Karnataka CM Siddaramaiah: ਸਿੱਧਰਮਈਆ ਹੋਣਗੇ ਕਰਨਾਟਕ ਦੇ ਅਗਲੇ ਮੁੱਖ ਮੰਤਰੀ, ਡੀਕੇ ਸ਼ਿਵਕੁਮਾਰ ਹੋਣਗੇ ਉਪ ਮੁੱਖ ਮੰਤਰੀ, 20 ਨੂੰ ਚੁੱਕਣਗੇ ਸਹੁੰ Punjabi news - TV9 Punjabi

Karnataka CM Siddaramaiah: ਸਿੱਧਰਮਈਆ ਹੋਣਗੇ ਕਰਨਾਟਕ ਦੇ ਅਗਲੇ ਮੁੱਖ ਮੰਤਰੀ, ਡੀਕੇ ਸ਼ਿਵਕੁਮਾਰ ਉਪ ਮੁੱਖ ਮੰਤਰੀ, 20 ਨੂੰ ਚੁੱਕਣਗੇ ਸਹੁੰ

Updated On: 

18 May 2023 06:45 AM

ਸਿੱਧਰਮਈਆ ਨੂੰ ਇੱਕ ਵਾਰ ਫਿਰ ਕਰਨਾਟਕ ਦੇ ਅਗਲੇ ਮੁੱਖ ਮੰਤਰੀ ਵਜੋਂ ਤਾਜ ਪਹਿਨਾਇਆ ਜਾਵੇਗਾ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਡੀਕੇ ਸ਼ਿਵਕੁਮਾਰ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਹੈ।

Karnataka CM Siddaramaiah: ਸਿੱਧਰਮਈਆ ਹੋਣਗੇ ਕਰਨਾਟਕ ਦੇ ਅਗਲੇ ਮੁੱਖ ਮੰਤਰੀ, ਡੀਕੇ ਸ਼ਿਵਕੁਮਾਰ ਉਪ ਮੁੱਖ ਮੰਤਰੀ, 20 ਨੂੰ ਚੁੱਕਣਗੇ ਸਹੁੰ
Follow Us On

Karnataka Next CM Siddaramaiah: ਕਰਨਾਟਕ ਦੇ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ 13 ਮਈ ਤੋਂ ਚੱਲ ਰਿਹਾ ਵਿਵਾਦ ਖ਼ਤਮ ਹੋ ਗਿਆ ਹੈ। ਕਾਂਗਰਸ ਨੇ ਇਕ ਵਾਰ ਫਿਰ ਸਿੱਧਰਮਈਆ ‘ਤੇ ਭਰੋਸਾ ਜਤਾਇਆ ਅਤੇ ਉਨ੍ਹਾਂ ਨੂੰ ਕਰਨਾਟਕ ਦਾ ਅਗਲਾ ਮੁੱਖ ਮੰਤਰੀ ਚੁਣ ਲਿਆ। ਡੀਕੇ ਸ਼ਿਵਕੁਮਾਰ (DK Shivakumar) ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਸੂਬੇ ‘ਚ ਕਾਂਗਰਸ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਦੋਵੇਂ ਨੇਤਾ ਮੁੱਖ ਮੰਤਰੀ ਦੀ ਕੁਰਸੀ ‘ਤੇ ਦਾਅਵੇਦਾਰੀ ਜਤਾ ਰਹੇ ਸਨ। ਸਿੱਧਰਮਈਆ ਨੇ ਜਿੱਥੇ ਵਿਧਾਇਕਾਂ ਦੀ ਹਮਾਇਤ ਦਾ ਖੁੱਲ੍ਹੇਆਮ ਦਾਅਵਾ ਕੀਤਾ, ਉੱਥੇ ਹੀ ਡੀਕੇ ਸ਼ਿਵਕੁਮਾਰ ਵੀ ਮੀਡੀਆ ਵਿੱਚ ਬਿਆਨਬਾਜ਼ੀ ਕਰਦੇ ਨਜ਼ਰ ਆਏ।

