ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Kargil Vijay Diwas: ਘੁਟਾਲੇ ਨਾਲ ਫੌਜ ਨੂੰ ਕਮਜ਼ੋਰ ਕਰਨ ਵਾਲੇ ਅਗਨੀਪਥ ‘ਤੇ ਸਵਾਲ ਚੁੱਕ ਰਹੇ: ਕਾਰਗਿਲ ਚ ਬੋਲੇ ਪ੍ਰਧਾਨ ਮੰਤਰੀ ਮੋਦੀ

Kargil Vijay Diwas: ਅੱਜ ਪੂਰਾ ਦੇਸ਼ ਸਾਡੇ ਵੀਰ ਜਾਂਬਾਜਾਂ ਦੇ ਸਾਹਸ ਅਤੇ ਬਹਾਦਰੀ ਨੂੰ ਯਾਦ ਕਰ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦਰਾਸ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐਮ ਮੋਦੀ ਨੇ ਕਾਰਗਿਲ ਤੋਂ ਪਾਕਿਸਤਾਨ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਆਤੰਕ ਦੇ ਆਕਾ ਮੇਰੀ ਆਵਾਜ਼ ਸੁਣ ਰਹੇ ਹਨ। ਸਾਡੇ ਬਹਾਦਰ ਸੈਨਿਕ ਅੱਤਵਾਦੀਆਂ ਨੂੰ ਕੁਚਲ ਦੇਣਗੇ। ਕਾਰਗਿਲ ਜੰਗ ਵਿੱਚ ਝੂਠ ਅਤੇ ਦਹਿਸ਼ਤਗਰਦਾਂ ਦੀ ਹਾਰ ਹੋਈ ਸੀ। ਇਸ ਦੇ ਨਾਲ ਹੀ ਪੀਐਮ ਨੇ ਅਗਨੀਪਥ ਯੋਜਨਾ ਦਾ ਵੀ ਜ਼ਿਕਰ ਕਰਦਿਆਂ ਕਾਂਗਰਸ 'ਤੇ ਨਿਸ਼ਾਨਾ ਸਾਧਿਆ।

Kargil Vijay Diwas:  ਘੁਟਾਲੇ ਨਾਲ ਫੌਜ ਨੂੰ ਕਮਜ਼ੋਰ ਕਰਨ ਵਾਲੇ ਅਗਨੀਪਥ 'ਤੇ ਸਵਾਲ ਚੁੱਕ ਰਹੇ: ਕਾਰਗਿਲ ਚ ਬੋਲੇ ਪ੍ਰਧਾਨ ਮੰਤਰੀ ਮੋਦੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ
Follow Us
tv9-punjabi
| Updated On: 26 Jul 2024 12:21 PM IST

ਅੱਜ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਹੈ। ਅੱਜ ਪੂਰਾ ਦੇਸ਼ ਸਾਡੇ ਬਹਾਦਰ ਸੈਨਿਕਾਂ ਦੇ ਸਾਹਸ ਅਤੇ ਬਹਾਦਰੀ ਨੂੰ ਯਾਦ ਕਰ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਰਾਸ ਸਥਿਤ ਕਾਰਗਿਲ ਯੁੱਧ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐਮ ਮੋਦੀ ਨੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ। ਵਾਰ ਮੈਮੋਰੀਅਲ ਪ੍ਰੋਗਰਾਮ ਤੋਂ ਬਾਅਦ ਪੀਐਮ ਮੋਦੀ ਦਰਾਸ ਵਿੱਚ ਵਾਲ ਆਫ ਫੇਮ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਿੰਕੁਲ ਲਾ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਵੀ ਰੱਖਿਆ। ਜਾਣੋ ਪੀਐਮ ਮੋਦੀ ਦੇ ਭਾਸ਼ਣ ਦੀਆਂ ਵੱਡੀਆਂ ਗੱਲਾਂ….

  • ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਗਨੀਪੱਥ ਯੋਜਨਾ ਦੀ ਸੱਚਾਈ ਇਹ ਹੈ ਕਿ ਅਗਨੀਪਥ ਯੋਜਨਾ ਨਾਲ ਦੇਸ਼ ਦੀ ਤਾਕਤ ਵਧੇਗੀ ਅਤੇ ਦੇਸ਼ ਦੇ ਕਾਬਲ ਨੌਜਵਾਨ ਵੀ ਮਾਤ ਭੂਮੀ ਦੀ ਸੇਵਾ ਲਈ ਅੱਗੇ ਆਉਣਗੇ। ਪ੍ਰਾਈਵੇਟ ਸੈਕਟਰ ਅਤੇ ਪੈਰਾ ਮਿਲਟਰੀ ਬਲਾਂ ਵਿੱਚ ਵੀ ਅਗਨੀਵੀਰਾਂ ਨੂੰ ਪਹਿਲ ਦੇਣ ਦਾ ਐਲਾਨ ਕੀਤਾ ਗਿਆ ਹੈ।
  • ਪੀਐਮ ਮੋਦੀ ਨੇ ਕਿਹਾ ਕਿ ਬਦਕਿਸਮਤੀ ਨਾਲ ਕੁਝ ਲੋਕਾਂ ਨੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਅਜਿਹੇ ਸੰਵੇਦਨਸ਼ੀਲ ਵਿਸ਼ੇ ਨੂੰ ਰਾਜਨੀਤੀ ਦਾ ਵਿਸ਼ਾ ਬਣਾ ਦਿੱਤਾ ਹੈ। ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਫੌਜ ਦੇ ਇਸ ਸੁਧਾਰ ‘ਤੇ ਝੂਠ ਦੀ ਰਾਜਨੀਤੀ ਵੀ ਕਰ ਰਹੇ ਹਨ। ਇਹ ਉਹੀ ਲੋਕ ਹਨ ਜਿਨ੍ਹਾਂ ਨੇ ਹਜ਼ਾਰਾਂ ਕਰੋੜ ਰੁਪਏ ਦੇ ਘਪਲੇ ਕਰਕੇ ਸਾਡੀਆਂ ਫੌਜਾਂ ਨੂੰ ਕਮਜ਼ੋਰ ਕੀਤਾ। ਇਹ ਉਹੀ ਲੋਕ ਹਨ ਜੋ ਚਾਹੁੰਦੇ ਸਨ ਕਿ ਹਵਾਈ ਸੈਨਾ ਨੂੰ ਕਦੇ ਵੀ ਆਧੁਨਿਕ ਲੜਾਕੂ ਜਹਾਜ਼ ਨਾ ਮਿਲੇ। ਇਹ ਉਹੀ ਲੋਕ ਹਨ ਜਿਨ੍ਹਾਂ ਨੇ ਤੇਜਸ ਲੜਾਕੂ ਜਹਾਜ਼ ਨੂੰ ਇੱਕ ਡੱਬੇ ਵਿੱਚ ਬੰਦ ਕਰਨ ਦੀ ਤਿਆਰੀ ਕਰ ਲਈ ਸੀ।
  • ਪੀਐਮ ਮੋਦੀ ਨੇ ਕਿਹਾ ਕਿ ਸਾਡੇ ਲਈ ਸੈਨਾ ਦਾ ਮਤਲਬ 140 ਕਰੋੜ ਦੇਸ਼ਵਾਸੀਆਂ ਦਾ ਵਿਸ਼ਵਾਸ, 140 ਕਰੋੜ ਦੇਸ਼ਵਾਸੀਆਂ ਦੀ ਸ਼ਾਂਤੀ ਅਤੇ ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਦੀ ਗਾਰੰਟੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੇ ਅਗਨੀਪਥ ਯੋਜਨਾ ਰਾਹੀਂ ਇਸ ਮਹੱਤਵਪੂਰਨ ਸੁਪਨੇ ਨੂੰ ਪੂਰਾ ਕੀਤਾ ਹੈ। ਅਗਨੀਪਥ ਦਾ ਉਦੇਸ਼ ਫੌਜਾਂ ਨੂੰ ਯੁਵਾ ਬਣਾਉਣਾ ਅਤੇ ਉਨ੍ਹਾਂ ਨੂੰ ਯੁੱਧ ਲਈ ਲਗਾਤਾਰ ਫਿੱਟ ਰੱਖਣਾ ਹੈ।
  • ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 5 ਸਾਲਾਂ ਵਿੱਚ ਅਸੀਂ ਲੱਦਾਖ ਦਾ ਬਜਟ 1,100 ਕਰੋੜ ਰੁਪਏ ਤੋਂ ਵਧਾ ਕੇ 6,000 ਕਰੋੜ ਰੁਪਏ ਕਰ ਦਿੱਤਾ ਹੈ। ਅੱਜ ਇਸ ਪੈਸੇ ਦੀ ਵਰਤੋਂ ਲੱਦਾਖ ਦੇ ਲੋਕਾਂ ਦੇ ਵਿਕਾਸ ਅਤੇ ਇੱਥੋਂ ਦੀਆਂ ਸਹੂਲਤਾਂ ਵਧਾਉਣ ਵਿੱਚ ਕੀਤੀ ਜਾ ਰਹੀ ਹੈ। ਪਿਛਲੇ 