ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 2-4 ਅੱਤਵਾਦੀਆਂ ਨੂੰ ਘੇਰਿਆ
ਸੁਰੱਖਿਆ ਬਲ ਲਗਾਤਾਰ ਅੱਤਵਾਦੀਆਂ ਨੂੰ ਖਤਮ ਕਰਨ 'ਚ ਲੱਗੇ ਹੋਏ ਹਨ। ਇਹੀ ਕਾਰਨ ਹੈ ਕਿ ਅੱਤਵਾਦੀ ਭੜਕਦੇ ਨਜ਼ਰ ਆ ਰਹੇ ਹਨ ਅਤੇ ਲਗਾਤਾਰ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ ਫੌਜ ਹਰ ਵਾਰ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਰਹੀ ਹੈ।
Jammu- Kashmir: ਜੰਮੂ-ਕਸ਼ਮੀਰ ‘ਚ ਇੱਕ ਵਾਰ ਫਿਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਇਸ ਵਾਰ ਇਹ ਮੁਕਾਬਲਾ ਅਨੰਤਨਾਗ ਵਿੱਚ ਹੋ ਰਿਹਾ ਹੈ। ਇਸ ਦੌਰਾਨ ਦੋ-ਚਾਰ ਅੱਤਵਾਦੀਆਂ ਨੂੰ ਘੇਰ ਲਿਆ ਗਿਆ ਹੈ। ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ‘ਤੇ ਜੰਮੂ-ਕਸ਼ਮੀਰ ਪੁਲਿਸ ਅਤੇ ਸੁਰੱਖਿਆ ਬਲਾਂ (Security Forces) ਨੇ ਤਲਾਸ਼ੀ ਮੁਹਿੰਮ ਚਲਾਈ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਸੀ। ਇਸ ਦੌਰਾਨ ਦੋ ਅੱਤਵਾਦੀਆਂ ਦੇ ਘੇਰੇ ਜਾਣ ਦੀ ਖਬਰ ਹੈ।
ਜਾਣਕਾਰੀ ਮੁਤਾਬਕ ਇਹ ਮੁਕਾਬਲਾ ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ ਕੋਕਰਨਾਗ ਦੇ ਅੰਡਰਵਨ ਸਾਗਰਮ ਪਿੰਡ ‘ਚ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ‘ਤੇ ਪੁਲਿਸ, ਫੌਜ ਅਤੇ ਸੀਆਰਪੀਐੱਫ (central reserve police force) ਦੀ ਟੀਮ ਨੇ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ। ਐਤਵਾਰ ਸਵੇਰੇ ਜਿਵੇਂ ਹੀ ਸੁਰੱਖਿਆ ਬਲਾਂ ਦੀ ਟੀਮ ਅੱਤਵਾਦੀਆਂ ਕੋਲ ਪਹੁੰਚੀ ਤਾਂ ਅੱਤਵਾਦੀਆਂ ਨੇ ਤੁਰੰਤ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਨਾਂ ਦੀ ਕਾਰਵਾਈ ਕਰਦੇ ਹੋਏ ਅੱਤਵਾਦੀਆਂ ਨੂੰ ਮਾਰ ਦਿੱਤਾ।
An encounter has started at Andwan Sagam area of Anantnag. Police and security forces are on the job: Kashmir Zone Police
— ANI (@ANI) May 14, 2023
ਇਹ ਵੀ ਪੜ੍ਹੋ
ਸੁਰੱਖਿਆ ਬਲਾਂ ਦੀ ਕਾਰਵਾਈ ਤੋਂ ਅੱਤਵਾਦੀ ਬੁਖਲਾਏ
ਦੱਸ ਦਈਏ ਕਿ ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲ ਲਗਾਤਾਰ ਅੱਤਵਾਦੀਆਂ (Terrorist) ਨੂੰ ਖਤਮ ਕਰਨ ‘ਚ ਲੱਗੇ ਹੋਏ ਹਨ। ਇਹ ਹੀ ਕਾਰਨ ਹੈ ਕਿ ਹੁਣ ਅੱਤਵਾਦੀ ਸੁਰੱਖਿਆ ਬਲਾਂ ਦੀ ਕਾਰਵਾਈ ਤੋਂ ਬੁਖਲਾਏ ਹੋਏ ਹਨ ਅਤੇ ਨਿੱਤ ਨਵੀਆਂ ਸਾਜ਼ਿਸ਼ਾਂ ਰਚ ਰਹੇ ਹਨ। ਇਸ ਦੇ ਮੱਦੇਨਜ਼ਰ ਘੁਸਪੈਠ ਦੀਆਂ ਕਈ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ, ਜਿਨ੍ਹਾਂ ਨੂੰ ਸੁਰੱਖਿਆ ਬਲਾਂ ਨੇ ਹਰ ਮੌਕੇ ‘ਤੇ ਨਾਕਾਮ ਕਰ ਦਿੱਤਾ।
ਸ਼ਨੀਵਾਰ ਨੂੰ ਫੌਜ ਨੇ ਉੜੀ ‘ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਇਸ ਦੌਰਾਨ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਜਾਣਕਾਰੀ ਮੁਤਾਬਕ ਫੌਜ ਦੇ ਜਵਾਨ ਪਹਿਲਾਂ ਤੋਂ ਹੀ ਚੌਕਸ ਸਨ। ਘੁਸਪੈਠ ਦੀ ਸੂਚਨਾ ਮਿਲਦੇ ਹੀ ਉਸ ਨੇ ਤੁਰੰਤ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਇਕ ਡਰੋਨ ਨੂੰ ਵੀ ਘੁਸਪੈਠ ਦੀ ਕੋਸ਼ਿਸ਼ ਕਰਦੇ ਦੇਖਿਆ ਗਿਆ ਪਰ ਪਾਕਿਸਤਾਨ ਵੱਲੋਂ ਇਸ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਇਸ ਨੂੰ ਵਾਪਸ ਲੈ ਲਿਆ ਗਿਆ।