ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Jammu Kashmir Election 2024: ਹਾਥ ਬਦਲੇਗਾ ਹਾਲਾਤ… ਕਾਂਗਰਸ ਨੇ ਜੰਮੂ-ਕਸ਼ਮੀਰ ਲਈ ਮੈਨੀਫੈਸਟੋ ਕੀਤਾ ਜਾਰੀ

Jammu Kashmir Congress Manifesto: ਕਾਂਗਰਸ ਨੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਨੇ ਇਸ ਮੈਨੀਫੈਸਟੋ ਦਾ ਨਾਂ ਅਬ ਬਦਲੇਗਾ ਹਾਲਾਤ ਰੱਖਿਆ ਹੈ। ਕਾਂਗਰਸੀ ਆਗੂ ਪਵਨ ਖੇੜਾ ਅਤੇ ਤਾਰਿਕ ਹਮੀਦ ਕਰਰਾ ਨੇ ਚੋਣ ਮਨੋਰਥ ਪੱਤਰ ਪੜ੍ਹਦਿਆਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਹਾਲਾਤ ਅਜਿਹੇ ਬਣ ਗਏ ਹਨ ਕਿ ਕਸ਼ਮੀਰ ਦਾ ਦਿਲ ਜ਼ਖ਼ਮੀ ਹੋ ਗਿਆ ਹੈ ਅਤੇ ਹੁਣ ਠੀਕ ਹੋਣ ਦਾ ਸਮਾਂ ਆ ਗਿਆ ਹੈ।

Jammu Kashmir Election 2024: ਹਾਥ ਬਦਲੇਗਾ ਹਾਲਾਤ… ਕਾਂਗਰਸ ਨੇ ਜੰਮੂ-ਕਸ਼ਮੀਰ ਲਈ ਮੈਨੀਫੈਸਟੋ ਕੀਤਾ ਜਾਰੀ
Jammu Kashmir Election 2024: ਹਾਥ ਬਦਲੇਗਾ ਹਾਲਾਤ… ਕਾਂਗਰਸ ਨੇ ਜੰਮੂ-ਕਸ਼ਮੀਰ ਲਈ ਮੈਨੀਫੈਸਟੋ ਕੀਤਾ ਜਾਰੀ
Follow Us
tv9-punjabi
| Updated On: 16 Sep 2024 20:38 PM

ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਨੇ ਇਸ ਮੈਨੀਫੈਸਟੋ ਦਾ ਨਾਂ ਅਬ ਬਦਲੇਗਾ ਹਾਲਾਤ ਰੱਖਿਆ ਹੈ। ਕਾਂਗਰਸੀ ਆਗੂ ਪਵਨ ਖੇੜਾ ਅਤੇ ਤਾਰਿਕ ਹਮੀਦ ਕਰਰਾ ਨੇ ਚੋਣ ਮਨੋਰਥ ਪੱਤਰ ਪੜ੍ਹਦਿਆਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਹਾਲਾਤ ਅਜਿਹੇ ਬਣ ਗਏ ਹਨ ਕਿ ਕਸ਼ਮੀਰ ਦਾ ਦਿਲ ਜ਼ਖ਼ਮੀ ਹੋ ਗਿਆ ਹੈ ਅਤੇ ਹੁਣ ਠੀਕ ਹੋਣ ਦਾ ਸਮਾਂ ਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਕੋਲ ਟੀਮਾਂ ਹਨ ਅਤੇ ਅਸੀਂ ਉਨ੍ਹਾਂ ਦੇ ਇਨਪੁਟ ਇਕੱਠੇ ਕੀਤੇ ਹਨ ਅਤੇ ਅਸੀਂ ਇਸ ਨੂੰ ਲੋਕਾਂ ਦਾ ਮੈਨੀਫੈਸਟੋ ਕਹਿੰਦੇ ਹਾਂ।

ਪਵਨ ਖੇੜਾ ਨੇ ਅੱਗੇ ਕਿਹਾ ਕਿ ਲੋਕਾਂ ਕੋਲ ਆਪਣਾ ਦੁੱਖ ਦੱਸਣ ਵਾਲਾ ਕੋਈ ਨਹੀਂ ਹੈ। ਕਿਉਂਕਿ ਇੱਥੇ ਦਿੱਲੀ ਦਾ ਸਿੱਧਾ ਰਾਜ ਹੈ। ਕਸ਼ਮੀਰ ਸੁਪਨਿਆਂ ਦਾ ਕਬਰਿਸਤਾਨ ਬਣ ਗਿਆ ਹੈ, ਮੈਨੀਫੈਸਟੋ ਬਾਰੇ ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਸਿਰਫ਼ ਵਾਅਦਿਆਂ ਦਾ ਢੇਰ ਨਹੀਂ ਹੈ, ਅਸੀਂ ਅਧਿਕਾਰਾਂ ਦੀ ਗੱਲ ਕਰਦੇ ਹਾਂ ਕਿਉਂਕਿ ਪੂਰਾ ਸੰਵਿਧਾਨ ਅਧਿਕਾਰਾਂ ‘ਤੇ ਆਧਾਰਿਤ ਹੈ। ਚੋਣ ਮਨੋਰਥ ਪੱਤਰ ਜਾਰੀ ਕਰਦੇ ਹੋਏ ਪਾਰਟੀ ਨੇ ਰੁਜ਼ਗਾਰ, ਔਰਤਾਂ ਅਤੇ ਸ਼ਾਸਨ ਨੂੰ ਲੈ ਕੇ ਕਈ ਵੱਡੇ ਐਲਾਨ ਕੀਤੇ ਹਨ।

