Jawan Shaheed: ਰਾਜੌਰੀ ਮੁਕਾਬਲੇ ‘ਚ ਤਲਾਸ਼ੀ ਮੁਹਿੰਮ ਦੌਰਾਨ IED ਧਮਾਕਾ, 5 ਜਵਾਨ ਸ਼ਹੀਦ, 2 ਅੱਤਵਾਦੀ ਢੇਰ
Third Encounter: ਜੰਮੂ-ਕਸ਼ਮੀਰ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਇਹ ਤੀਜਾ ਮੁਕਾਬਲਾ ਹੈ। ਇੱਥੇ ਸੁਰੱਖਿਆ ਬਲ ਲਗਾਤਾਰ ਅੱਤਵਾਦੀਆਂ ਦੇ ਸਫਾਏ 'ਚ ਲੱਗੇ ਹੋਏ ਹਨ।
ਜੰਮੂ-ਕਸ਼ਮੀਰ (Jammu Kashmir) ‘ਚ ਸੁਰੱਖਿਆ ਬਲ ਲਗਾਤਾਰ ਅੱਤਵਾਦੀਆਂ ਨੂੰ ਖਤਮ ਕਰਨ ‘ਚ ਲੱਗੇ ਹੋਏ ਹਨ। ਇਸ ਦੇ ਲਈ ਸਮੇਂ-ਸਮੇਂ ‘ਤੇ ਆਪਰੇਸ਼ਨ ਵੀ ਚਲਾਏ ਜਾਂਦੇ ਹਨ। ਅਜਿਹਾ ਹੀ ਇੱਕ ਆਪਰੇਸ਼ਨ ਰਾਜੌਰੀ ਵਿੱਚ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਦੌਰਾਨ ਮੁਕਾਬਲਾ ਸ਼ੁਰੂ ਹੋ ਗਿਆ ਸੀ, ਹਾਲਾਂਕਿ ਹੁਣ ਇਸ ਮੁਕਾਬਲੇ ‘ਚ ਦੋ ਜਵਾਨ ਸ਼ਹੀਦ ਹੋ ਗਏ ਹਨ। ਇਨ੍ਹਾਂ ਵਿਚ ਫੌਜ ਦਾ ਇਕ ਅਧਿਕਾਰੀ ਵੀ ਸ਼ਾਮਲ ਹੈ।
ਜੰਮੂ-ਕਸ਼ਮੀਰ ਵਿੱਚ ਤਿੰਨ ਦਿਨਾਂ ਵਿੱਚ ਇਹ ਤੀਜਾ ਮੁਕਾਬਲਾ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਰਾਜੌਰੀ ਦੇ ਕੰਡੀ ਇਲਾਕੇ ‘ਚ ਹੋ ਰਿਹਾ ਹੈ, ਜਿਸ ‘ਚ ਦੋ-ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 5 ਜਵਾਨ ਸ਼ਹੀਦ ਹੋ ਗਏ ਹਨ ਜਦਕਿ 4 ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹੈਲੀਕਾਪਟਰ ਰਾਹੀਂ ਊਧਮਪੁਰ ਦੇ ਕਮਾਂਡ ਹਸਪਤਾਲ ਲਿਜਾਇਆ ਗਿਆ ਹੈ। ਇਸ ਦੌਰਾਨ 2 ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਵੀ ਸਾਹਮਣੇ ਆ ਰਹੀ ਹੈ। ਫਿਲਹਾਲ ਰਾਜੌਰੀ ‘ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।