ਮੇਂਢਰ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ, ਕਾਬੂ ਕਰਨ ਦੀ ਕੋਸ਼ਿਸ਼ ‘ਚ ਜੁਟੀਆਂ ਕਈ ਟੀਮਾਂ
Jammu kashmir Terrible Fire: ਪੁੰਛ ਜ਼ਿਲ੍ਹੇ ਦੀ ਮੇਂਢਰ ਤਹਿਸੀਲ ਦੇ ਜੰਗਲਾਂ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਨੇ ਕਰੀਬ 2 ਕਿਲੋਮੀਟਰ ਦੇ ਜੰਗਲ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਾਨਕ ਲੋਕ, ਜੰਗਲਾਤ ਵਿਭਾਗ ਦੀ ਟੀਮ, ਜੰਗਲੀ ਜੀਵ ਵਿਭਾਗ ਦੀ ਟੀਮ, ਸੈਨਾ ਅਤੇ ਪੁਲਿਸ ਦੀਆਂ ਟੀਮਾਂ ਮਿਲ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
Jammu kashmir Terrible Fire: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੀ ਮੇਂਢਰ ਤਹਿਸੀਲ ਦੇ ਜੰਗਲਾਂ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਨੇ ਕਰੀਬ 2 ਕਿਲੋਮੀਟਰ ਤੱਕ ਜੰਗਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਵੱਡੀ ਮਾਤਰਾ ਵਿੱਚ ਦਰੱਖਤਾਂ ਨੂੰ ਨੁਕਸਾਨ ਪਹੁੰਚਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਾਨਕ ਲੋਕ, ਜੰਗਲਾਤ ਵਿਭਾਗ ਦੀ ਟੀਮ, ਜੰਗਲੀ ਜੀਵ ਵਿਭਾਗ ਦੀ ਟੀਮ, ਸੈਨਾ ਤੇ ਪੁਲਿਸ ਦੀਆਂ ਟੀਮਾਂ ਮਿਲ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਅਧਿਕਾਰੀਆਂ ਨੇ ਕਿਹਾ ਹੈ ਕਿ ਅੱਗ ‘ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ ਕਿਉਂਕਿ ਇਹ ਵੱਡੇ ਖੇਤਰ ‘ਚ ਫੈਲ ਚੁੱਕੀ ਹੈ। ਮੀਂਹ ਨਾ ਪੈਣ ਕਾਰਨ ਜੰਗਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਕਸਰ ਵਾਪਰ ਰਹੀਆਂ ਹਨ। ਡੋਡਾ ਜ਼ਿਲ੍ਹੇ ਤੋਂ ਅੱਗ ਦੇ ਭਿਆਨਕ ਰੂਪ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਦੇਖਿਆ ਜਾ ਸਕਦਾ ਹੈ ਕਿ ਚਨਾਬ ਘਾਟੀ ‘ਚ ਜੰਗਲ ‘ਚ ਭਿਆਨਕ ਅੱਗ ਲੱਗੀ ਹੋਈ ਹੈ। ਜੰਗਲਾਤ ਵਿਭਾਗ ਦੀ ਟੀਮ ਅੱਗ ‘ਤੇ ਕਾਬੂ ਪਾਉਣ ‘ਚ ਲੱਗੀ ਹੋਈ ਹੈ।
#WATCH | Doda, J&K: Massive forest fire breaks out in Chenab valley pic.twitter.com/gGSFoDDivr
— ANI (@ANI) December 17, 2024
ਇਹ ਵੀ ਪੜ੍ਹੋ
ਪਿਛਲੇ ਮਹੀਨੇ ਵੀ ਪੁੰਛ ਜ਼ਿਲ੍ਹੇ ਵਿੱਚ ਐਲਓਸੀ ਨੇੜੇ ਜੰਗਲ ਵਿੱਚ ਅੱਗ ਲੱਗੀ ਸੀ। ਇਸ ਵਿੱਚ ਐਲਓਸੀ ਦੇ ਕੋਲ ਬਾਰੂਦੀ ਸੁਰੰਗ ਵਿੱਚ ਧਮਾਕਾ ਹੋਇਆ। ਇਸ ਸਬੰਧੀ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਸੀ ਕਿ ਅੱਤਵਾਦੀਆਂ ਦੀ ਘੁਸਪੈਠ ਲਈ ਜਾਣਬੁੱਝ ਕੇ ਅਜਿਹੀ ਨਾਪਾਕ ਹਰਕਤ ਕੀਤੀ ਗਈ ਹੋ ਸਕਦੀ ਹੈ। ਇਹ ਅੱਗ ਦੁਪਹਿਰ ਵੇਲੇ ਲੱਗੀ।
ਅੱਗ ਲੱਗਣ ਤੋਂ ਬਾਅਦ 6 ਧਮਾਕੇ
ਅੱਗ ਮੇਂਢਰ ਸਬ-ਡਿਵੀਜ਼ਨ ਦੇ ਕ੍ਰਿਸ਼ਨਾ ਘਾਟੀ ਸੈਕਟਰ ਦੇ ਅੱਗੇ ਵਾਲੇ ਖੇਤਰਾਂ ਵਿੱਚ ਫੈਲ ਗਈ ਸੀ। ਇਸ ਤੋਂ ਬਾਅਦ ਲੋਕਾਂ ਨੇ ਛੇ ਧਮਾਕਿਆਂ ਦੀ ਆਵਾਜ਼ ਸੁਣਨ ਦਾ ਦਾਅਵਾ ਕੀਤਾ। ਹਾਲਾਂਕਿ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਤੁਹਾਨੂੰ ਦੱਸ ਦੇਈਏ ਕਿ ਘੁਸਪੈਠ ਦੀਆਂ ਨਾਪਾਕ ਕੋਸ਼ਿਸ਼ਾਂ ਕਰਨ ਲਈ ਸਰਹੱਦ ਪਾਰ ਤੋਂ ਹਰ ਰੋਜ਼ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾਂਦੇ ਹਨ। ਹਾਲਾਂਕਿ ਫੌਜ ਦੀ ਚੌਕਸੀ ਕਾਰਨ ਅੱਤਵਾਦੀਆਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।