AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜੰਮੂ-ਕਸ਼ਮੀਰ ਦੇ ਗਾਂਦਰਬਲ ‘ਚ ਵੱਡਾ ਹਾਦਸਾ, ਸੈਲਾਨੀਆਂ ਨਾਲ ਭਰੀ ਟੈਂਪੋ ਟਰੈਵਲਰ ਖੱਡ ‘ਚ ਡਿੱਗੀ; 18 ਜ਼ਖ਼ਮੀ ਤੇ 8 ਦੀ ਹਾਲਤ ਗੰਭੀਰ

ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ 'ਚ ਮੰਗਲਵਾਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਸੈਲਾਨੀਆਂ ਨਾਲ ਭਰੀ ਇੱਕ ਟੈਂਪੋ ਟਰੈਵਲਰ ਗੱਡੀ ਹਾਦਸਾਗ੍ਰਸਤ ਹੋ ਗਈ। ਸੋਨਮਰਗ ਤੋਂ ਸ੍ਰੀਨਗਰ ਵੱਲ ਜਾ ਰਿਹਾ ਇਹ ਵਾਹਨ ਕੰਗਣ ਖੇਤਰ ਨੇੜੇ ਅਚਾਨਕ ਬੇਕਾਬੂ ਹੋ ਕੇ ਲਗਭਗ 60 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗਿਆ।

ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ ਵੱਡਾ ਹਾਦਸਾ, ਸੈਲਾਨੀਆਂ ਨਾਲ ਭਰੀ ਟੈਂਪੋ ਟਰੈਵਲਰ ਖੱਡ 'ਚ ਡਿੱਗੀ; 18 ਜ਼ਖ਼ਮੀ ਤੇ 8 ਦੀ ਹਾਲਤ ਗੰਭੀਰ
tv9-punjabi
| Updated On: 10 Nov 2026 23:46 PM IST
Share

ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ‘ਚ ਮੰਗਲਵਾਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਸੈਲਾਨੀਆਂ ਨਾਲ ਭਰੀ ਇੱਕ ਟੈਂਪੋ ਟਰੈਵਲਰ ਗੱਡੀ ਹਾਦਸਾਗ੍ਰਸਤ ਹੋ ਗਈ। ਸੋਨਮਰਗ ਤੋਂ ਸ੍ਰੀਨਗਰ ਵੱਲ ਜਾ ਰਿਹਾ ਇਹ ਵਾਹਨ ਕੰਗਣ ਖੇਤਰ ਨੇੜੇ ਅਚਾਨਕ ਬੇਕਾਬੂ ਹੋ ਕੇ ਲਗਭਗ 60 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗਿਆ। ਇਸ ਭਿਆਨਕ ਹਾਦਸੇ ਵਿੱਚ ਡਰਾਈਵਰ ਸਮੇਤ ਸਵਾਰ ਸਾਰੇ 18 ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚੋਂ ਅੱਠ ਯਾਤਰੀਆਂ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਤੋਂ ਤੁਰੰਤ ਬਾਅਦ ਸਾਰੇ ਜ਼ਖ਼ਮੀਆਂ ਨੂੰ ਮੁੱਢਲੇ ਸਿਹਤ ਕੇਂਦਰ (ਪੀ.ਐੱਚ.ਸੀ.) ਗੁੰਡ ਵਿਖੇ ਪਹੁੰਚਾਇਆ ਗਿਆ, ਜਿੱਥੋਂ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਉੱਚ ਪੱਧਰੀ ਇਲਾਜ ਲਈ ਸ੍ਰੀਨਗਰ ਦੇ ਸਕਿਮਸ (SKIMS) ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਸੋਨਮਰਗ ਤੋਂ ਸ੍ਰੀਨਗਰ ਵੱਲ ਜਾ ਰਹੀ ਸੀ ਗੱਡੀ

