ਸੀਬੀਆਈ ਨਹੀਂ ਚਾਹੁੰਦੀ ਸੀ ਗਿਰਫਤਾਰੀ, ਕੇਜਰੀਵਾਲ ਬੋਲੇ- ਸਿਆਸੀ ਦਬਾਅ ਵਿੱਚ ਸਿਸੋਦਿਆ ਹੋਏ ਗਿਰਫਤਾਰ
ਦਿੱਲੀ ਦੀ ਸਿਆਸਤ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਦੀ ਗਿਰਫਤਾਰੀ ਨੂੰ ਲੈ ਕੇ ਕੇਂਦਰ ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮਨੀਸ਼ ਦੀ ਗਿਰਫਤਾਰੀ ਸਿਆਸੀ ਦਬਾਅ ਚ ਹੋਈ ਹੈ। ਸੀਬੀਆਈ ਦੇ ਅਧਿਕਾਰੀ ਉਨ੍ਹਾਂ ਦੀ ਗਿਰਫਤਾਰੀ ਦੇ ਪੱਖ ਵਿੱਚ ਨਹੀਂ ਸਨ।
ਅਰਵਿੰਦ ਕੇਜਰੀਵਾਲ
ਦਿੱਲੀ ਨਿਊਜ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕੇਂਦਰ ਸਰਕਾਰ ਤੇ ਵੱਡਾ ਹਮਲਾ ਬੋਲਿਆ ਹੈ।। ਉਨ੍ਹਾਂ ਨੇ ਕਿਹਾ ਕਿ ਸੀਬੀਆਈ ਦੇ ਜ਼ਿਆਦਾਤਰ ਅਧਿਕਾਰੀ ਮਨੀਸ਼ ਸਿਸੋਦੀਆ (Manish Sisodia) ਦੀ ਗਿਰਫਤਾਰੀ ਦੇ ਪੱਖ ਵਿੱਚ ਨਹੀਂ ਸਨ। ਪਰ ਸਿਆਸੀ ਆਕਾਵਾਂ ਦੇ ਦਬਾਅ ਅੱਗੇ ਉਹਨਾਂ ਦੀ ਇੱਕ ਨਾ ਚਲੀ। ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੀ ਗਿਰਫਤਾਰੀ ਬਸ ਸਿਆਸੀ ਕਾਰਨਾਂ ਦੀ ਵਜ੍ਹਾ ਨਾਲ ਹੋਈ। ਉਨ੍ਹਾਂ ਦੇ ਵਿਰੁੱਧ ਸੀਬੀਆਈ ਦੀ ਜਾਂਚ ਵਿੱਚ ਕੋਈ ਸਬੂਤ ਨਹੀਂ ਮਿਲਿਆ ਹੈ। ਸੀਐਮ ਕੇਜਰੀਵਾਲ ਨੇ ਆਪਣੇ ਟਵੀਟਰ ‘ਤੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਦੱਸਿਆ ਗਿਆ ਹੈ ਕਿ ਸੀਬੀਆਈ ਦੇ ਜ਼ਿਆਦਾਤਰ ਅਧਿਕਾਰੀ ਮਨੀਸ਼ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਸਨ। ਉਹ ਸਾਰੇ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਹਨ ਅਤੇ ਉਨ੍ਹਾਂਦੇ ਖਿਲਾਫ ਕੋਈ ਸਬੂਤ ਨਹੀਂ ਹੈ ਪਰ ਉਨ੍ਹਾਂਨੂੰ ਗ੍ਰਿਫਤਾਰ ਕਰਨ ਦਾ ਰਾਜਨੀਤਿਕ ਦਬਾਅ ਇੰਨਾ ਜ਼ਿਆਦਾ ਸੀ ਕਿ ਉਨ੍ਹਾਂਨੂੰ ਆਪਣੇ ਰਾਜਨੀਤਿਕ ਆਕਾਵਾਂ ਦੀ ਗੱਲ ਮੰਨਣੀ ਪਈ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਨੂੰ ਤੋੜਨ ਅਤੇ ਕਮਜ਼ੋਰ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ।
ਪਰ ਹਰ ਵਾਰ ਉਨ੍ਹਾਂ ਦੀ ਪਾਰਟੀ ਹੋਰ ਤਾਕਤ ਨਾਲ ਅੱਗੇ ਆ ਜਾਂਦੀ ਹੈ। ਇਸ ਵਾਰ ਭਾਜਪਾ ਨੇ ਸੀਬੀਆਈ ਰਾਹੀਂ ਘੇਰਾਬੰਦੀ ਕਰਕੇ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਰ ਇਹ ਉਨ੍ਹਾਂਦੀ ਵੱਡੀ ਗਲਤੀ ਹੋ ਸਕਦੀ ਹੈ।


