ਜੰਮੂ ਦੇ ਡੋਡਾ ‘ਚ ਅੱਤਵਾਦੀਆਂ ਨਾਲ ਮੁਕਾਬਲਾ, ਸੁਰੱਖਿਆ ਬਲਾਂ ਦੇ ਘੇਰੇ ਵਿੱਚ 3 ਅੱਤਵਾਦੀ

Updated On: 

09 Jul 2024 19:03 PM

Doda Encounter: ਜੰਮੂ ਖੇਤਰ ਦੇ ਡੋਡਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਸੁਰੱਖਿਆ ਬਲਾਂ ਨੂੰ ਜ਼ਿਲ੍ਹੇ ਦੇ ਗੋਲੀ-ਗੜੀ ਜੰਗਲ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ 'ਤੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।

ਜੰਮੂ ਦੇ ਡੋਡਾ ਚ ਅੱਤਵਾਦੀਆਂ ਨਾਲ ਮੁਕਾਬਲਾ, ਸੁਰੱਖਿਆ ਬਲਾਂ ਦੇ ਘੇਰੇ ਵਿੱਚ 3 ਅੱਤਵਾਦੀ

ਪੁਰਾਣੀ ਤਸਵੀਰ

Follow Us On

ਜੰਮੂ ਖੇਤਰ ਦੇ ਡੋਡਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਸੁਰੱਖਿਆ ਬਲਾਂ ਨੂੰ ਜ਼ਿਲ੍ਹੇ ਦੇ ਗੋਲੀ-ਗਾਦੀ ਜੰਗਲ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ‘ਤੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਖੁਦ ਨੂੰ ਘਿਰਿਆ ਦੇਖ ਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ 3 ਅੱਤਵਾਦੀ ਸੁਰੱਖਿਆ ਬਲਾਂ ਦੀ ਘੇਰਾਬੰਦੀ ‘ਚ ਹਨ।

ਡੋਡਾ ਦੇ ਨਾਲ-ਨਾਲ ਸੁਰੱਖਿਆ ਬਲਾਂ ਨੇ ਕਠੂਆ ‘ਚ ਵੀ ਅੱਤਵਾਦੀਆਂ ਖਿਲਾਫ ਆਪਰੇਸ਼ਨ ਚਲਾਇਆ ਹੈ। ਸੋਮਵਾਰ ਨੂੰ ਹੋਏ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਦੀ ਟੀਮ ਅੱਤਵਾਦੀਆਂ ਦੀ ਭਾਲ ‘ਚ ਲੱਗੀ ਹੋਈ ਹੈ। ਫੌਜ, ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਆਪਰੇਸ਼ਨ ਵਿੱਚ ਫੌਜ ਦੇ ਪੈਰਾ ਕਮਾਂਡੋਜ਼ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੌਗ ਸਕੁਐਡ ਦੀ ਵੀ ਮਦਦ ਲਈ ਜਾ ਰਹੀ ਹੈ। ਡਰੋਨ ਅਤੇ ਹੈਲੀਕਾਪਟਰਾਂ ਦੀ ਮਦਦ ਨਾਲ ਵੀ ਨਿਗਰਾਨੀ ਕੀਤੀ ਜਾ ਰਹੀ ਹੈ।

ਕਠੂਆ ‘ਚ 3 ਤੋਂ 4 ਅੱਤਵਾਦੀਆਂ ਨੇ ਫੌਜ ਦੇ ਵਾਹਨ ‘ਤੇ ਕੀਤਾ ਸੀ ਹਮਲਾ

ਕਠੂਆ ‘ਚ ਸੋਮਵਾਰ ਨੂੰ ਅੱਤਵਾਦੀਆਂ ਨੇ ਫੌਜ ਦੇ ਟਰੱਕ ‘ਤੇ ਹਮਲਾ ਕੀਤਾ ਸੀ। ਇਸ ਵਿੱਚ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਮੇਤ ਪੰਜ ਜਵਾਨ ਸ਼ਹੀਦ ਹੋ ਗਏ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ 3 ਤੋਂ 4 ਅੱਤਵਾਦੀਆਂ ਨੇ ਇਹ ਹਮਲਾ ਕੀਤਾ ਹੈ।

ਇਹ ਵੀ ਪੜ੍ਹੋ – ਜੰਮੂ-ਕਸ਼ਮੀਰ ਦੇ ਕਠੂਆ ਚ ਅੱਤਵਾਦੀਆਂ ਨੇ ਫੌਜ ਦੀ ਗੱਡੀ ਤੇ ਕੀਤਾ ਹਮਲਾ, 5 ਜਵਾਨ ਸ਼ਹੀਦ, 4 ਜ਼ਖਮੀ

ਅੱਤਵਾਦ ਵਿਰੋਧੀ ਮੁਹਿੰਮ ਦੀ ਨਿਗਰਾਨੀ ਕਰ ਰਹੇ ਡੀਜੀਪੀ

ਜੰਮੂ-ਕਸ਼ਮੀਰ ਪੁਲਿਸ ਦੇ ਡੀਜੀਪੀ ਆਰਆਰ ਸਵੈਨ ਅੱਤਵਾਦ ਵਿਰੋਧੀ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ। ਇਹ ਇਲਾਕਾ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਦੇ ਨਾਲ ਲੱਗਦਾ ਹੈ, ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਗੱਲ ਦੀ ਸੰਭਾਵਨਾ ਹੈ ਕਿ ਅੱਤਵਾਦੀਆਂ ਨੇ ਸਰਹੱਦ ਪਾਰ ਤੋਂ ਘੁਸਪੈਠ ਕਰਕੇ ਇਸ ਰਸਤੇ ਦੀ ਵਰਤੋਂ ਕੀਤੀ ਸੀ।