ਅਗਲੇ ਮੁੱਖ ਮੰਤਰੀ (Chief Minister) ਦੇ ਸਹੁੰ ਚੁੱਕ ਸਮਾਗਮ ਲਈ 20 ਮਈ ਦੀ ਤਰੀਕ ਤੈਅ ਕੀਤੀ ਗਈ ਹੈ। ਮੁੱਖ ਮੰਤਰੀ ਦੀ ਮਨਜ਼ੂਰੀ ਤੋਂ ਬਾਅਦ ਕਾਂਗਰਸ ਨੇ 18 ਮਈ ਨੂੰ ਕਾਂਗਰਸ ਵਿਧਾਇਕ ਦਲ (ਸੀਐਲਪੀ) ਦੀ ਮੀਟਿੰਗ ਬੁਲਾਈ ਹੈ। ਇਹ ਬੈਠਕ ਬੈਂਗਲੁਰੂ ‘ਚ ਸ਼ਾਮ 7 ਵਜੇ ਹੋਣੀ ਹੈ। 13 ਮਈ ਨੂੰ ਕਰਨਾਟਕ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਪਾਰਟੀ ਹਾਈਕਮਾਂਡ ਸਾਹਮਣੇ ਇਹ ਵੱਡੀ ਚੁਣੌਤੀ ਸੀ ਕਿ ਮੁੱਖ ਮੰਤਰੀ ਦਾ ਤਾਜ ਕਿਸ ਨੂੰ ਸਜਾਇਆ ਜਾਵੇ।

ਅਬਜ਼ਰਵਰ ਨੇ ਵਿਧਾਇਕਾਂ ਦੀ ਰਾਏ ਲਈ

ਮੁੱਖ ਮੰਤਰੀ ਦੀ ਚੋਣ ਦੇ ਸਬੰਧ ਵਿੱਚ ਕਾਂਗਰਸ ਨੇ ਵਿਧਾਇਕਾਂ ਦੀ ਰਾਏ ਲੈਣ ਲਈ ਤਿੰਨ ਅਬਜ਼ਰਵਰ ਕਰਨਾਟਕ ਭੇਜੇ ਸਨ। ਪਾਰਟੀ ਨਿਗਰਾਨ ਵਜੋਂ ਸੁਸ਼ੀਲ ਕੁਮਾਰ ਸ਼ਿੰਦੇ, ਦੀਪਕ ਬਾਵਰੀਆ ਅਤੇ ਭੰਵਰ ਜਤਿੰਦਰ ਸਿੰਘ ਨੇ ਚੁਣੇ ਗਏ ਵਿਧਾਇਕਾਂ ਨਾਲ ਗੱਲਬਾਤ ਕੀਤੀ। ਦਿੱਲੀ ਪਹੁੰਚ ਕੇ ਉਨ੍ਹਾਂ ਨੇ ਵਿਧਾਇਕਾਂ ਦੀ ਰਾਏ ਪਾਰਟੀ ਪ੍ਰਧਾਨ ਖੜਗੇ ਨੂੰ ਦੱਸੀ।

ਇਸ ਤੋਂ ਬਾਅਦ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ। ਪ੍ਰਧਾਨ ਖੜਗੇ ਨੇ ਪਾਰਟੀ ਦੇ ਕਾਰਜਕਾਰੀ ਨੇਤਾਵਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਫਿਰ ਅੰਤਿਮ ਫੈਸਲਾ ਲਿਆ।