ਔਰਤਾਂ ਲਈ ਐਲਾਨ

ਪਾਰਟੀ ਨੇ ਚੋਣ ਮਨੋਰਥ ਪੱਤਰ ਵਿੱਚ ਔਰਤਾਂ ਲਈ ਕਈ ਵਾਅਦੇ ਕੀਤੇ ਹਨ। ਜੇਕਰ ਕਾਂਗਰਸ ਜੰਮੂ-ਕਸ਼ਮੀਰ ‘ਚ ਸੱਤਾ ‘ਚ ਆਉਂਦੀ ਹੈ ਤਾਂ ‘ਮਹਿਲਾ ਸਨਮਾਨ ਯੋਜਨਾ’ ਤਹਿਤ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਦੀਆਂ ਮਹਿਲਾ ਮੁਖੀਆਂ ਨੂੰ ਹਰ ਮਹੀਨੇ 3000 ਰੁਪਏ ਦੇਵੇਗੀ। ‘ਸਖੀ ਸ਼ਕਤੀ’ ਤਹਿਤ ਹਰ ਔਰਤ ਨੂੰ ਸਵੈ-ਸਹਾਇਤਾ ਸਮੂਹ ਤੋਂ 5 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਾਰੇ ਥਾਣਿਆਂ ਵਿੱਚ ਮਹਿਲਾ ਪੁਲਿਸ ਸੈੱਲ ਸਥਾਪਿਤ ਕੀਤੇ ਜਾਣਗੇ।

ਰੁਜ਼ਗਾਰ ਸਬੰਧੀ ਇਹ ਐਲਾਨ ਕੀਤਾ

ਰੁਜ਼ਗਾਰ ਦੇ ਸਬੰਧ ਵਿੱਚ ਪਾਰਟੀ ਨੇ ਵਾਅਦਾ ਕੀਤਾ ਹੈ ਕਿ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਇੱਕ ਸਾਲ ਤੱਕ ਹਰ ਮਹੀਨੇ 3500 ਰੁਪਏ ਤੱਕ ਦਾ ਬੇਰੁਜ਼ਗਾਰੀ ਭੱਤਾ ਦੇਵੇਗੀ। ਇਸ ਤੋਂ ਇਲਾਵਾ ਕਈ ਵਿਭਾਗਾਂ ਵਿੱਚ ਖਾਲੀ ਪਈਆਂ 1 ਲੱਖ ਸਰਕਾਰੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਕਿਹਾ ਅਸੀਂ ਖਾਲੀ ਸਰਕਾਰੀ ਅਸਾਮੀਆਂ ਨੂੰ ਭਰਨ ਲਈ 30 ਦਿਨਾਂ ਦੇ ਅੰਦਰ ਇੱਕ ਨੌਕਰੀ ਕੈਲੰਡਰ ਵੀ ਜਾਰੀ ਕਰਾਂਗੇ।

ਕਿਸਾਨਾਂ ਨੂੰ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ

ਕਿਸਾਨਾਂ ਸਬੰਧੀ ਐਲਾਨ ਕਰਦਿਆਂ ਕਾਂਗਰਸ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਬੇਜ਼ਮੀਨੇ ਕਿਸਾਨ ਜਾਂ ਉਹ ਕਿਸਾਨ ਜੋ ਕਿਰਾਏ ਦੀ ਜ਼ਮੀਨ ‘ਤੇ ਖੇਤੀ ਕਰਦੇ ਹਨ, ਸਰਕਾਰ ਉਨ੍ਹਾਂ ਨੂੰ 4,000 ਰੁਪਏ ਦੀ ਸਹਾਇਤਾ ਦੇਵੇਗੀ। ਸਰਕਾਰ ਰਾਜ ਦੀ ਜ਼ਮੀਨ ‘ਤੇ ਕਾਸ਼ਤ ਕਰਨ ਵਾਲੇ ਬੇਜ਼ਮੀਨੇ ਕਿਸਾਨਾਂ ਲਈ 99 ਸਾਲ ਦੀ ਲੀਜ਼ ‘ਤੇ ਵੀ ਪ੍ਰਬੰਧ ਕਰੇਗੀ। ਜਦਕਿ ਸੇਬ ਦੀ ਫ਼ਸਲ ਲਈ ਘੱਟੋ-ਘੱਟ 72 ਰੁਪਏ ਪ੍ਰਤੀ ਕਿਲੋ ਭਾਅ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਕੁਦਰਤੀ ਆਫਤਾਂ ਦੇ ਵਿਰੁੱਧ ਸਾਰੀਆਂ ਫਸਲਾਂ ਲਈ 100% ਫਸਲ ਬੀਮਾ ਵੀ ਦਿੱਤਾ ਜਾਵੇਗਾ।

Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...