ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

One Nation One Election: JPC ‘ਚ ਪ੍ਰਿਅੰਕਾ ਸਮੇਤ ਇਨ੍ਹਾਂ ਕਾਂਗਰਸੀ ਨੇਤਾਵਾਂ ਦੇ ਨਾਂ, INDIA ਗਠਜੋੜ ਦੇ ਆਗੂਆਂ ਨੂੰ ਵੀ ਮੌਕਾ

JPC for One Nation One Election : ਕਾਂਗਰਸ ਵੱਲੋਂ ਪ੍ਰਿਅੰਕਾ ਗਾਂਧੀ, ਰਣਦੀਪ ਸੁਰਜੇਵਾਲਾ, ਮਨੀਸ਼ ਤਿਵਾੜੀ ਅਤੇ ਸੁਖਦੇਵ ਭਗਤ ਦੇ ਨਾਂ ਫਾਈਨਲ ਕਰ ਲਏ ਗਏ ਹਨ। ਚਾਰੋਂ ਸੰਸਦ ਮੈਂਬਰ ਜੇਪੀਸੀ ਵਿੱਚ ਕਾਂਗਰਸ ਦੀ ਨੁਮਾਇੰਦਗੀ ਕਰਨ ਲਈ ਕੰਮ ਕਰਨਗੇ।

One Nation One Election: JPC ‘ਚ ਪ੍ਰਿਅੰਕਾ ਸਮੇਤ ਇਨ੍ਹਾਂ ਕਾਂਗਰਸੀ ਨੇਤਾਵਾਂ ਦੇ ਨਾਂ, INDIA ਗਠਜੋੜ ਦੇ ਆਗੂਆਂ ਨੂੰ ਵੀ ਮੌਕਾ
JPC ‘ਚ ਪ੍ਰਿਅੰਕਾ ਸਮੇਤ ਕਈ ਕਾਂਗਰਸੀ ਨੇਤਾ ਸ਼ਾਮਲ
Follow Us
kumar-vickrant
| Updated On: 18 Dec 2024 15:19 PM

ਵਨ ਨੇਸ਼ਨ-ਵਨ ਇਲੈਕਸ਼ਨ ਨੂੰ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਕੋਲ ਭੇਜਿਆ ਗਿਆ ਹੈ। ਲੋਕ ਸਭਾ ਦੇ ਸਪੀਕਰ ਹੁਣ ਜੇਪੀਸੀ ਦਾ ਗਠਨ ਕਰਨਗੇ। ਕਾਂਗਰਸ ਨੇ ਆਪਣੀ ਤਰਫੋਂ ਜੇਪੀਸੀ ਲਈ 4 ਨਾਵਾਂ ਨੂੰ ਅੰਤਿਮ ਰੂਪ ਦਿੱਤਾ ਹੈ। ਇਹ ਨਾਂ ਲੋਕ ਸਭਾ ਸਪੀਕਰ ਨੂੰ ਭੇਜੇ ਜਾਣਗੇ।

ਸੰਯੁਕਤ ਸੰਸਦੀ ਕਮੇਟੀ ਰਾਜ ਸਭਾ ਅਤੇ ਲੋਕ ਸਭਾ ਦੇ ਮੈਂਬਰਾਂ ਨੂੰ ਮਿਲਾ ਕੇ ਬਣਾਈ ਜਾਂਦੀ ਹੈ। ਇਹ ਕਮੇਟੀ ਕਿਸੇ ਵੀ ਮੁੱਦੇ ਜਾਂ ਬਿੱਲ ਦੀ ਬਾਰੀਕੀ ਨਾਲ ਸਮੀਖਿਆ ਕਰਕੇ ਰਿਪੋਰਟ ਤਿਆਰ ਕਰਦੀ ਹੈ। ਇਸ ਤੋਂ ਬਾਅਦ ਇਸ ਨੂੰ ਸਰਕਾਰ ਕੋਲ ਭੇਜਿਆ ਜਾਂਦਾ ਹੈ।

ਕਾਂਗਰਸ ਨੇ ਇਨ੍ਹਾਂ 4 ਨਾਵਾਂ ਦੀ ਸਿਫਾਰਿਸ਼ ਕੀਤੀ

ਸੂਤਰਾਂ ਮੁਤਾਬਕ ਕਾਂਗਰਸ ਵੱਲੋਂ ਮਨੀਸ਼ ਤਿਵਾੜੀ, ਪ੍ਰਿਅੰਕਾ ਗਾਂਧੀ, ਸੁਖਦੇਵ ਭਗਤ ਅਤੇ ਰਣਦੀਪ ਸੁਰਜੇਵਾਲਾ ਦੇ ਨਾਂ ਫਾਈਨਲ ਕਰ ਲਏ ਗਏ ਹਨ। ਪਾਰਟੀ ਇਨ੍ਹਾਂ ਨਾਵਾਂ ਨੂੰ ਆਪਣੇ ਕੋਟੇ ਵਿੱਚੋਂ ਜੇਪੀਸੀ ਨੂੰ ਭੇਜੇਗੀ। ਮਤਲਬ ਇਹ ਲੋਕ ਵਨ ਨੇਸ਼ਨ-ਵਨ ਇਲੈਕਸ਼ਨ ‘ਤੇ ਜੇਪੀਸੀ ‘ਚ ਕਾਂਗਰਸ ਦੀ ਗੱਲ ਪੇਸ਼ ਕਰਨਗੇ।