10 ਸਾਲਾਂ ਵਿੱਚ ਅਸੀਂ ਰੱਖਿਆ ਖੇਤਰ ਦੀ ਪਹਿਲੀ ਤਰਜੀਹ ਰੱਖਿਆ ਸੁਧਾਰਾਂ ਨੂੰ ਬਣਾਇਆ ਹੈ। ਇਸ ਕਾਰਨ ਅੱਜ ਸਾਡੀਆਂ ਫ਼ੌਜਾਂ ਜ਼ਿਆਦਾ ਸਮਰੱਥ ਹੋ ਗਈਆਂ ਹਨ ਅਤੇ ਆਤਮ-ਨਿਰਭਰ ਹੋ ਰਹੀਆਂ ਹਨ। ਭਾਰਤ ਨੂੰ ਕਦੇ ਹਥਿਆਰ ਦਰਾਮਦ ਕਰਨ ਵਾਲੇ ਦੇਸ਼ ਵਜੋਂ ਗਿਣਿਆ ਜਾਂਦਾ ਸੀ। ਹੁਣ ਭਾਰਤ ਇੱਕ ਨਿਰਯਾਤਕ ਵਜੋਂ ਆਪਣੀ ਪਛਾਣ ਬਣਾ ਰਿਹਾ ਹੈ।
  • ਪੀਐਮ ਮੋਦੀ ਨੇ ਕਿਹਾ ਕਿ ਅੱਜ ਲੱਦਾਖ ਵਿੱਚ ਵੀ ਵਿਕਾਸ ਦੀ ਇੱਕ ਨਵੀਂ ਧਾਰਾ ਬਣੀ ਹੈ। ਸ਼ਿੰਕੁਨ ਲਾ ਸੁਰੰਗ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ। ਇਸ ਦੇ ਜ਼ਰੀਏ ਲੱਦਾਖ ਸਾਲ ਭਰ ਅਤੇ ਹਰ ਮੌਸਮ ‘ਚ ਦੇਸ਼ ਨਾਲ ਜੁੜਿਆ ਰਹੇਗਾ। ਇਹ ਸੁਰੰਗ ਲੱਦਾਖ ਦੇ ਵਿਕਾਸ ਅਤੇ ਬਿਹਤਰ ਭਵਿੱਖ ਲਈ ਨਵੀਆਂ ਸੰਭਾਵਨਾਵਾਂ ਦੇ ਨਵੇਂ ਰਾਹ ਖੋਲ੍ਹੇਗੀ।
  • ਪੀਐਮ ਮੋਦੀ ਨੇ ਕਿਹਾ ਕਿ ਭਾਰਤ ਵਿਕਾਸ ਦੇ ਸਾਹਮਣੇ ਆ ਰਹੀ ਹਰ ਚੁਣੌਤੀ ਨੂੰ ਹਰਾ ਦੇਵੇਗਾ। 5 ਅਗਸਤ ਨੂੰ ਧਾਰਾ 370 ਨੂੰ ਖਤਮ ਕੀਤੇ ਪੰਜ ਸਾਲ ਹੋਣ ਜਾ ਰਹੇ ਹਨ। ਜੰਮੂ-ਕਸ਼ਮੀਰ ਦੀ ਪਛਾਣ ਜੀ-20 ਬੈਠਕ ਦੇ ਸਥਾਨ ਵਜੋਂ ਕੀਤੀ ਜਾ ਰਹੀ ਹੈ। ਸੈਰ ਸਪਾਟਾ ਖੇਤਰ ਵੀ ਤੇਜ਼ੀ ਨਾਲ ਵਧ ਰਿਹਾ ਹੈ।
  • ਪੀਐਮ ਮੋਦੀ ਨੇ ਕਿਹਾ ਕਿ ਪਾਕਿਸਤਾਨ ਨੇ ਆਪਣੇ ਇਤਿਹਾਸ ਤੋਂ ਕੁਝ ਨਹੀਂ ਸਿੱਖਿਆ। ਅਸੀਂ ਰਗਿਲ ਯੁੱਧ ਵਿੱਚ ਸੱਚਾਈ, ਸੰਜਮ ਅਤੇ ਦਲੇਰੀ ਦਿਖਾਈ। ਪਰ ਪਾਕਿਸਤਾਨ ਨੇ ਆਪਣਾ ਅਵਿਸ਼ਵਾਸ ਭਰਿਆ ਚਿਹਰਾ ਵਿਖਾਇਆ। ਭਾਰਤ ਉਸ ਸਮੇਂ ਸ਼ਾਂਤੀ ਲਈ ਕੋਸ਼ਿਸ਼ ਕਰ ਰਿਹਾ ਸੀ, ਬਦਲੇ ਵਿੱਚ ਪਾਕਿਸਤਾਨ ਨੇ ਆਪਣਾ ਅਵਿਸ਼ਵਾਸ ਭਰਿਆ ਚਿਹਰਾ ਦਿਖਾਇਆ। ਪਾਕਿਸਤਾਨ ਦੇ ਨਾਪਾਕ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ।
  • ਪੀਐਮ ਮੋਦੀ ਨੇ ਕਿਹਾ ਕਿ ਪਾਕਿਸਤਾਨ ਨੇ ਆਪਣੇ ਇਤਿਹਾਸ ਤੋਂ ਕੁਝ ਨਹੀਂ ਸਿੱਖਿਆ। ਅਸੀਂ ਰਗਿਲ ਯੁੱਧ ਵਿੱਚ ਸੱਚਾਈ, ਸੰਜਮ ਅਤੇ ਦਲੇਰੀ ਦਿਖਾਈ। ਪਰ ਪਾਕਿਸਤਾਨ ਨੇ ਆਪਣਾ ਅਵਿਸ਼ਵਾਸ ਭਰਿਆ ਚਿਹਰਾ ਵਿਖਾ ਦਿੱਤਾ। ਭਾਰਤ ਉਸ ਸਮੇਂ ਸ਼ਾਂਤੀ ਲਈ ਕੋਸ਼ਿਸ਼ ਕਰ ਰਿਹਾ ਸੀ, ਬਦਲੇ ਵਿੱਚ ਪਾਕਿਸਤਾਨ ਨੇ ਆਪਣਾ ਅਵਿਸ਼ਵਾਸ ਭਰਿਆ ਚਿਹਰਾ ਦਿਖਾਇਆ। ਪਾਕਿਸਤਾਨ ਦੇ ਨਾਪਾਕ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ।
