ਅਨੰਤਨਾਗ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਤਿੰਨ ਜਵਾਨ ਸ਼ਹੀਦ, 3 ਸਾਲ ਬਾਅਦ ਮੁਕਾਬਲੇ ‘ਚ ਗਈ ਕਿਸੇ ਅਧਿਕਾਰੀ ਦੀ ਜਾਨ

Updated On: 

13 Sep 2023 21:49 PM

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਤਿੰਨ ਅਧਿਕਾਰੀ ਸ਼ਹੀਦ ਹੋ ਗਏ ਹਨ। ਇਹ ਮੁਕਾਬਲਾ ਅਨੰਤਨਾਗ ਵਿੱਚ ਹੋਇਆ। ਮੁਕਾਬਲੇ 'ਚ ਫੌਜ ਦੇ ਦੋ ਅਧਿਕਾਰੀ ਅਤੇ ਜੰਮੂ ਪੁਲਿਸ ਦਾ ਇਕ ਅਧਿਕਾਰੀ ਸ਼ਹੀਦ ਹੋ ਗਿਆ ਹੈ। ਇਸ ਮੁਕਾਬਲੇ ਵਿੱਚ ਮੇਜਰ, ਕਰਨਲ ਅਤੇ ਡੀਐਸਪੀ ਰੈਂਕ ਦੇ ਅਧਿਕਾਰੀ ਸ਼ਹੀਦ ਹੋਏ ਹਨ

ਅਨੰਤਨਾਗ ਚ ਅੱਤਵਾਦੀਆਂ ਨਾਲ ਮੁਕਾਬਲੇ ਚ ਤਿੰਨ ਜਵਾਨ ਸ਼ਹੀਦ, 3 ਸਾਲ ਬਾਅਦ ਮੁਕਾਬਲੇ ਚ ਗਈ ਕਿਸੇ ਅਧਿਕਾਰੀ ਦੀ ਜਾਨ
Follow Us On

ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਦੇਸ਼ ਨੂੰ ਵੱਡਾ ਨੁਕਸਾਨ ਹੋਇਆ ਹੈ। ਇਸ ਮੁਕਾਬਲੇ ਵਿੱਚ ਕਰਨਲ, ਮੇਜਰ ਅਤੇ ਡੀਐਸਪੀ ਸ਼ਹੀਦ ਹੋਏ ਹਨ। ਅਧਿਕਾਰੀਆਂ ਦੀ ਪਛਾਣ ਮੇਜਰ ਆਸ਼ੀਸ਼ ਧੋਨੈਕ ਅਤੇ ਕਰਨਲ ਮਨਪ੍ਰੀਤ ਸਿੰਘ, ਡੀਐਸਪੀ ਹੁਮਾਯੂੰ ਭੱਟ ਵਜੋਂ ਹੋਈ ਹੈ। ਕਰਨਲ ਮਨਪ੍ਰੀਤ ਸਿੰਘ 19 ਰਾਸ਼ਟਰੀ ਰਾਈਫਲਜ਼ ਵਿੱਚ ਤਾਇਨਾਤ ਸਨ ਅਤੇ ਕਮਾਂਡਿੰਗ ਅਫਸਰ ਸਨ। ਜੰਮੂ-ਕਸ਼ਮੀਰ ਵਿੱਚ 2020 ਤੋਂ ਬਾਅਦ ਇਹ ਪਹਿਲੀ ਘਟਨਾ ਹੈ ਜਿਸ ਵਿੱਚ ਕਿਸੇ ਸੀਓ ਦੀ ਜਾਨ ਚਲੀ ਗਈ ਹੈ।।

