Kanwar Yatra: ਦੁਕਾਨਦਾਰਾਂ ਨੂੰ ਨਹੀਂ ਲਿਖਣਾ ਹੋਵੇਗਾ ਨਾਂ, ਜਾਰੀ ਰਹੇਗਾ ਸੁਪਰੀਮ ਕੋਰਟ ਦਾ ਅੰਤਰਿਮ ਆਦੇਸ਼
Supreme Court Hearing On Kanwar Yatra: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉੱਤਰਾਖੰਡ ਅਤੇ ਐਮਪੀ ਨੂੰ ਜਵਾਬ ਦਾਖ਼ਲ ਕਰਨ ਲਈ 2 ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪਟੀਸ਼ਨਰ ਨੂੰ ਜਵਾਬ ਦੇਣ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਤਿੰਨ ਹਫ਼ਤਿਆਂ ਬਾਅਦ ਅਗਲੇ ਸੋਮਵਾਰ ਨੂੰ ਸੁਣਵਾਈ ਹੋਵੇਗੀ।
ਨੇਮ ਪਲੇਟ ਵਿਵਾਦ ‘ਤੇ SC ‘ਚ ਸੁਣਵਾਈ
ਯੂਪੀ ਵਿੱਚ ਕਾਂਵੜ ਯਾਤਰਾ ਰੂਟ ‘ਤੇ ਦੁਕਾਨਾਂ, ਢਾਬਿਆਂ ਅਤੇ ਠੇਲਿਆਂ ‘ਤੇ ਨੇਮ ਪਲੇਟ ਲਗਾਉਣ ‘ਤੇ ਸੁਪਰੀਮ ਕੋਰਟ ਦੀ ਪਾਬੰਦੀ ਬਰਕਰਾਰ ਰਹੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਸਰਕਾਰਾਂ ਨੂੰ ਜਵਾਬ ਦਾਖ਼ਲ ਕਰਨ ਲਈ 2 ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਪਟੀਸ਼ਨਰ ਨੂੰ ਜਵਾਬ ਦੇਣ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਇਸ ਲਈ ਹੁਣ ਤਿੰਨ ਹਫ਼ਤਿਆਂ ਬਾਅਦ ਸੁਣਵਾਈ ਹੋਵੇਗੀ। ਉਦੋਂ ਤੱਕ ਸੁਪਰੀਮ ਕੋਰਟ ਦਾ ਅੰਤਰਿਮ ਹੁਕਮ ਜਾਰੀ ਰਹੇਗਾ।
ਦਰਅਸਲ, ਯੂਪੀ ਸਰਕਾਰ ਨੇ ਨੇਮ ਪਲੇਟ ਆਰਡਰ ਵਿਰੁੱਧ ਦਾਇਰ ਪਟੀਸ਼ਨ ਦਾ ਵਿਰੋਧ ਕੀਤਾ ਸੀ ਅਤੇ ਅਦਾਲਤ ਨੂੰ ਪਟੀਸ਼ਨਾਂ ਨੂੰ ਖਾਰਜ ਕਰਨ ਦੀ ਅਪੀਲ ਕੀਤੀ ਸੀ। ਕਾਂਵੜ ਯਾਤਰਾ ਰੂਟ ‘ਤੇ ਨੇਮ ਪਲੇਟ ਲਗਾਉਣ ਦਾ ਹੁਕਮ ਪਹਿਲਾਂ ਮੁਜ਼ੱਫਰਨਗਰ ਤੋਂ ਸ਼ੁਰੂ ਕੀਤਾ ਗਿਆ ਸੀ, ਬਾਅਦ ‘ਚ ਯੋਗੀ ਸਰਕਾਰ ਨੇ ਪੂਰੇ ਸੂਬੇ ‘ਚ ਇਸ ਨਿਯਮ ਨੂੰ ਲਾਗੂ ਕਰ ਦਿੱਤਾ, ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਇਸ ਦਾ ਸਖਤ ਵਿਰੋਧ ਕੀਤਾ।


