Kejriwal and Bhagwant Mann: ਮੁੰਬਈ ਦੌਰੇ ‘ਤੇ ਸੀਐੱਮ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ, ਅੱਜ ਸ਼ਰਦ ਪਵਾਰ ਨਾਲ ਕਰਨਗੇ ਮੁਲਾਕਾਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੀਐੱਸ ਭਗਵੰਤ ਸਿੰਘ ਮਾਨ ਮੁੰਬਈ ਦੌਰੇ 'ਤੇ ਹਨ। ਦੋਵੇਂ ਆਗੂ ਅੱਜ ਸ਼ਰਦ ਪਵਾਰ ਨਾਲ ਮੁਲਾਕਾਤ ਕਰਨਗੇ। ਕੇਂਦਰ ਦੇ ਆਰਡੀਨੈਂਸ ਖਿਲਾਫ ਦੋਵੇ ਆਗੂ ਸਮਰਥਨ ਜੁਟਾ ਰਹੇ ਹਨ।
ਕੇਂਦਰ ਦੇ ਆਰਡੀਨੈਂਸ ਖਿਲਾਫ ਜੁਟਾ ਰਹੇ ਸਮਰਥਨ
ਬੁੱਧਵਾਰ ਦੁਪਹਿਰ ਨੂੰ ਕੇਜਰੀਵਾਲ, ਭਗਵੰਤ ਮਾਨ ਤੇ ਆਪ ਦੇ ਹੋਰ ਆਗੂਆਂ ਨੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਲੈਣ ਲਈ ਸ਼ਿਵਸੈਨਾ ਪ੍ਰਧਾਨ ਊਧਵ ਠਾਕਰੇ ਹੋਰਾਂ ਨਾਲ ਮੁਲਾਕਾਤ ਕੀਤੀ। ਦਰਅਸਲ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਵਿੱਚ ਸੇਵਾਵਾਂ ਦੇ ਕੰਟਰੋਲ ‘ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਲੈਣ ਲਈ ਵੱਖ-ਵੱਖ ਪਾਰਟੀਆਂ ਤੋਂ ਸਮਰਥਨ ਲੈ ਰਹੇ ਹਨ।ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
ਮੰਗਲਵਾਰ ਨੂੰ ਕੇਂਦਰ ਦੇ ਆਰਡੀਨੈਂਸ ਖਿਲਾਫ ਸੀਐੱਮ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ( Mamata Banerjee) ਨਾਲ ਕੋਲਕਾਤਾ ਵਿਖੇ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਰਡੀਨੈਂਸ ਦਾ ਵਿਰੋਧ ਕਰੇਗੀ।ਆਮ ਆਦਮੀ ਪਾਰਟੀ ਨੇ ਬੀਜੇਪੀ ‘ਤੇ ਸਾਧੇ ਨਿਸ਼ਾਨੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਕੇਂਦਰ ‘ਤੇ ਨਿਸ਼ਾਨ ਸਾਧਿਆ। ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਸਿਰਫ਼ ਤਿੰਨ ਲੋਕ ਚਲਾ ਰਹੇ ਹਨ। ਜੇਕਰ ਰਾਜਪਾਲ ਤੋਂ ਲੈ ਕੇ ਦੇਸ਼ ਚਲਾਇਆ ਜਾਵੇ ਤਾਂ ਫੇਰ ਗਣਰਾਜ ਦੀ ਕੀ ਲੋੜ ਹੈ। ਦੇਸ਼ ਨੂੰ ਬਚਾਉਣ ਅਤੇ ਲੋਕਤੰਤਰ ਨੂੰ ਬਚਾਉਣ ਦਾ ਸਵਾਲ ਖੜ੍ਹਾ ਹੋ ਗਿਆ ਹੈ। ਦੇਸ਼ ਦੇ ਸੰਵਿਧਾਨ ਨੂੰ ਖ਼ਤਰਾ ਪੈਦਾ ਕਰ ਦਿੱਤਾ ਗਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਉਹ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੰਕਾਰ ਹਮੇਸ਼ਾ ਹਾਰ ਦਾ ਹੈ। ਰੱਬ ਵੀ ਹੰਕਾਰੀ ਦੀ ਮਦਦ ਨਹੀਂ ਕਰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੁਨੀਆਂ ਵਿੱਚ ਨੰਬਰ ਇੱਕ ਬਣੇਗਾ।
Follow Us
