ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਸ਼ਮੀਰ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਬਣੀ ਆਫ਼ਤ …ਸ੍ਰੀਨਗਰ-ਲੇਹ ਹਾਈਵੇਅ ਬੰਦ

Heavy Rain & Snowfall In J&K: ਕਸ਼ਮੀਰ ਘਾਟੀ ਦੇ ਉਪਰਲੇ ਹਿੱਸਿਆਂ ਵਿੱਚ ਤਾਜ਼ਾ ਬਰਫ਼ਬਾਰੀ ਹੋਈ, ਜਦੋਂ ਕਿ ਮੈਦਾਨੀ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ, ਜਿਸ ਨਾਲ ਕਸ਼ਮੀਰ ਵਿੱਚ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਖੇਤਰ ਵਿੱਚ ਭਾਰੀ ਮੀਂਹ, ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਕਸ਼ਮੀਰ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਬਣੀ ਆਫ਼ਤ …ਸ੍ਰੀਨਗਰ-ਲੇਹ ਹਾਈਵੇਅ ਬੰਦ
ਕਸ਼ਮੀਰ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ
Follow Us
tv9-punjabi
| Updated On: 29 Apr 2024 11:45 AM

ਜੰਮੂ-ਕਸ਼ਮੀਰ ‘ਚ ਭਾਰੀ ਬਾਰਿਸ਼ ਵੇਖਣ ਨੂੰ ਮਿਲ ਰਹੀ ਹੈ। ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਹੈ। ਬਰਸਾਤ ਕਾਰਨ ਨਦੀਆਂ-ਨਾਲਿਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਉੱਧਰ, ਸੋਮਵਾਰ ਨੂੰ ਉਪਰਲੇ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਹੋਈ ਹੈ। ਸੋਨਮਰਗ ‘ਚ 3 ਇੰਚ ਤੋਂ ਜ਼ਿਆਦਾ ਤਾਜ਼ਾ ਬਰਫਬਾਰੀ ਹੋਈ ਹੈ, ਜਿਸ ਕਾਰਨ ਸ਼੍ਰੀਨਗਰ-ਲੇਹ ਹਾਈਵੇਅ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜ਼ੋਜਿਲਾ, ਸਾਧਨਾ ਟਾਪ, ਰਾਜ਼ਦਾਨ ਪਾਸ, ਡਾਵਰ ਗੁਰੇਜ਼, ਤੁਲੈਲ ਗੁਰੇਜ਼, ਮਾਛਿਲ, ਕੋਂਗਡੋਰੀ, ਮੇਨ ਗੁਲਮਰਗ, ਸਿੰਥਨ ਟਾਪ ਅਤੇ ਮੁਗਲ ਰੋਡ ‘ਤੇ ਵੀ ਬਰਫਬਾਰੀ ਹੋਈ ਹੈ।

ਮੌਸਮ ਵਿਭਾਗ ਨੇ ਕਸ਼ਮੀਰ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਉੱਚੇ ਇਲਾਕਿਆਂ ਵਿੱਚ ਹੋਰ ਮੀਂਹ ਅਤੇ ਹਲਕੀ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ, ਜਿੱਥੇ ਲਗਾਤਾਰ ਹੋ ਰਹੀ ਬਾਰਸ਼ ਕਾਰਨ ਰਾਤ ਦੇ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਦੇਰ ਦੁਪਹਿਰ ਤੋਂ ਬੁੱਧਵਾਰ ਸਵੇਰ ਤੱਕ ਮੀਂਹ ਦਾ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਸੋਮਵਾਰ ਦੇ ਮੁਕਾਬਲੇ ਤੀਬਰਤਾ ਅਤੇ ਪ੍ਰਭਾਵ ਘੱਟ ਰਹਿਣ ਵਾਲਾ ਰਿਹਾ ਹੈ। ਇਹ ਖਦਸ਼ਾ ਹੈ ਕਿ ਕੁਝ ਥਾਵਾਂ ‘ਤੇ ਹੜ੍ਹ, ਤੇਜ਼ ਗੜੇਮਾਰੀ, ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਲੋਕਾਂ ਨੂੰ 1 ਮਈ ਤੱਕ ਜੰਮੂ-ਸ੍ਰੀਨਗਰ ਹਾਈਵੇ ‘ਤੇ ਸਫ਼ਰ ਕਰਨ ਤੋਂ ਬਚਣ ਲਈ ਅਪੀਲ ਕੀਤੀ ਗਈ ਹੈ।