ਮਨੀਸ਼ ਤਿਵਾੜੀ ਅਤੇ ਰਣਦੀਪ ਸੁਰਜੇਵਾਲਾ ਵਕੀਲ ਹਨ, ਜਦਕਿ ਸੁਖਦੇਵ ਭਗਤ ਦੀ ਪਛਾਣ ਆਦਿਵਾਸੀ ਆਗੂ ਵਜੋਂ ਹੁੰਦੀ ਹੈ। ਪ੍ਰਿਅੰਕਾ ਗਾਂਧੀ ਔਰਤਾਂ ਦੀ ਅਗਵਾਈ ਕਰਨਗੇ।

ਇੰਡੀਆ ਤੋਂ ਇਨ੍ਹਾਂ ਨੇਤਾਵਾਂ ਨੂੰ ਮਿਲੇਗਾ ਮੌਕਾ?

ਡੀਐਮਕੇ ਇੰਡੀਆ ਗਠਜੋੜ ਵਿੱਚ ਸ਼ਾਮਲ ਹੈ। ਡੀਐਮਕੇ ਤੋਂ ਪੀ ਵਿਲਸਨ ਨੂੰ ਜੇਪੀਸੀ ਵਿੱਚ ਮੌਕਾ ਮਿਲ ਸਕਦਾ ਹੈ। ਵਿਲਸਨ ਮਸ਼ਹੂਰ ਵਕੀਲ ਹੈ। ਵਿਲਸਨ ਤੋਂ ਇਲਾਵਾ ਡੀਐਮਕੇ ਐਮਪੀ ਟੀ ਸੇਲਵਾਗੇਥੀ ਦਾ ਨਾਮ ਵੀ ਜੇਪੀਸੀ ਕਮੇਟੀ ਨੂੰ ਭੇਜ ਸਕਦੀ ਹੈ।

ਸਪਾ ਤੋਂ ਧਰਮਿੰਦਰ ਯਾਦਵ ਇਸ ਕਮੇਟੀ ‘ਚ ਸ਼ਾਮਲ ਹੋ ਸਕਦੇ ਹਨ। ਧਰਮਿੰਦਰ ਨੇ ਵਨ ਨੇਸ਼ਨ-ਵਨ ਇਲੈਕਸ਼ਨ ‘ਤੇ ਸਪਾ ਦੀ ਤਰਫੋਂ ਸਟੈਂਡ ਵੀ ਪੇਸ਼ ਕੀਤਾ ਸੀ। ਟੀਐਮਸੀ ਦੇ ਕਲਿਆਣ ਬੈਨਰਜੀ ਅਤੇ ਸਾਕੇਤ ਗੋਖਲੇ ਦੇ ਵੀ ਸ਼ਾਮਲ ਹੋਣ ਦੀ ਚਰਚਾ ਹੈ।

ਜੇਪੀਸੀ ਵਿੱਚ ਕਿੰਨੇ ਮੈਂਬਰ ਹੋ ਸਕਦੇ ਹਨ?

ਜੇਪੀਸੀ ਵਿੱਚ ਮੈਂਬਰਾਂ ਦੀ ਗਿਣਤੀ ਦਾ ਫੈਸਲਾ ਲੋਕ ਸਭਾ ਦੇ ਸਪੀਕਰ ਦੁਆਰਾ ਕਰਨਾ ਹੁੰਦਾ ਹੈ। ਕਮੇਟੀ ਵਿੱਚ ਰਾਜ ਸਭਾ ਅਤੇ ਲੋਕ ਸਭਾ ਦੋਵਾਂ ਦੇ ਮੈਂਬਰ ਸ਼ਾਮਲ ਹੁੰਦੇ ਹਨ। ਆਮ ਤੌਰ ‘ਤੇ ਰਾਜ ਸਭਾ ਮੈਂਬਰਾਂ ਦੇ ਮੁਕਾਬਲੇ ਲੋਕ ਸਭਾ ਮੈਂਬਰ ਇਸ ਵਿਚ ਦੁੱਗਣੇ ਹੁੰਦੇ ਹਨ।

ਜੇਪੀਸੀ ਦੀ ਰਿਪੋਰਟ ਦੇ ਆਧਾਰ ‘ਤੇ ਸਰਕਾਰ ਸੋਧ ਬਿੱਲ ਸਦਨ ‘ਚ ਪੇਸ਼ ਕਰਦੀ ਹੈ। ਇਕ ਰਾਸ਼ਟਰ-ਇਕ ਚੋਣ ਬਿੱਲ ਇਕ ਸੰਵਿਧਾਨਕ ਸੋਧ ਹੈ ਅਤੇ ਇਸ ਲਈ ਸਰਕਾਰ ਨੂੰ ਵਿਸ਼ੇਸ਼ ਬਹੁਮਤ ਦੀ ਲੋੜ ਹੈ।

ਇਹੀ ਕਾਰਨ ਹੈ ਕਿ ਸਰਕਾਰ ਜੇਪੀਸੀ ਰਾਹੀਂ ਇਸ ਬਾਰੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!...
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...