ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਅੱਤਵਾਦੀਆਂ ਨਾਲ ਮੁਕਾਬਲਾ, ਫੌਜ ਦੇ 2 ਕੈਪਟਨ ਸਮੇਤ 4 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਇਕ ਬੁਰੀ ਖਬਰ ਸਾਹਮਣੇ ਆਈ ਹੈ। ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਦੋ ਕਪਤਾਨਾਂ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ ਹਨ। ਇਸ ਦੌਰਾਨ ਰਾਜੌਰੀ 'ਚ ਜ਼ਬਰਦਸਤ ਗੋਲੀਬਾਰੀ ਜਾਰੀ ਹੈ ਅਤੇ ਅੱਤਵਾਦੀਆਂ ਨੂੰ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਘੇਰ ਲਿਆ ਹੈ।

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਅੱਤਵਾਦੀਆਂ ਨਾਲ ਮੁਕਾਬਲਾ, ਫੌਜ ਦੇ 2 ਕੈਪਟਨ ਸਮੇਤ 4 ਜਵਾਨ ਸ਼ਹੀਦ
Follow Us
kusum-chopra
| Updated On: 22 Nov 2023 21:19 PM
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਦੋ ਕਪਤਾਨਾਂ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ ਹਨ। ਰਾਜੌਰੀ ‘ਚ ਗੋਲੀਬਾਰੀ ਜਾਰੀ ਹੈ। ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤੋਂ ਬਾਅਦ ਧਰਮਸਾਲ ਦੇ ਬਾਜੀਮਲ ਇਲਾਕੇ ‘ਚ ਅੱਤਵਾਦੀਆਂ ਅਤੇ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸੰਯੁਕਤ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਫੌਜ ਦੇ ਜਵਾਨਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਫੌਜ ਦੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੇ ਮੁਕਾਬਲੇ ‘ਚ ਭਾਰਤੀ ਫੌਜ ਦੇ ਦੋ ਅਧਿਕਾਰੀਆਂ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ ਹਨ। ਆਪਰੇਸ਼ਨ ਅਜੇ ਵੀ ਜਾਰੀ ਹੈ।

ਜੰਗਲ ‘ਚ ਚੱਲ ਰਹੀ ਹੈ ਗੋਲੀਬਾਰੀ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਬਾਜੀਮਲ ਦੇ ਜੰਗਲਾਂ ‘ਚ ਹੋਏ ਭਿਆਨਕ ਮੁਕਾਬਲੇ ਤੋਂ ਬਾਅਦ ਕਾਰਵਾਈ ‘ਚ ਦੋ ਕਪਤਾਨਾਂ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ ਹਨ। ਇਹ ਹਾਦਸਾ ਧਰਮਸਾਲ ਦੇ ਬਾਜੀਮਲ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤੋਂ ਬਾਅਦ ਹੋਏ ਮੁਕਾਬਲੇ ਦੌਰਾਨ ਵਾਪਰਿਆ। ਅੱਤਵਾਦੀਆਂ ਅਤੇ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਾਂਝੇ ਬਲਾਂ ਵਿਚਕਾਰ ਲਗਾਤਾਰ ਗੋਲੀਬਾਰੀ ਜਾਰੀ ਹੈ। ਦੱਸ ਦੇਈਏ ਕਿ ਅੱਤਵਾਦੀਆਂ ਨੂੰ ਪਾਕਿਸਤਾਨ ਤੋਂ ਮਦਦ ਮਿਲ ਰਹੀ ਹੈ ਅਤੇ ਅੱਤਵਾਦੀ ਪਾਕਿਸਤਾਨੀ ਫੌਜ ਦੀ ਮਦਦ ਨਾਲ ਭਾਰਤੀ ਸਰਹੱਦ ‘ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਗੱਲ ਪਹਿਲਾਂ ਵੀ ਸਾਹਮਣੇ ਆ ਚੁੱਕੀ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਲਾਸ਼ ਜੰਗਲਾਂ ‘ਚ ਪਈ ਸੀ ਅਤੇ ਅੱਤਵਾਦੀਆਂ ਵਲੋਂ ਲਗਾਤਾਰ ਗੋਲੀਬਾਰੀ ਕਾਰਨ ਉਸ ਨੂੰ ਹਟਾਇਆ ਨਹੀਂ ਜਾ ਸਕਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਜੌਰੀ ਦੇ ਬੁੱਧਲ ਇਲਾਕੇ ‘ਚ ਇਕ ਅੱਤਵਾਦੀ ਮਾਰਿਆ ਗਿਆ ਸੀ। ਮਾਰੇ ਗਏ ਅੱਤਵਾਦੀ ਕੋਲੋਂ ਇਕ ਏਕੇ.-47 ਰਾਈਫਲ, ਤਿੰਨ ਮੈਗਜ਼ੀਨ, ਤਿੰਨ ਗ੍ਰੈਨੇਡ ਅਤੇ ਇਕ ਬੈਗ ਬਰਾਮਦ ਹੋਇਆ ਹੈ, ਜਿਸ ਦੇ ਸਾਥੀ ਭੱਜਣ ਵਿਚ ਕਾਮਯਾਬ ਹੋ ਗਏ ਸਨ।

