AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Karnataka CM Siddaramaiah: ਸਿੱਧਰਮਈਆ ਹੋਣਗੇ ਕਰਨਾਟਕ ਦੇ ਅਗਲੇ ਮੁੱਖ ਮੰਤਰੀ, ਡੀਕੇ ਸ਼ਿਵਕੁਮਾਰ ਉਪ ਮੁੱਖ ਮੰਤਰੀ, 20 ਨੂੰ ਚੁੱਕਣਗੇ ਸਹੁੰ

ਸਿੱਧਰਮਈਆ ਨੂੰ ਇੱਕ ਵਾਰ ਫਿਰ ਕਰਨਾਟਕ ਦੇ ਅਗਲੇ ਮੁੱਖ ਮੰਤਰੀ ਵਜੋਂ ਤਾਜ ਪਹਿਨਾਇਆ ਜਾਵੇਗਾ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਡੀਕੇ ਸ਼ਿਵਕੁਮਾਰ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਹੈ।

Karnataka CM Siddaramaiah: ਸਿੱਧਰਮਈਆ ਹੋਣਗੇ ਕਰਨਾਟਕ ਦੇ ਅਗਲੇ ਮੁੱਖ ਮੰਤਰੀ, ਡੀਕੇ ਸ਼ਿਵਕੁਮਾਰ ਉਪ ਮੁੱਖ ਮੰਤਰੀ, 20 ਨੂੰ ਚੁੱਕਣਗੇ ਸਹੁੰ
tv9-punjabi
| Updated On: 18 May 2023 06:45 AM IST
Share
Karnataka Next CM Siddaramaiah: ਕਰਨਾਟਕ ਦੇ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ 13 ਮਈ ਤੋਂ ਚੱਲ ਰਿਹਾ ਵਿਵਾਦ ਖ਼ਤਮ ਹੋ ਗਿਆ ਹੈ। ਕਾਂਗਰਸ ਨੇ ਇਕ ਵਾਰ ਫਿਰ ਸਿੱਧਰਮਈਆ ‘ਤੇ ਭਰੋਸਾ ਜਤਾਇਆ ਅਤੇ ਉਨ੍ਹਾਂ ਨੂੰ ਕਰਨਾਟਕ ਦਾ ਅਗਲਾ ਮੁੱਖ ਮੰਤਰੀ ਚੁਣ ਲਿਆ। ਡੀਕੇ ਸ਼ਿਵਕੁਮਾਰ (DK Shivakumar) ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸੂਬੇ ‘ਚ ਕਾਂਗਰਸ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਦੋਵੇਂ ਨੇਤਾ ਮੁੱਖ ਮੰਤਰੀ ਦੀ ਕੁਰਸੀ ‘ਤੇ ਦਾਅਵੇਦਾਰੀ ਜਤਾ ਰਹੇ ਸਨ। ਸਿੱਧਰਮਈਆ ਨੇ ਜਿੱਥੇ ਵਿਧਾਇਕਾਂ ਦੀ ਹਮਾਇਤ ਦਾ ਖੁੱਲ੍ਹੇਆਮ ਦਾਅਵਾ ਕੀਤਾ, ਉੱਥੇ ਹੀ ਡੀਕੇ ਸ਼ਿਵਕੁਮਾਰ ਵੀ ਮੀਡੀਆ ਵਿੱਚ ਬਿਆਨਬਾਜ਼ੀ ਕਰਦੇ ਨਜ਼ਰ ਆਏ। ਅਗਲੇ ਮੁੱਖ ਮੰਤਰੀ (Chief Minister) ਦੇ ਸਹੁੰ ਚੁੱਕ ਸਮਾਗਮ ਲਈ 20 ਮਈ ਦੀ ਤਰੀਕ ਤੈਅ ਕੀਤੀ ਗਈ ਹੈ। ਮੁੱਖ ਮੰਤਰੀ ਦੀ ਮਨਜ਼ੂਰੀ ਤੋਂ ਬਾਅਦ ਕਾਂਗਰਸ ਨੇ 18 ਮਈ ਨੂੰ ਕਾਂਗਰਸ ਵਿਧਾਇਕ ਦਲ (ਸੀਐਲਪੀ) ਦੀ ਮੀਟਿੰਗ ਬੁਲਾਈ ਹੈ। ਇਹ ਬੈਠਕ ਬੈਂਗਲੁਰੂ ‘ਚ ਸ਼ਾਮ 7 ਵਜੇ ਹੋਣੀ ਹੈ। 13 ਮਈ ਨੂੰ ਕਰਨਾਟਕ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਪਾਰਟੀ ਹਾਈਕਮਾਂਡ ਸਾਹਮਣੇ ਇਹ ਵੱਡੀ ਚੁਣੌਤੀ ਸੀ ਕਿ ਮੁੱਖ ਮੰਤਰੀ ਦਾ ਤਾਜ ਕਿਸ ਨੂੰ ਸਜਾਇਆ ਜਾਵੇ।