ਸੈਲਾਨੀਆਂ ਲਈ ਐਡਵਾਈਜ਼ਰੀ ਜਾਰੀ

ਕਸ਼ਮੀਰ ਵਿੱਚ ਸਿੰਚਾਈ ਅਤੇ ਹੜ੍ਹ ਕੰਟਰੋਲ (ਆਈਐਂਡਐਫਸੀ) ਵਿਭਾਗ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਮੌਜੂਦਾ ਸਮੇਂ ਵਿੱਚ ਕਸ਼ਮੀਰ ਵਿੱਚ ਹੜ੍ਹ ਦਾ ਕੋਈ ਤਤਕਾਲ ਖ਼ਤਰਾ ਨਹੀਂ ਹੈ। ਵਿਭਾਗ ਸਰਗਰਮੀ ਨਾਲ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਕਿਹਾ ਹੈ ਕਿ ਇਸ ਸਮੇਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਜੇਹਲਮ ਨਦੀ ਅਤੇ ਹੋਰ ਜਲ ਸਰੋਤਾਂ ਦੇ ਪਾਣੀ ਦੇ ਪੱਧਰ ਦਾ ਪ੍ਰਤੀ ਘੰਟੇ ਦੇ ਆਧਾਰ ‘ਤੇ ਮੁਲਾਂਕਣ ਕੀਤਾ ਜਾ ਰਿਹਾ ਹੈ। ਅਧਿਕਾਰੀ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਸ੍ਰੀਨਗਰ ਪ੍ਰਸ਼ਾਸਨ ਨੇ ਜੇਹਲਮ ਨਦੀ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਅਤੇ ਸੈਲਾਨੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਉਹ ਐਮਰਜੈਂਸੀ ਦੌਰਾਨ ਹੜ੍ਹ ਕੰਟਰੋਲ ਰੂਮ ਵੱਲੋਂ ਜਾਰੀ ਕੀਤੇ ਗਏ ਫ਼ੋਨ ਨੰਬਰਾਂ ‘ਤੇ ਜਾਣਕਾਰੀ ਦੇਣ। ਖਰਾਬ ਮੌਸਮ ਅਤੇ ਬਰਫੀਲੇ ਤੂਫਾਨ ਦੀ ਚਿਤਾਵਨੀ ਦੇ ਕਾਰਨ ਕੁਪਵਾੜਾ ‘ਚ ਸਕੂਲ ਬੰਦ ਕਰ ਦਿੱਤੇ ਗਏ ਹਨ। ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਭਰ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਡਿਊਟੀ ‘ਤੇ ਰਹੇਗਾ।

ਇਹ ਵੀ ਪੜ੍ਹੋ – ਚੰਡੀਗੜ੍ਹ ‘ਚ ਅੱਜ ਵੀ ਰਹੇਗੀ ਬੱਦਲਵਾਈ, ਕੁੱਝ ਥਾਵਾਂ ਤੇ ਹਲਕੇ ਮੀਂਹ ਦੀ ਸੰਭਾਵਨਾ

ਰਾਮਬਨ-ਗੂਲ ਰੋਡ ‘ਤੇ ਲੈਂਡ ਸਲਾਈਡ

ਉੱਧਰ, ਰਾਮਬਨ-ਗੂਲ ਰੋਡ ‘ਤੇ ਲਗਾਤਾਰ ਲੈਂਡ ਸਲਾਈਡ ਹੋ ਰਿਹਾ ਹੈ। ਕਈ ਕਿਲੋਮੀਟਰ ਜ਼ਮੀਨ ਖਿਸਕਣ ਤੋਂ ਬਾਅਦ ਰਾਮਬਨ ਤੋਂ 6 ਕਿਲੋਮੀਟਰ ਦੂਰ ਪੇਰਨੋਟ ਪਿੰਡ ਵਿੱਚ ਹੁਣ ਤੱਕ 100 ਤੋਂ ਵੱਧ ਘਰ ਨੁਕਸਾਨੇ ਗਏ ਹਨ। ਜ਼ਮੀਨ ਖਿਸਕਣ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਨੇ ਕਈ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ ਪਰ ਇਲਾਕੇ ‘ਚ ਬਾਰਸ਼ ਕਾਰਨ ਸਥਿਤੀ ਖਤਰਨਾਕ ਬਣਦੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਬਿਜਲੀ ਸਪਲਾਈ ਠੱਪ ਹੋ ਗਈ ਅਤੇ 60 ਹਜ਼ਾਰ ਤੋਂ ਵੱਧ ਲੋਕਾਂ ਦਾ ਮੁੱਖ ਸ਼ਹਿਰ ਨਾਲ ਸੰਪਰਕ ਟੁੱਟ ਗਿਆ। ਘਰਾਂ ‘ਚ ਤਰੇੜਾਂ ਆਉਣ ਤੋਂ ਬਾਅਦ ਲੋਕਾਂ ਨੂੰ ਬਚਾ ਕੇ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ।

ਪਿੰਡ ਵਾਸੀਆਂ ਅਨੁਸਾਰ, ਜ਼ਮੀਨ ਧੱਸਣ ਕਾਰਨ ਫ਼ਸਲਾਂ ਦਾ ਵੀ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਦੀ ਘਟਨਾ ਪਿਛਲੇ ਸਾਲ ਫਰਵਰੀ ‘ਚ ਵੀ ਵਾਪਰੀ ਸੀ। ਜ਼ਮੀਨ ਖਿਸਕਣ ਕਾਰਨ ਗੂਲ ਅਤੇ ਰਾਮਬਨ ਵਿਚਕਾਰ ਸੜਕ ਸੰਪਰਕ ਟੁੱਟ ਗਿਆ ਸੀ ਅਤੇ 16 ਘਰ ਤਬਾਹ ਹੋ ਗਏ ਸਨ। ਜੰਮੂ ਯੂਨੀਵਰਸਿਟੀ ਦੇ ਭੂ-ਵਿਗਿਆਨ ਵਿਭਾਗ ਦੇ ਇੱਕ ਪ੍ਰੋਫੈਸਰ ਦੇ ਅਨੁਸਾਰ, ਰਾਮਬਨ ਜ਼ਿਲ੍ਹੇ ਦੇ ਪਰਨੋਟ ਪਿੰਡ ਵਿੱਚ ਜ਼ਮੀਨ ਖਿਸਕਣ ਅਤੇ ਦਰਾਰਾਂ ਦਾ ਕਾਰਨ ਚਿਨਾਬ ਨਦੀ ਵਿੱਚ ਹੋ ਰਹੀ ਟੈਕਟੋਨਿਕ ਮੂਵਮੈਂਟ ਹੋ ਸਕਦੀ ਹੈ, ਯਾਨੀ ਧਰਤੀ ਦੀ ਸਤ੍ਹਾ ਦੇ ਹੇਠਾਂ ਉਥਲ-ਪੁਥਲ ਹੋ ਸਕਦੀ ਹੈ।

ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
Stories