ਫ਼ੌਜ ਲਈ ਚੁਣੌਤੀ ਬਣਿਆ ਪੀਰ ਪੰਜਾਲ ਦਾ ਜੰਗਲ

ਸਥਾਨਕ ਲੋਕਾਂ ਦੇ ਹਵਾਲੇ ਨਾਲ ਸੂਤਰਾਂ ਨੇ ਦੱਸਿਆ ਕਿ ਐਤਵਾਰ ਨੂੰ ਦੋ ਅੱਤਵਾਦੀ ਕੇਰੀ ਚੱਦਰ ਪਿੰਡ ਦੇ ਕੋਲ ਇਕ ਘਰ ‘ਚ ਆਏ ਅਤੇ ਖਾਣਾ ਮੰਗਿਆ। ਉਨ੍ਹਾਂ ਨੂੰ ਖਾਣਾ ਦੇਣ ਤੋਂ ਇਨਕਾਰ ਕਰਨ ਵਾਲੇ ਵਿਅਕਤੀ ਨੂੰ ਅੱਤਵਾਦੀਆਂ ਨੇ ਕੁੱਟਿਆ। ਇਸ ਘਟਨਾ ਦੀ ਜਾਣਕਾਰੀ ਉਸ ਨੇ ਸੁਰੱਖਿਆ ਬਲਾਂ ਨੂੰ ਦਿੱਤੀ। ਹਾਲਾਂਕਿ ਜਦੋਂ ਤੱਕ ਸੁਰੱਖਿਆ ਬਲ ਇਲਾਕੇ ‘ਚ ਪਹੁੰਚੇ, ਉਦੋਂ ਤੱਕ ਅੱਤਵਾਦੀ ਫਰਾਰ ਹੋ ਚੁੱਕੇ ਸਨ। ਜੰਮੂ-ਕਸ਼ਮੀਰ ਦੇ ਪੀਰ ਪੰਜਾਲ ਦੇ ਜੰਗਲ ਪਿਛਲੇ ਕੁਝ ਸਾਲਾਂ ‘ਚ ਕਈ ਮੁਕਾਬਲਿਆਂ ਤੋਂ ਬਾਅਦ ਸੁਰੱਖਿਆ ਬਲਾਂ ਲਈ ਚੁਣੌਤੀ ਸਾਬਤ ਹੋਏ ਹਨ। ਦਹਿਸ਼ਤਗਰਦ ਭੂਗੋਲਿਕ ਸਥਿਤੀ ਦਾ ਫਾਇਦਾ ਉਠਾਉਂਦੇ ਹੋਏ ਸੰਘਣੇ ਜੰਗਲਾਂ ਦੀ ਵਰਤੋਂ ਕਰਦੇ ਹਨ। ਦਹਿਸ਼ਤਗਰਦ ਆਪਣੇ ਟਿਕਾਣਿਆਂ ਨੂੰ ਲੁਕਾਉਣ ਲਈ ਪਹਾੜਾਂ, ਸੰਘਣੇ ਜੰਗਲਾਂ ਅਤੇ ਅਲਪਾਈਨ ਜੰਗਲਾਂ ਦਾ ਫਾਇਦਾ ਉਠਾਉਂਦੇ ਹਨ। ਪਿਛਲੇ ਹਫਤੇ ਰਾਜੌਰੀ ਜ਼ਿਲੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਜਵਾਨਾਂ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਗਿਆ ਸੀ। ਇਹ ਮੁਕਾਬਲਾ ਬੁਢਲ ਤਹਿਸੀਲ ਦੇ ਗੁਲੇਰ-ਬਹਿਰੋਟ ਖੇਤਰ ਵਿੱਚ ਫੌਜ, ਪੁਲਿਸ ਅਤੇ ਸੀਆਰਪੀਐਫ ਦੀ ਇੱਕ ਸੰਯੁਕਤ ਟੀਮ ਦੁਆਰਾ ਇੱਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਦੌਰਾਨ ਸਵੇਰੇ ਹੋਇਆ।

FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!...
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...