ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੱਤਵਾਦੀ ਪੰਨੂ ਦੀ G20 ਸੰਮੇਲਨ ਤੋਂ ਪਹਿਲਾਂ ਧਮਕੀ, ਦਿੱਲੀ ਦੇ ਮੈਟਰੋ ਸਟੇਸ਼ਨਾਂ ‘ਤੇ ਲਿਖੇ ਖਾਲਿਸਤਾਨੀ ਨਾਅਰੇ

ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ 8 ਤੋਂ 10 ਸਤੰਬਰ ਤੱਕ ਦਿੱਲੀ 'ਚ ਹੋਣ ਵਾਲੀ ਜੀ-20 ਸੰਮੇਲਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਮਕੀ ਦੇਣ ਵਾਲਾ ਵੀਡੀਓ ਜਾਰੀ ਕੀਤਾ ਹੈ। ਦਿੱਲੀ ਦੇ ਮੈਟਰੋ ਸਟੇਸ਼ਨਾਂ 'ਤੇ ਖਾਲਿਸਤਾਨ ਦੇ ਸਮਰਥਨ 'ਚ ਨਾਅਰੇ ਲਿਖੇ ਹਨ।

ਅੱਤਵਾਦੀ ਪੰਨੂ ਦੀ G20 ਸੰਮੇਲਨ ਤੋਂ ਪਹਿਲਾਂ ਧਮਕੀ, ਦਿੱਲੀ ਦੇ ਮੈਟਰੋ ਸਟੇਸ਼ਨਾਂ 'ਤੇ ਲਿਖੇ ਖਾਲਿਸਤਾਨੀ ਨਾਅਰੇ
Follow Us
abhishek-thakur
| Updated On: 27 Aug 2023 13:33 PM IST
ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ 8 ਤੋਂ 10 ਸਤੰਬਰ ਤੱਕ ਦਿੱਲੀ ‘ਚ ਹੋਣ ਵਾਲੀ ਜੀ-20 ਕਾਨਫਰੰਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਮਕੀ ਦੇਣ ਵਾਲਾ ਵੀਡੀਓ ਜਾਰੀ ਕੀਤਾ ਹੈ। ਪੰਨੂ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਕਈ ਮੈਟਰੋ ਸਟੇਸ਼ਨਾਂ ‘ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਖਾਲਿਸਤਾਨੀ ਨਾਅਰੇ ਵੀ ਲਿਖੇ ਗਏ ਹਨ। ਅੱਤਵਾਦੀ ਪੰਨੂ ਨੇ ਵੀਡੀਓ ‘ਚ ਸੁਰੱਖਿਆ ਵਿਵਸਥਾ ਨੂੰ ਚੁਣੌਤੀ ਦਿੰਦੇ ਹੋਇਆ ਕਿਹਾ ਕਿ SFJ ਦੇ ਖਾਲਿਸਤਾਨ ਸਮਰਥਕਾਂ ਨੇ ਦਿੱਲੀ ਦੇ ਸ਼ਿਵਾਜੀ ਪਾਰਕ ਤੋਂ ਪੰਜਾਬੀ ਬਾਗ ਤੱਕ ਕਈ ਮੈਟਰੋ ਸਟੇਸ਼ਨਾਂ ‘ਤੇ ਖਾਲਿਸਤਾਨ ਦੇ ਸਮਰਥਨ ‘ਚ ਨਾਅਰੇ ਲਿਖੇ ਹਨ। ਇਹ ਨਾਅਰੇ ਸ਼ਿਵਾਜੀ ਪਾਰਕ, ​​ਮਾਦੀਪੁਰ, ਪੱਛਮ ਵਿਹਾਰ, ਉਦਯੋਗ ਨਗਰ, ਮਹਾਰਾਜਾ ਸੂਰਜਮਲ ਸਟੇਡੀਅਮ, ਸਰਕਾਰੀ ਸਰਵੋਦਿਆ ਬਾਲ ਵਿਦਿਆਲਿਆ ਨੰਗਲੋਈ, ਪੰਜਾਬੀ ਬਾਗ ਅਤੇ ਨੰਗਲੋਈ ਮੈਟਰੋ ਸਟੇਸ਼ਨ ਦੇ ਬਾਹਰ ਲਿਖੇ ਗਏ ਹਨ। ਇਨ੍ਹਾਂ ਨਾਅਰਿਆਂ ਵਿੱਚ ਸਾਫ਼ ਲਿਖਿਆ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਖਾਲਿਸਤਾਨ ਜਿੰਦਾਬਾਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦਾ ਕਤਲੇਆਮ ਕਰਵਾ ਰਹੇ ਹਨ। ਉਨ੍ਹਾਂ ਨੇ ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਧਮਕੀ ਦਿੱਤੀ ਹੈ।

15 ਅਗਸਤ ਨੂੰ ਮਾਹੌਲ ਖ਼ਰਾਬ ਕਰਨ ਦੀ ਕੀਤੀ ਸੀ ਕੋਸ਼ਿਸ਼

ਇਸ ਤੋਂ ਪਹਿਲਾਂ 15 ਅਗਸਤ ਨੂੰ ਅੱਤਵਾਦੀ ਪੰਨੂ ਨੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੰਨੂ ਨੇ ਖਾਲਿਸਤਾਨ ਦਾ ਨਾਂ ਲੈ ਕੇ ਸਿੱਖਾਂ ਨੂੰ ਦਿੱਲੀ ਆਉਣ ਲਈ ਕਿਹਾ। ਪੰਨੂ ਵੱਲੋਂ ਸਿਰਫ਼ ਸਿੱਖਾਂ ਨੂੰ ਹੀ ਨਹੀਂ, ਸਗੋਂ ਜੰਮੂ-ਕਸ਼ਮੀਰ ਦੇ ਮੁਸਲਮਾਨਾਂ ਨੂੰ ਵੀ ਦਿੱਲੀ ਵਿੱਚ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਸੀ।

ਅਮਰੀਕਾ ‘ਚ ਬੈਠੇ ਦਿੰਦਾ ਹੈ ਧਮਕੀਆਂ

ਪੰਨੂ ਮੂਲ ਰੂਪ ਵਿੱਚ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਦਾ ਰਹਿਣ ਵਾਲਾ ਹੈ। ਹੁਣ ਉਹ ਅਮਰੀਕਾ ਵਿੱਚ ਰਹਿੰਦ ਹੈ। ਉਥੇ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐੱਸ.ਆਈ ਦੇ ਇਸ਼ਾਰੇ ‘ਤੇ ਖਾਲਿਸਤਾਨੀ ਮਨਸੂਬਿਆਂ ਨੂੰ ਪੂਰਾ ਕਰਨ ‘ਚ ਜੁਟ ਗਿਆ। ਉਹ ਅਮਰੀਕਾ ਤੋਂ ਇਲਾਵਾ ਇੰਗਲੈਂਡ ਅਤੇ ਕੈਨੇਡਾ ਵਿੱਚ ਵੀ ਆਪਣੀ ਸੰਸਥਾ ਰਾਹੀਂ ਭਾਰਤ ਵਿਰੋਧੀ ਪ੍ਰਚਾਰ ਕਰਦਾ ਰਿਹਾ। ਖਾਲਿਸਤਾਨ ਦੀ ਮੰਗ ਦੇ ਨਾਂ ‘ਤੇ ਵੀਡੀਓ ਜਾਰੀ ਕਰਕੇ ਪੰਜਾਬ ‘ਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...