ਸਿੱਧਰਮਈਆ-ਸ਼ਿਵਕੁਮਾਰ ਦੀ ਰਾਹੁਲ ਨਾਲ ਮੁਲਾਕਾਤ

ਸਿੱਧਰਮਈਆ ਅਤੇ ਡੀਕੇ ਸ਼ਿਵਕੁਮਾਰ ਨੇ ਬੁੱਧਵਾਰ ਸ਼ਾਮ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨਾਲ ਵੀ ਮੁਲਾਕਾਤ ਕੀਤੀ। ਕਾਂਗਰਸ ਦੇ ਟਵਿੱਟਰ ਹੈਂਡਲ ਨੇ ਵੀ ਰਾਹੁਲ ਗਾਂਧੀ ਨੂੰ ‘ਲੋਕ ਨੇਤਾ’ ਦੱਸਦੇ ਹੋਏ ਦੋਹਾਂ ਨੇਤਾਵਾਂ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਤੋਂ ਪਹਿਲਾਂ ਸੁਰਜੇਵਾਲਾ ਨੇ ਮੁੱਖ ਮੰਤਰੀ ਲਈ ਸਿੱਦਾਮਈਆ ਦੇ ਨਾਂ ਦੀਆਂ ਅਟਕਲਾਂ ਨੂੰ ਰੱਦ ਕਰ ਦਿੱਤਾ ਸੀ

ਕੇਸੀ ਵੇਣੂਗੋਪਾਲ ਦੇ ਘਰ ਸੁਰਜੇਵਾਲਾ ਦੀ ਮੀਟਿੰਗ

ਕਰਨਾਟਕ ਲਈ ਪਾਰਟੀ ਦੇ ਜਨਰਲ ਸਕੱਤਰ ਇੰਚਾਰਜ ਰਣਦੀਪ ਸੁਰਜੇਵਾਲਾ ਅਤੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਮੀਟਿੰਗ ਵਿੱਚ ਲਗਭਗ ਇਕੱਠੇ ਸਨ। ਰਾਤ 12 ਵਜੇ ਉਨ੍ਹਾਂ ਨੂੰ ਪਾਰਟੀ ਦੇ ਜਨਰਲ ਸਕੱਤਰ ਦੇ ਘਰੋਂ ਨਿਕਲਦੇ ਦੇਖਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਡੀਕੇ ਸ਼ਿਵਕੁਮਾਰ ਨੂੰ ਮਨਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਸੀ।

ਕਾਂਗਰਸ ਨੂੰ 135 ਸੀਟਾਂ ਮਿਲੀਆਂ

ਕਰਨਾਟਕ ਵਿਧਾਨ ਸਭਾ ਚੋਣਾਂ ਲਈ 10 ਮਈ ਨੂੰ ਵੋਟਿੰਗ ਹੋਈ ਸੀ। ਇਸ ਦੇ ਨਤੀਜੇ 13 ਮਈ ਨੂੰ ਆਏ ਸਨ। ਵੱਡੀ ਜਿੱਤ ਦਰਜ ਕਰਦਿਆਂ ਕਾਂਗਰਸ ਨੇ 135 ਸੀਟਾਂ ‘ਤੇ ਕਬਜ਼ਾ ਕੀਤਾ। ਕਰਨਾਟਕ ਵਿੱਚ ਕਿਸੇ ਵੀ ਪਾਰਟੀ ਦੀ ਇਹ ਸਭ ਤੋਂ ਵੱਡੀ ਜਿੱਤ ਹੈ। ਜਦਕਿ ਭਾਜਪਾ ਨੂੰ 66 ਅਤੇ ਜਨਤਾ ਦਲ (ਸੈਕੂਲਰ) ਨੂੰ 19 ਸੀਟਾਂ ਮਿਲੀਆਂ ਹਨ। ਕਰਨਾਟਕ ਚੋਣਾਂ ‘ਚ ਕਾਂਗਰਸ ਨੂੰ 42.9 ਫੀਸਦੀ ਵੋਟਾਂ ਮਿਲੀਆਂ ਹਨ। ਜਦਕਿ ਭਾਜਪਾ ਨੂੰ 36 ਫੀਸਦੀ ਅਤੇ ਜੇਡੀਐਸ ਨੂੰ 13.3 ਫੀਸਦੀ ਵੋਟਾਂ ਮਿਲੀਆਂ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version