ਮਿਲੀ ਜਾਣਕਾਰੀ ਮੁਤਾਬਕ ਟੈਂਪੋ ਟਰੈਵਲਰ ਸੈਲਾਨੀਆਂ ਨੂੰ ਲੈ ਕੇ ਸੋਨਮਰਗ ਤੋਂ ਸ੍ਰੀਨਗਰ ਵੱਲ ਰਵਾਨਾ ਹੋਈ ਸੀ। ਸਫ਼ਰ ਦੌਰਾਨ ਜਿਵੇਂ ਹੀ ਵਾਹਨ ਗਾਂਦਰਬਲ ਦੇ ਕੰਗਣ ਇਲਾਕੇ ਵਿੱਚ ਗੁੰਡ ਸੁੰਬਲ ਪਾਵਰ ਹਾਊਸ ਕੋਲ ਪਹੁੰਚਿਆ, ਤਾਂ ਡਰਾਈਵਰ ਦਾ ਗੱਡੀ ਤੋਂ ਸੰਤੁਲਨ ਵਿਗੜ ਗਿਆ। ਬੇਕਾਬੂ ਹੋਈ ਗੱਡੀ ਸੜਕ ਤੋਂ ਫ਼ਿਸਲ ਕੇ ਸਿੱਧੀ ਕਰੀਬ 60 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਕਾਰਨ ਗੱਡੀ ਵਿੱਚ ਮੌਜੂਦ ਚਾਲਕ ਸਮੇਤ ਸਾਰੇ 18 ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮੁੱਢਲੀਆਂ ਰਿਪੋਰਟਾਂ ਅਨੁਸਾਰ ਜ਼ਿਆਦਾਤਰ ਸੈਲਾਨੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ, ਹਾਲਾਂਕਿ ਜ਼ਖ਼ਮੀਆਂ ਦੀ ਸ਼ਨਾਖ਼ਤ ਸੰਬੰਧੀ ਵੇਰਵਿਆਂ ਵਿੱਚ ਗੁਜਰਾਤ ਅਤੇ ਪੱਛਮੀ ਬੰਗਾਲ ਦੇ ਵਸਨੀਕਾਂ ਦੇ ਨਾਮ ਵੀ ਸਾਹਮਣੇ ਆਏ ਹਨ।

ਪੁਲਿਸ ਅਤੇ ਸਥਾਨਕ ਲੋਕਾਂ ਨੇ ਚਲਾਇਆ ਬਚਾਅ ਅਭਿਆਨ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਨਾਗਰਿਕ ਤੁਰੰਤ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ। ਖੱਡ ਵਿੱਚ ਫਸੀ ਗੱਡੀ ਵਿੱਚੋਂ ਜ਼ਖ਼ਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਤੁਰੰਤ ਵੱਡੇ ਪੱਧਰ ‘ਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਜ਼ਖ਼ਮੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਨੇੜਲੇ ਇਲਾਕਿਆਂ ਦੇ ਸਿਹਤ ਕੇਂਦਰਾਂ ਤੋਂ ਤੁਰੰਤ ਐਂਬੂਲੈਂਸਾਂ ਮੰਗਵਾਈਆਂ ਗਈਆਂ। ਇਸ ਦੌਰਾਨ ਸੋਨਮਰਗ, ਗੁੰਡ ਅਤੇ ਗਨੀਵਾਨ ਦੇ ਪ੍ਰਾਇਮਰੀ ਹੈਲਥ ਸੈਂਟਰਾਂ ਦੀਆਂ ਐਂਬੂਲੈਂਸਾਂ ਨੇ ਜ਼ਖ਼ਮੀਆਂ ਨੂੰ ਤੇਜ਼ੀ ਨਾਲ ਹਸਪਤਾਲ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਭਾਰੀ ਮੁਸ਼ੱਕਤ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਡੂੰਘੀ ਖੱਡ ਵਿੱਚੋਂ ਬਾਹਰ ਕੱਢ ਕੇ ਮੁੱਢਲੀ ਡਾਕਟਰੀ ਸਹਾਇਤਾ ਲਈ ਪੀ.ਐੱਚ.ਸੀ. ਗੁੰਡ ਪਹੁੰਚਾਇਆ ਗਿਆ।

8 ਜ਼ਖ਼ਮੀਆਂ ਦੀ ਹਾਲਤ ਨਾਜ਼ੁਕ

ਪੀ.ਐੱਚ.ਸੀ. ਗੁੰਡ ਦੇ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਐਮਰਜੈਂਸੀ ਮੁੱਢਲਾ ਇਲਾਜ ਦਿੱਤਾ ਗਿਆ। ਇਸ ਉਪਰੰਤ ਉਨ੍ਹਾਂ ਦੀ ਨਾਜ਼ੁਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ 18 ਜ਼ਖ਼ਮੀਆਂ ਨੂੰ ਵਿਸ਼ੇਸ਼ ਇਲਾਜ ਵਾਸਤੇ ਸ੍ਰੀਨਗਰ ਸਥਿਤ ਸ਼ੇਰ-ਏ-ਕਸ਼ਮੀਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (SKIMS) ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਅੱਠ ਜ਼ਖ਼ਮੀਆਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ ਅਤੇ ਡਾਕਟਰਾਂ ਦੀ ਮਾਹਰ ਟੀਮ ਵੱਲੋਂ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਕੰਗਣ ਦੇ ਐੱਸ.ਡੀ.ਪੀ.ਓ. ਰਾਜੇਸ਼ ਰੈਨਾ ਨੇ ਵੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਟੈਂਪੋ ਟਰੈਵਲਰ ਵਿੱਚ ਚਾਲਕ ਸਣੇ ਕੁੱਲ 18 ਲੋਕ ਸਵਾਰ ਸਨ ਅਤੇ ਸਾਰੇ ਹੀ ਜ਼ਖ਼ਮੀ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋ ਸਕੇ।

Follow Us
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......