  • ਕਾਰਗਿਲ ਵਿਜੇ ਦਿਵਸ ਦੇ ਮੌਕੇ ‘ਤੇ ਪੀਐਮ ਮੋਦੀ ਨੇ ਪਾਕਿਸਤਾਨ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕਾਰਗਿਲ ਜੰਗ ਵਿੱਚ ਝੂਠ ਅਤੇ ਦਹਿਸ਼ਤ ਦੀ ਹਾਰ ਹੋਈ। ਪਾਕਿਸਤਾਨ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਆਤੰਕ ਦੇ ਆਕਾ ਤੱਕ ਅੱਜ ਮੇਰੀ ਆਵਾਜ਼ ਪਹੁੰਚ ਰਹੀ ਹੈ। ਸਾਡੇ ਜਵਾਨ ਅੱਤਵਾਦ ਨੂੰ ਪੂਰੀ ਤਰ੍ਹਾਂ ਕੁਚਲ ਦੇਣਗੇ। ਦੁਸ਼ਮਣ ਨੂੰ ਮੂੰਹਤੋੜ ਜਵਾਬ ਦਿੱਤਾ ਜਾਵੇਗਾ।
  • ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਲਈ ਜਾਨ ਖਤਰੇ ਵਿੱਚ ਪਾਉਣ ਵਾਲਿਆਂ ਦੇ ਨਾਮ ਅਮਿਟ ਹਨ। ਦੇਸ਼ ਬਹਾਦਰ ਵੀਰਾਂ ਦਾ ਰਿਣੀ ਹੈ। ਮੈਂ ਅਜਿਹੇ ਸਾਰੇ ਸ਼ਹੀਦਾਂ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਦੇਸ਼ ਨੂੰ ਜਿੱਤ ਦਿਵਾਈ। ਮੈਂ ਉਨ੍ਹਾਂ ਸ਼ਹੀਦਾਂ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਕਾਰਗਿਲ ਜੰਗ ਵਿੱਚ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ।
  • ਪ੍ਰਧਾਨ ਮੰਤਰੀ ਮੋਦੀ ਨੇ ਕਾਰਗਿਲ ਵਿੱਚ ਸ਼ਿੰਕੁਨ ਲਾ ਸੁਰੰਗ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਲੇਹ ਨੂੰ ਹਰ ਮੌਸਮ ਵਿੱਚ ਸੰਪਰਕ ਪ੍ਰਦਾਨ ਕਰੇਗਾ ਅਤੇ ਜਦੋਂ ਪੂਰਾ ਹੋ ਜਾਵੇਗਾ, ਇਹ ਦੁਨੀਆ ਦੀ ਸਭ ਤੋਂ ਉੱਚੀ ਸੁਰੰਗ ਹੋਵੇਗੀ।
  • ਕਾਰਗਿਲ ਜੰਗ ਦੇ ਨਾਇਕ ਕੈਪਟਨ ਵਿਕਰਮ ਬੱਤਰਾ ਦੇ ਪਿਤਾ ਜੀ ਐਲ ਬੱਤਰਾ ਨੇ ਵੈਸਟਰਨ ਕਮਾਂਡ ਹੈੱਡਕੁਆਰਟਰ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਕਾਰਗਿਲ ਜੰਗ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।
  • ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌੰਕ ਸ਼ਰਧਾਜੰਲੀ ਸਮਾਰੋਹ ‘ਚ ਵੀ ਸ਼ਾਮਲ ਹੋਏ।

ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ...
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ...