ਪੁੰਛ ਦੇ ਗੁਰਦੁਆਰੇ ਦੇ ਬਾਹਰ ਧਮਾਕਾ, ਸੁਰੱਖਿਆ ਬਲਾਂ ਨੇ ਘੇਰਿਆ ਪੂਰਾ ਇਲਾਕਾ | jammu kashmir poonch blast out side out side police start investigate know full detail in punjabi Punjabi news - TV9 Punjabi

ਪੁੰਛ ਦੇ ਗੁਰਦੁਆਰੇ ਦੇ ਬਾਹਰ ਧਮਾਕਾ, ਸੁਰੱਖਿਆ ਬਲਾਂ ਨੇ ਘੇਰਿਆ ਪੂਰਾ ਇਲਾਕਾ

Updated On: 

27 Mar 2024 12:02 PM

ਅਧਿਕਾਰੀਆਂ ਨੇ ਦੱਸਿਆ ਕਿ ਰਾਤ ਕਰੀਬ 11.15 ਵਜੇ ਪੁੰਛ ਸ਼ਹਿਰ ਦੇ ਜ਼ਿਲ੍ਹਾ ਹਸਪਤਾਲ ਦੇ ਨੇੜੇ ਇੱਕ ਗੁਰਦੁਆਰ ਦੇ ਨਾਲ ਲੱਗਦੀ ਗਲੀ ਵਿੱਚ ਧਮਾਕਾ ਹੋਣ ਦੀ ਸੂਚਨਾ ਮਿਲੀ। ਜਿਸ ਨਾਲ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਗਈ।

ਪੁੰਛ ਦੇ ਗੁਰਦੁਆਰੇ ਦੇ ਬਾਹਰ ਧਮਾਕਾ, ਸੁਰੱਖਿਆ ਬਲਾਂ ਨੇ ਘੇਰਿਆ ਪੂਰਾ ਇਲਾਕਾ

ਗੁਰਦੁਆਰੇ ਦੇ ਬਾਹਰ ਧਮਾਕਾ ( Photo ANI)

Follow Us On

Poonch Blast Out: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਮੰਗਲਵਾਰ ਦੇਰ ਰਾਤ ਧਮਾਕਾ ਹੋਇਆ, ਪਰ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਤ ਕਰੀਬ 11.15 ਵਜੇ ਪੁੰਛ ਸ਼ਹਿਰ ਦੇ ਜ਼ਿਲ੍ਹਾ ਹਸਪਤਾਲ ਦੇ ਨੇੜੇ ਗੁਰਦੁਆਰਾ ਮਹੰਤ ਸਾਹਿਬ ਦੇ ਨਾਲ ਲੱਗਦੀ ਗਲੀ ਵਿੱਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਸ ਧਮਾਕੇ ਕਾਰਨ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ।

ਅਧਿਕਾਰੀਆਂ ਨੇ ਕਿਹਾ ਕਿ ਧਮਾਕੇ ਦੀ ਪ੍ਰਕਿਰਤੀ ਦੀ ਜਾਂਚ ਕਰਨ ਲਈ ਪੁਲਿਸ ਅਤੇ ਫੌਜ ਦੇ ਕਰਮਚਾਰੀ ਫੋਰੈਂਸਿਕ ਮਾਹਰਾਂ ਦੇ ਨਾਲ ਮੌਕੇ ‘ਤੇ ਪਹੁੰਚੇ ਹਨ। ਅਧਿਕਾਰੀਆਂ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਸ਼ੱਕੀ ਅੱਤਵਾਦੀਆਂ ਦੁਆਰਾ ਚੀਨੀ ਗ੍ਰਨੇਡ ਸੁੱਟੇ ਜਾਣ ਤੋਂ ਬਾਅਦ ਧਮਾਕਾ ਹੋਇਆ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।

SGPC ਨੇ ਕੀਤੀ ਨਿੰਦਾ

ਇਸ ਧਮਾਕੇ ਨੂੰ ਲੈ ਕੇ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਟਵੀਟ ਕੀਤਾ ਹੈ। ਉਨ੍ਹਾਂ ਇਸ ਧਮਾਕੇ ਨੂੰ ਲੈ ਕੇ ਨਿੰਦਾ ਕੀਤੀ ਹੈ। ਨਾਲ ਹੀ ਐਸਜੀਪੀਸੀ ਨੇ ਸਿੱਖ ਅਤੇ ਹੋਰ ਭਾਈਚਾਰੇ ਨੂੰ ਏਕਤਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਜੰਮੂ ਪੁਲਿਸ ਨੂੰ ਵੀ ਅਪੀਲ ਕੀਤੀ ਹੈ ਕੀ ਇਸ ਮਾਮਲੇ ਦੀ ਢੁੰਗਾਈ ਨਾਲ ਜਾਂਚ ਕੀਤੀ ਜਾਵੇ।

Exit mobile version