AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੁਲਗਾਮ ‘ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, 8 ਅੱਤਵਾਦੀ ਢੇਰ, 2 ਜਵਾਨ ਵੀ ਸ਼ਹੀਦ

Kulgam terrorists attack: ਸੁਰੱਖਿਆ ਬਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੁਲਗਾਮ ਦੇ ਫਰਿਸਲ ਚਿੰਨੀਗਾਮ ਅਤੇ ਮੁਦਰਗਾਮ ਖੇਤਰਾਂ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਉਨ੍ਹਾਂ ਦੱਸਿਆ ਕਿ ਮੁਕਾਬਲੇ 'ਚ ਹੁਣ ਤੱਕ 8 ਅੱਤਵਾਦੀ ਮਾਰੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਇਸ ਤਲਾਸ਼ੀ ਮੁਹਿੰਮ 'ਚ ਦੋ ਜਵਾਨ ਵੀ ਸ਼ਹੀਦ ਹੋਏ ਹਨ।

ਕੁਲਗਾਮ 'ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, 8 ਅੱਤਵਾਦੀ ਢੇਰ, 2 ਜਵਾਨ ਵੀ ਸ਼ਹੀਦ
tv9-punjabi
| Updated On: 09 Jul 2024 11:24 AM IST
Share

Kulgam terrorists attack: ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਅੱਤਵਾਦੀਆਂ ਨੂੰ ਕਾਬੂ ਕਰਨ ਲਈ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਇਸ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ 8 ਅੱਤਵਾਦੀਆਂ ਨੂੰ ਮਾਰ ਦਿੱਤਾ। ਇਸ ਮੁਕਾਬਲੇ ‘ਚ ਦੋ ਜਵਾਨ ਵੀ ਸ਼ਹੀਦ ਹੋ ਗਏ ਸਨ। ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਫੌਜ ਨੇ ਤਲਾਸ਼ੀ ਮੁਹਿੰਮ ਚਲਾਈ, ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਕਾਬਲੇ ‘ਚ ਘੱਟੋ-ਘੱਟ 8 ਅੱਤਵਾਦੀ ਮਾਰੇ ਗਏ ਅਤੇ ਦੋ ਜਵਾਨ ਸ਼ਹੀਦ ਹੋ ਗਏ। ਜ਼ਿਲੇ ‘ਚ ਦੋ ਥਾਵਾਂ ‘ਤੇ ਮੁਕਾਬਲੇ ਹੋਏ, ਇਕ ਆਪਰੇਸ਼ਨ ਚਿਨੀਗਾਮ ਫਰਿਸਾਲ ਅਤੇ ਮੋਦਰਗਾਮ ਖੇਤਰ ‘ਚ ਚਲਾਇਆ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਕੁਲਗਾਮ ਦੇ ਫਰਿਸਲ ਚਿੰਨੀਗਾਮ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਉਨ੍ਹਾਂ ਦੱਸਿਆ ਕਿ ਮੁਕਾਬਲੇ ‘ਚ ਹੁਣ ਤੱਕ 8 ਅੱਤਵਾਦੀ ਮਾਰੇ ਜਾ ਚੁੱਕੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਦੀ ਡਰੋਨ ਫੁਟੇਜ ਵੀ ਸਾਹਮਣੇ ਆਈ ਹੈ, ਜਿਨ੍ਹਾਂ ਨੇ ਮੁਕਾਬਲੇ ਵਾਲੀ ਥਾਂ ਦਾ ਦੌਰਾ ਕੀਤਾ ਸੀ। ਬਿਰਧੀ ਨੇ ਕਿਹਾ ਕਿ ਇਹ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਕਿਹਾ, ਕੁਝ ਲਾਸ਼ਾਂ (ਅੱਤਵਾਦੀਆਂ ਦੀਆਂ) ਦੇਖੀਆਂ ਗਈਆਂ ਹਨ, ਪਰ ਮੁਕਾਬਲਾ ਅਜੇ ਖਤਮ ਨਹੀਂ ਹੋਇਆ ਹੈ। ਬਿਰਧੀ ਨੇ ਕਿਹਾ ਕਿ ਮੁਕਾਬਲੇ ਵਾਲੀ ਥਾਂ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਦੇ ਨੇੜੇ ਨਹੀਂ ਸਗੋਂ ਜ਼ਿਲ੍ਹੇ ਦੇ ਅੰਦਰੂਨੀ ਇਲਾਕਿਆਂ ਵਿੱਚ ਹੈ। ਇਹ ਵੀ ਪੜ੍ਹੋ:

ਖੇਤਰਾਂ ਵਿੱਚ ਸਖ਼ਤ ਘੇਰਾਬੰਦੀ

ਸ਼ਨੀਵਾਰ ਤੋਂ ਕੁਲਗਾਮ ‘ਚ ਇਹ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਸ਼ਨੀਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ‘ਚ ਇਕ ਜਵਾਨ ਸ਼ਹੀਦ ਹੋ ਗਿਆ। ਕੁਲਗਾਮ ਦੇ ਮੁਦਰਗਾਮ ਇਲਾਕੇ ‘ਚ ਚੱਲ ਰਹੇ ਮੁਕਾਬਲੇ ‘ਚ ਜਵਾਨ ਪਹਿਲਾਂ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਲਾਕੇ ‘ਚ ਐਤਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਕਾਰਵਾਈ ਜਾਰੀ ਹੈ। ਇਲਾਕੇ ‘ਚ ਤਿੰਨ ਤੋਂ ਚਾਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਹੈ। ਭਾਰਤੀ ਫੌਜ ਦੇ ਜਵਾਨ ਲਗਾਤਾਰ ਅੱਤਵਾਦੀਆਂ ਦੀ ਭਾਲ ‘ਚ ਲੱਗੇ ਹੋਏ ਹਨ। ਨਾਲ ਹੀ, ਮੁਹਿੰਮ ਦੇ ਹਿੱਸੇ ਵਜੋਂ, ਪੂਰੇ ਖੇਤਰ ਨੂੰ ਸਖਤੀ ਨਾਲ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਆਮ ਨਾਗਰਿਕਾਂ ਨੂੰ ਇਸ ਸਥਾਨ ‘ਤੇ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...