ਜੰਮੂ-ਕਸ਼ਮੀਰ: ਬਾਂਦੀਪੋਰਾ ‘ਚ ਫੌਜ ਦੀ ਗੱਡੀ ਖਾਈ ‘ਚ ਡਿੱਗੀ, 4 ਜਵਾਨ ਸ਼ਹੀਦ, 2 ਜ਼ਖਮੀ

Published: 

04 Jan 2025 17:53 PM

ਜੰਮੂ-ਕਸ਼ਮੀਰ ਦੇ ਬਾਂਦੀਪੋਰਾ 'ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਫੌਜ ਦੀ ਗੱਡੀ ਖੱਡ ਵਿੱਚ ਡਿੱਗ ਗਈ ਹੈ। ਇਸ ਹਾਦਸੇ 'ਚ ਚਾਰ ਜਵਾਨ ਸ਼ਹੀਦ ਹੋ ਗਏ ਹਨ ਜਦਕਿ ਦੋ ਜਵਾਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖਮੀ ਜਵਾਨਾਂ ਨੂੰ ਸ਼੍ਰੀਨਗਰ ਰੈਫਰ ਕਰ ਦਿੱਤਾ ਗਿਆ ਹੈ।

ਜੰਮੂ-ਕਸ਼ਮੀਰ: ਬਾਂਦੀਪੋਰਾ ਚ ਫੌਜ ਦੀ ਗੱਡੀ ਖਾਈ ਚ ਡਿੱਗੀ, 4 ਜਵਾਨ ਸ਼ਹੀਦ, 2 ਜ਼ਖਮੀ

ਜੰਮੂ-ਕਸ਼ਮੀਰ ਦੇ ਬਾਂਦੀਪੋਰਾ 'ਚ ਹਾਦਸਾ, ਫੌਜ ਦੀ ਗੱਡੀ ਖਾਈ 'ਚ ਡਿੱਗੀ

Follow Us On

ਜੰਮੂ-ਕਸ਼ਮੀਰ ਦੇ ਬਾਂਦੀਪੋਰਾ ‘ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਫੌਜ ਦੀ ਗੱਡੀ ਖੱਡ ਵਿੱਚ ਡਿੱਗ ਗਈ ਹੈ। ਇਸ ਹਾਦਸੇ ‘ਚ ਚਾਰ ਜਵਾਨ ਸ਼ਹੀਦ ਹੋ ਗਏ ਹਨ ਜਦਕਿ ਦੋ ਜਵਾਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖਮੀ ਜਵਾਨਾਂ ਨੂੰ ਸ਼੍ਰੀਨਗਰ ਰੈਫਰ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਬਾਂਦੀਪੋਰਾ-ਸ਼੍ਰੀਨਗਰ ਰੋਡ ‘ਤੇ ਐੱਸਕੇ ਪਾਇਨ ਦੇ ਕੋਲ ਫੌਜ ਦਾ ਇੱਕ ਵਾਹਨ ਤਿਲਕ ਕੇ ਡੂੰਘੀ ਖਾਈ ‘ਚ ਡਿੱਗ ਗਿਆ। ਇਸ ਹਾਦਸੇ ‘ਚ 6 ਜਵਾਨ ਗੰਭੀਰ ਜ਼ਖਮੀ ਹੋ ਗਏ।

ਜ਼ਖ਼ਮੀਆਂ ਨੂੰ ਤੁਰੰਤ ਬਾਂਦੀਪੋਰਾ ਦੇ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਤਿੰਨ ਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਗੰਭੀਰ ਰੂਪ ਨਾਲ ਜ਼ਖਮੀ ਫੌਜੀਆਂ ਨੂੰ ਬਿਹਤਰ ਇਲਾਜ ਲਈ ਸ਼੍ਰੀਨਗਰ ਲਿਜਾਇਆ ਗਿਆ। ਹਾਲਾਂਕਿ ਉਨ੍ਹਾਂ ਵਿਚੋਂ ਇੱਕ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਬਾਕੀ ਜ਼ਖਮੀ ਫੌਜੀਆਂ ਨੂੰ ਇਲਾਜ਼ ਲਈ ਸ਼੍ਰੀਨਗਰ ਰੈਫਰ ਕਰ ਦਿੱਤਾ ਗਿਆ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਸਥਾਨਕ ਲੋਕ ਵੀ ਮੌਕੇ ‘ਤੇ ਪਹੁੰਚ ਗਏ। ਗੱਡੀ ਖਾਈ ਵਿੱਚ ਡਿੱਗ ਗਈ ਸੀ ਜਿਸ ਕਾਰਨ ਉਹ ਕਿਸੇ ਤਰ੍ਹਾਂ ਦੀ ਮਦਦ ਨਹੀਂ ਕਰ ਸਕੇ। ਇਸ ਤੋਂ ਬਾਅਦ ਉਸ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਸਥਾਨਕ ਲੋਕ ਵੀ ਬਚਾਅ ਕਾਰਜ ‘ਚ ਮਦਦ ਕਰਦੇ ਨਜ਼ਰ ਆਏ।

ਪਿਛਲੇ ਹਫਤੇ ਵੀ ਕੁਝ ਅਜਿਹਾ ਹੀ ਦੇਖਣ ਨੂੰ ਮਿਲਿਆ, ਜਦੋਂ ਪੁੰਛ ਸੈਕਟਰ ‘ਚ ਫੌਜ ਦਾ ਇੱਕ ਟਰੱਕ 300 ਫੁੱਟ ਡੂੰਘੀ ਖਾਈ ‘ਚ ਡਿੱਗ ਗਿਆ। ਇਸ ਘਟਨਾ ‘ਚ 5 ਜਵਾਨ ਸ਼ਹੀਦ ਹੋ ਗਏ ਜਦਕਿ 5 ਜਵਾਨ ਜ਼ਖਮੀ ਹੋ ਗਏ। 11 ਮਰਾਠਾ ਰੈਜੀਮੈਂਟ ਦੇ ਇਹ ਸਾਰੇ ਜਵਾਨ ਇੱਕ ਵਾਹਨ ‘ਚ ਕੰਟਰੋਲ ਰੇਖਾ (ਐੱਲ.ਓ.ਸੀ.) ਵੱਲ ਜਾ ਰਹੇ ਸਨ ਪਰ ਰਸਤੇ ‘ਚ ਇਹ ਗੱਡੀ ਹਾਦਸਾਗ੍ਰਸਤ ਹੋ ਗਈ।

ਟਰੱਕ ਦਾ ਭਾਰ ਢਾਈ ਟਨ ਸੀ

ਮੀਡੀਆ ਰਿਪੋਰਟਾਂ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਫੌਜ ਦੇ ਟਰੱਕ ਦਾ ਭਾਰ ਢਾਈ ਟਨ ਦੇ ਕਰੀਬ ਸੀ। ਖਾਈ ਵਿੱਚ ਡਿੱਗਣ ਵਾਲੀ ਗੱਡੀ ਵਿੱਚ ਫੌਜ ਦੀਆਂ 6 ਗੱਡੀਆਂ ਸ਼ਾਮਲ ਸਨ। ਗੱਡੀ ਐਲਓਸੀ ਵੱਲ ਜਾ ਰਹੀ ਸੀ। ਗੱਡੀ ‘ਚ 15-18 ਜਵਾਨ ਸਵਾਰ ਸਨ, ਜਿਨ੍ਹਾਂ ‘ਚੋਂ 5 ਦੀ ਮੌਤ ਹੋ ਗਈ।