ਅਬਜ਼ਰਵਰ ਨੇ ਵਿਧਾਇਕਾਂ ਦੀ ਰਾਏ ਲਈ

ਮੁੱਖ ਮੰਤਰੀ ਦੀ ਚੋਣ ਦੇ ਸਬੰਧ ਵਿੱਚ ਕਾਂਗਰਸ ਨੇ ਵਿਧਾਇਕਾਂ ਦੀ ਰਾਏ ਲੈਣ ਲਈ ਤਿੰਨ ਅਬਜ਼ਰਵਰ ਕਰਨਾਟਕ ਭੇਜੇ ਸਨ। ਪਾਰਟੀ ਨਿਗਰਾਨ ਵਜੋਂ ਸੁਸ਼ੀਲ ਕੁਮਾਰ ਸ਼ਿੰਦੇ, ਦੀਪਕ ਬਾਵਰੀਆ ਅਤੇ ਭੰਵਰ ਜਤਿੰਦਰ ਸਿੰਘ ਨੇ ਚੁਣੇ ਗਏ ਵਿਧਾਇਕਾਂ ਨਾਲ ਗੱਲਬਾਤ ਕੀਤੀ। ਦਿੱਲੀ ਪਹੁੰਚ ਕੇ ਉਨ੍ਹਾਂ ਨੇ ਵਿਧਾਇਕਾਂ ਦੀ ਰਾਏ ਪਾਰਟੀ ਪ੍ਰਧਾਨ ਖੜਗੇ ਨੂੰ ਦੱਸੀ। ਇਸ ਤੋਂ ਬਾਅਦ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ। ਪ੍ਰਧਾਨ ਖੜਗੇ ਨੇ ਪਾਰਟੀ ਦੇ ਕਾਰਜਕਾਰੀ ਨੇਤਾਵਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਫਿਰ ਅੰਤਿਮ ਫੈਸਲਾ ਲਿਆ।

ਸਿੱਧਰਮਈਆ-ਸ਼ਿਵਕੁਮਾਰ ਦੀ ਰਾਹੁਲ ਨਾਲ ਮੁਲਾਕਾਤ

ਸਿੱਧਰਮਈਆ ਅਤੇ ਡੀਕੇ ਸ਼ਿਵਕੁਮਾਰ ਨੇ ਬੁੱਧਵਾਰ ਸ਼ਾਮ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨਾਲ ਵੀ ਮੁਲਾਕਾਤ ਕੀਤੀ। ਕਾਂਗਰਸ ਦੇ ਟਵਿੱਟਰ ਹੈਂਡਲ ਨੇ ਵੀ ਰਾਹੁਲ ਗਾਂਧੀ ਨੂੰ ‘ਲੋਕ ਨੇਤਾ’ ਦੱਸਦੇ ਹੋਏ ਦੋਹਾਂ ਨੇਤਾਵਾਂ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਤੋਂ ਪਹਿਲਾਂ ਸੁਰਜੇਵਾਲਾ ਨੇ ਮੁੱਖ ਮੰਤਰੀ ਲਈ ਸਿੱਦਾਮਈਆ ਦੇ ਨਾਂ ਦੀਆਂ ਅਟਕਲਾਂ ਨੂੰ ਰੱਦ ਕਰ ਦਿੱਤਾ ਸੀ

ਕੇਸੀ ਵੇਣੂਗੋਪਾਲ ਦੇ ਘਰ ਸੁਰਜੇਵਾਲਾ ਦੀ ਮੀਟਿੰਗ

ਕਰਨਾਟਕ ਲਈ ਪਾਰਟੀ ਦੇ ਜਨਰਲ ਸਕੱਤਰ ਇੰਚਾਰਜ ਰਣਦੀਪ ਸੁਰਜੇਵਾਲਾ ਅਤੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਮੀਟਿੰਗ ਵਿੱਚ ਲਗਭਗ ਇਕੱਠੇ ਸਨ। ਰਾਤ 12 ਵਜੇ ਉਨ੍ਹਾਂ ਨੂੰ ਪਾਰਟੀ ਦੇ ਜਨਰਲ ਸਕੱਤਰ ਦੇ ਘਰੋਂ ਨਿਕਲਦੇ ਦੇਖਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਡੀਕੇ ਸ਼ਿਵਕੁਮਾਰ ਨੂੰ ਮਨਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਸੀ।

ਕਾਂਗਰਸ ਨੂੰ 135 ਸੀਟਾਂ ਮਿਲੀਆਂ

ਕਰਨਾਟਕ ਵਿਧਾਨ ਸਭਾ ਚੋਣਾਂ ਲਈ 10 ਮਈ ਨੂੰ ਵੋਟਿੰਗ ਹੋਈ ਸੀ। ਇਸ ਦੇ ਨਤੀਜੇ 13 ਮਈ ਨੂੰ ਆਏ ਸਨ। ਵੱਡੀ ਜਿੱਤ ਦਰਜ ਕਰਦਿਆਂ ਕਾਂਗਰਸ ਨੇ 135 ਸੀਟਾਂ ‘ਤੇ ਕਬਜ਼ਾ ਕੀਤਾ। ਕਰਨਾਟਕ ਵਿੱਚ ਕਿਸੇ ਵੀ ਪਾਰਟੀ ਦੀ ਇਹ ਸਭ ਤੋਂ ਵੱਡੀ ਜਿੱਤ ਹੈ। ਜਦਕਿ ਭਾਜਪਾ ਨੂੰ 66 ਅਤੇ ਜਨਤਾ ਦਲ (ਸੈਕੂਲਰ) ਨੂੰ 19 ਸੀਟਾਂ ਮਿਲੀਆਂ ਹਨ। ਕਰਨਾਟਕ ਚੋਣਾਂ ‘ਚ ਕਾਂਗਰਸ ਨੂੰ 42.9 ਫੀਸਦੀ ਵੋਟਾਂ ਮਿਲੀਆਂ ਹਨ। ਜਦਕਿ ਭਾਜਪਾ ਨੂੰ 36 ਫੀਸਦੀ ਅਤੇ ਜੇਡੀਐਸ ਨੂੰ 13.3 ਫੀਸਦੀ ਵੋਟਾਂ ਮਿਲੀਆਂ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...