Subscribe to
Notifications
Subscribe to
Notifications
ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ 8 ਤੋਂ 10 ਸਤੰਬਰ ਤੱਕ ਦਿੱਲੀ ‘ਚ ਹੋਣ ਵਾਲੀ ਜੀ-20 ਕਾਨਫਰੰਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਮਕੀ ਦੇਣ ਵਾਲਾ ਵੀਡੀਓ ਜਾਰੀ ਕੀਤਾ ਹੈ। ਪੰਨੂ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਕਈ ਮੈਟਰੋ ਸਟੇਸ਼ਨਾਂ ‘ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਖਾਲਿਸਤਾਨੀ ਨਾਅਰੇ ਵੀ ਲਿਖੇ ਗਏ ਹਨ।
ਅੱਤਵਾਦੀ ਪੰਨੂ ਨੇ ਵੀਡੀਓ ‘ਚ ਸੁਰੱਖਿਆ ਵਿਵਸਥਾ ਨੂੰ ਚੁਣੌਤੀ ਦਿੰਦੇ ਹੋਇਆ ਕਿਹਾ ਕਿ SFJ ਦੇ ਖਾਲਿਸਤਾਨ ਸਮਰਥਕਾਂ ਨੇ ਦਿੱਲੀ ਦੇ ਸ਼ਿਵਾਜੀ ਪਾਰਕ ਤੋਂ ਪੰਜਾਬੀ ਬਾਗ ਤੱਕ ਕਈ ਮੈਟਰੋ ਸਟੇਸ਼ਨਾਂ ‘ਤੇ ਖਾਲਿਸਤਾਨ ਦੇ ਸਮਰਥਨ ‘ਚ ਨਾਅਰੇ ਲਿਖੇ ਹਨ। ਇਹ ਨਾਅਰੇ ਸ਼ਿਵਾਜੀ ਪਾਰਕ, ਮਾਦੀਪੁਰ, ਪੱਛਮ ਵਿਹਾਰ, ਉਦਯੋਗ ਨਗਰ, ਮਹਾਰਾਜਾ ਸੂਰਜਮਲ ਸਟੇਡੀਅਮ, ਸਰਕਾਰੀ ਸਰਵੋਦਿਆ ਬਾਲ ਵਿਦਿਆਲਿਆ ਨੰਗਲੋਈ, ਪੰਜਾਬੀ ਬਾਗ ਅਤੇ ਨੰਗਲੋਈ ਮੈਟਰੋ ਸਟੇਸ਼ਨ ਦੇ ਬਾਹਰ ਲਿਖੇ ਗਏ ਹਨ।
ਇਨ੍ਹਾਂ ਨਾਅਰਿਆਂ ਵਿੱਚ ਸਾਫ਼ ਲਿਖਿਆ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਖਾਲਿਸਤਾਨ ਜਿੰਦਾਬਾਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦਾ ਕਤਲੇਆਮ ਕਰਵਾ ਰਹੇ ਹਨ। ਉਨ੍ਹਾਂ ਨੇ ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਧਮਕੀ ਦਿੱਤੀ ਹੈ।
15 ਅਗਸਤ ਨੂੰ ਮਾਹੌਲ ਖ਼ਰਾਬ ਕਰਨ ਦੀ ਕੀਤੀ ਸੀ ਕੋਸ਼ਿਸ਼
ਇਸ ਤੋਂ ਪਹਿਲਾਂ 15 ਅਗਸਤ ਨੂੰ ਅੱਤਵਾਦੀ ਪੰਨੂ ਨੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੰਨੂ ਨੇ ਖਾਲਿਸਤਾਨ ਦਾ ਨਾਂ ਲੈ ਕੇ ਸਿੱਖਾਂ ਨੂੰ ਦਿੱਲੀ ਆਉਣ ਲਈ ਕਿਹਾ। ਪੰਨੂ ਵੱਲੋਂ ਸਿਰਫ਼ ਸਿੱਖਾਂ ਨੂੰ ਹੀ ਨਹੀਂ, ਸਗੋਂ ਜੰਮੂ-ਕਸ਼ਮੀਰ ਦੇ ਮੁਸਲਮਾਨਾਂ ਨੂੰ ਵੀ ਦਿੱਲੀ ਵਿੱਚ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਸੀ।
ਅਮਰੀਕਾ ‘ਚ ਬੈਠੇ ਦਿੰਦਾ ਹੈ ਧਮਕੀਆਂ
ਪੰਨੂ ਮੂਲ ਰੂਪ ਵਿੱਚ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਦਾ ਰਹਿਣ ਵਾਲਾ ਹੈ। ਹੁਣ ਉਹ ਅਮਰੀਕਾ ਵਿੱਚ ਰਹਿੰਦ ਹੈ। ਉਥੇ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐੱਸ.ਆਈ ਦੇ ਇਸ਼ਾਰੇ ‘ਤੇ ਖਾਲਿਸਤਾਨੀ ਮਨਸੂਬਿਆਂ ਨੂੰ ਪੂਰਾ ਕਰਨ ‘ਚ ਜੁਟ ਗਿਆ। ਉਹ ਅਮਰੀਕਾ ਤੋਂ ਇਲਾਵਾ ਇੰਗਲੈਂਡ ਅਤੇ ਕੈਨੇਡਾ ਵਿੱਚ ਵੀ ਆਪਣੀ ਸੰਸਥਾ ਰਾਹੀਂ ਭਾਰਤ ਵਿਰੋਧੀ ਪ੍ਰਚਾਰ ਕਰਦਾ ਰਿਹਾ। ਖਾਲਿਸਤਾਨ ਦੀ ਮੰਗ ਦੇ ਨਾਂ ‘ਤੇ ਵੀਡੀਓ ਜਾਰੀ ਕਰਕੇ ਪੰਜਾਬ ‘ਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।