ਹਰਿਆਣਾ ਦੇ ਕੈਥਲ ‘ਚ ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ

Published: 

12 Oct 2024 14:25 PM

ਇਹ ਹਾਦਸਾ ਹਰਿਆਣਾ ਦੇ ਕੈਥਲ 'ਚ ਵਾਪਰਿਆ ਹੈ। ਇੱਥੇ ਇੱਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਸੂਚਨਾ ਮਿਲਣ 'ਤੇ ਪੁਲਿਸ ਸਮੇਤ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ। ਨਹਿਰ ਵਿੱਚ ਬਚਾਅ ਕਾਰਜ ਜਾਰੀ ਹੈ।

ਹਰਿਆਣਾ ਦੇ ਕੈਥਲ ਚ ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ

ਸੰਕੇਤਕ ਤਸਵੀਰ

Follow Us On

ਹਰਿਆਣਾ ਦੇ ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਤਿੰਨ ਬੱਚੇ ਅਤੇ ਚਾਰ ਔਰਤਾਂ ਸ਼ਾਮਲ ਹਨ। ਹਾਦਸੇ ‘ਚ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ ਹੈ। ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਅਧਿਕਾਰੀ ਮੁਤਾਬਕ ਸੱਤ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇੱਕ ਵਿਅਕਤੀ ਅਜੇ ਵੀ ਲਾਪਤਾ ਹੈ। ਉਹਨਾਂ ਦੀ ਨਹਿਰ ਵਿੱਚ ਭਾਲ ਕੀਤੀ ਜਾ ਰਹੀ ਹੈ। ਹਾਦਸਾ ਸਵੇਰੇ 9 ਵਜੇ ਦੇ ਕਰੀਬ ਵਾਪਰਿਆ। ਮ੍ਰਿਤਕ ਪਰਿਵਾਰ ਦੇਗ ਪਿੰਡ ਦਾ ਰਹਿਣ ਵਾਲਾ ਸੀ।

DSP ਨੇ ਕੀ ਕਿਹਾ?

ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਹਰਿਆਣਾ ਦੇ ਕੈਥਲ ਵਿੱਚ ਬਾਬਾ ਲਡਾਣਾ ਦੇ ਮੇਲੇ ਵਿੱਚ ਸ਼ਾਮਲ ਹੋਣ ਲਈ ਇੱਕ ਪਰਿਵਾਰ ਕਾਰ ਰਾਹੀਂ ਜਾ ਰਿਹਾ ਸੀ। ਇਸ ਦੌਰਾਨ ਕਾਰ ਮੁੰਦਰੀ ਨੇੜੇ ਨਹਿਰ ਵਿੱਚ ਡਿੱਗ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਬਚਾਅ ਟੀਮ ਵੱਲੋਂ ਬਚਾਅ ਕਾਰਜ ਜਾਰੀ ਹੈ। ਪੁਲੀਸ ਨੇ ਇਸ ਘਟਨਾ ਦੀ ਸੂਚਨਾ ਮ੍ਰਿਤਕ ਦੇ ਵਾਰਸਾਂ ਨੂੰ ਭੇਜ ਦਿੱਤੀ ਹੈ। ਆਲਟੋ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢਣ ਦੇ ਯਤਨ ਜਾਰੀ ਹਨ।

ਪੁਲਿਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। ਇਹ ਪਤਾ ਲਗਾਇਆ ਜਾਵੇਗਾ ਕਿ ਕਾਰ ਵਿੱਚ ਕੋਈ ਤਕਨੀਕੀ ਨੁਕਸ ਸੀ ਜਾਂ ਡਰਾਈਵਰ ਨੇ ਖੁਦ ਗਲਤ ਤਰੀਕੇ ਨਾਲ ਗੱਡੀ ਚਲਾਈ ਸੀ। ਸਾਰੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਰਾਹਗੀਰਾਂ ਤੋਂ ਵੀ ਜਾਣਕਾਰੀ ਲਈ ਗਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਕਾਰ ‘ਚ ਸਵਾਰ ਸਾਰੇ ਲੋਕਾਂ ਦੀ ਮੌਤ ਡੁੱਬਣ ਨਾਲ ਹੋਈ ਹੈ। ਹਾਲਾਂਕਿ ਇਕ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।