ਦੱਦੱਸ ਦੇਈਏ ਕਿ ਇਹ ਮੁਕਾਬਲਾ ਅਨੰਤਨਾਗ ਜ਼ਿਲ੍ਹੇ ਦੇ ਕੋਕੇਰਨਾਗ ਇਲਾਕੇ ਵਿੱਚ ਹੋਇਆ ਸੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਗਾਡੋਲੇ ਖੇਤਰ ਵਿੱਚ ਲੁਕੇ ਹੋਏ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਸ਼ੁਰੂ ਹੋਈ, ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਸ਼ੁਰੂਆਤੀ ਗੋਲੀਬਾਰੀ ਵਿੱਚ ਇੱਕ ਕਰਨਲ ਅਤੇ ਇੱਕ ਪੁਲਿਸ ਅਧਿਕਾਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਦੌਰਾਨ ਸ਼ਾਮ ਤੱਕ ਚੱਲੇ ਮੁਕਾਬਲੇ ਵਿੱਚ ਤਿੰਨ ਅਧਿਕਾਰੀ ਸ਼ਹੀਦ ਹੋ ਗਏ ਹਨ।

ਕਸ਼ਮੀਰ ਜ਼ੋਨ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਅਨੰਤਨਾਗ ਦੇ ਕੋਕੇਰਨਾਗ ਖੇਤਰ ਵਿੱਚ ਮੁਕਾਬਲਾ ਸ਼ੁਰੂ ਹੋ ਗਿਆ ਹੈ। ਫੌਜ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਅਧਿਕਾਰੀ ਜ਼ਖਮੀ ਹੋਏ ਹਨ। ਫੌਜ ਦੇ ਅਨੁਸਾਰ, ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ‘ਤੇ, 12-13 ਸਤੰਬਰ ਦੀ ਦਰਮਿਆਨੀ ਰਾਤ ਨੂੰ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਇੱਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ ਸੀ।

ਰਾਜੌਰੀ ਵਿੱਚ ਵੀ ਐਨਕਾਊਂਟਰ

ਇਸ ਤੋਂ ਪਹਿਲਾਂ ਮੰਗਲਵਾਰ ਦੁਪਹਿਰ ਨੂੰ ਰਾਜੌਰੀ ਦੇ ਦੂਰ-ਦੁਰਾਡੇ ਨਾਰਲਾ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ, ਜੋ ਖਬਰ ਲਿੱਖੇ ਜਾਣ ਤੱਕ ਜਾਰੀ ਸੀ। ਮੁਕਾਬਲੇ ‘ਚ ਹੁਣ ਤੱਕ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ। ਇਸ ਮੁਕਾਬਲੇ ਵਿੱਚ ਫੌਜ ਦਾ ਇੱਕ ਜਵਾਨ ਅਤੇ ਇੱਕ ਖੋਜੀ ਕੁੱਤਾ ਸ਼ਹੀਦ ਹੋ ਗਏ। ਇਸ ਤੋਂ ਇਲਾਵਾ ਤਿੰਨ ਪੁਲਿਸ ਮੁਲਾਜ਼ਮ ਜ਼ਖਮੀ ਵੀ ਹੋਏ ਹਨ। ਦੱਸ ਦਈਏ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਚੁਣ-ਚੁਣ ਕੇ ਮਾਰਨ ਲਈ ਸੁਰੱਖਿਆ ਵਧਾ ਦਿੱਤੀ ਹੈ ਅਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

ਭਾਰਤੀ ਫੌਜ ਨੇ ਹੁਣ ਤੱਕ 45 ਦਿਨਾਂ ‘ਚ ਰਾਜੌਰੀ ਅਤੇ ਪੁੰਛ ਖੇਤਰਾਂ ‘ਚ 20 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਜ਼ਿਆਦਾਤਰ ਅੱਤਵਾਦੀ ਪਾਕਿਸਤਾਨੀ ਮੂਲ ਦੇ ਸਨ। ਇਨ੍ਹਾਂ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਰਾਜੌਰੀ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਭਾਰਤੀ ਫੌਜ ਦ ਇੱਰ ਸਾਈਲੈਂਟ ਵਾਰੀਅਰ ਡੌਗ ਕੈਂਟ ਵੀ ਸ਼ਹੀਦ ਹੋ ਗਈ। ਕੈਂਟ ਨੇ ਹੁਣ ਤੱਕ 8 ਆਰਮੀ ਅਪਰੇਸ਼ਨਾਂ ਵਿੱਚ ਹਿੱਸਾ ਲਿਆ ਸੀ।