ਸੀਬੀਆਈ ਨਹੀਂ ਚਾਹੁੰਦੀ ਸੀ ਗਿਰਫਤਾਰੀ, ਕੇਜਰੀਵਾਲ ਬੋਲੇ- ਸਿਆਸੀ ਦਬਾਅ ਵਿੱਚ ਸਿਸੋਦਿਆ ਹੋਏ ਗਿਰਫਤਾਰ
ਦਿੱਲੀ ਦੀ ਸਿਆਸਤ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਦੀ ਗਿਰਫਤਾਰੀ ਨੂੰ ਲੈ ਕੇ ਕੇਂਦਰ ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮਨੀਸ਼ ਦੀ ਗਿਰਫਤਾਰੀ ਸਿਆਸੀ ਦਬਾਅ ਚ ਹੋਈ ਹੈ। ਸੀਬੀਆਈ ਦੇ ਅਧਿਕਾਰੀ ਉਨ੍ਹਾਂ ਦੀ ਗਿਰਫਤਾਰੀ ਦੇ ਪੱਖ ਵਿੱਚ ਨਹੀਂ ਸਨ।
ਅਰਵਿੰਦ ਕੇਜਰੀਵਾਲ
ਗ੍ਰਿਫਤਾਰੀ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ
ਆਬਕਾਰੀ ਘੁਟਾਲੇ ‘ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਖਿਲਾਫ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰ ਦਿੱਲੀ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨਗੇ ਅਤੇ ਉੱਥੇ ਧਰਨਾ ਦਿੱਤਾ ਜਾਵੇਗਾ। ਸਬੰਧਤ ਜ਼ਿਲ੍ਹਾ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕਰਦੇ ਹੋਏ ਰਾਜਾਂ ਵਿੱਚ ਪਾਰਟੀ ਵਰਕਰ ਰਾਸ਼ਟਰਪਤੀ ਨੂੰ ਜ਼ਿਲ੍ਹਾ ਮੈਜਿਸਟਰੇਟ ਨੂੰ ਮੈਮੋਰੰਡਮ ਸੌਂਪਣਗੇ।ਐਤਵਾਰ ਨੂੰ ਹੋਈ ਸੀ ਗ੍ਰਿਫਤਾਰੀ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਐਤਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ।ਉਨ੍ਹਾਂ ਨੂੰ ਸੀਬੀਆਈ ਹੈੱਡ ਕੁਆਰਟਰ ਵਿੱਚ ਕਰੀਬ ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ। ਸੀਬੀਆਈ ਨੇ ਦੋਸ਼ ਲਾਇਆ ਕਿ ਸਿਸੋਦੀਆ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਵੱਖ-ਵੱਖ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਸੀਬੀਆਈ ਨੂੰ ਉਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ https://tv9punjabi.com/ਤੇ ਜਾਓ
Follow Us
