ਅੱਤਵਾਦੀ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀ ਨੂੰ ਫਿਲੀਪੀਨਜ਼ ਤੋਂ ਭਾਰਤ ਡਿਪੋਰਟ, NIA ਨੇ ਕੀਤਾ ਗ੍ਰਿਫ਼ਤਾਰ
ਗੈਂਗਸਟਰ ਮਨਪ੍ਰੀਤ ਸਿੰਘ ਪੀਟਾ ਤੇ ਉਸ ਦੇ ਭਰਾ ਮਨਦੀਪ ਨੂੰ ਫਿਲੀਪੀਨਜ਼ ਤੋਂ ਭਾਰਤ ਲਿਆਂਦਾ ਗਿਆ ਹੈ। ਜਿਥੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ।
ਭਾਰਤੀ ਜਾਂਚ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਭਾਰਤ ਵਿਰੋਧੀ ਗੈਂਗਸਟਰਾਂ ਅਤੇ ਅੱਤਵਾਦੀਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਵਿਦੇਸ਼ ਵਿੱਚ ਬੈਠੇ ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਭਾਰਤ ਡਿਪੋਰਟ ਕਰ ਦਿੱਤਾ ਗਿਆ ਹੈ।
ਗੈਂਗਸਟਰ ਮਨਪ੍ਰੀਤ ਸਿੰਘ ਪੀਟਾ ਤੇ ਮਨਦੀਪ ਡਿਪੋਰਟ
ਗੈਂਗਸਟਰ ਮਨਪ੍ਰੀਤ ਸਿੰਘ ਪੀਟਾ ਤੇ ਉਸ ਦੇ ਭਰਾ ਮਨਦੀਪ ਨੂੰ ਫਿਲੀਪੀਨਜ਼ ਤੋਂ ਭਾਰਤ ਲਿਆਂਦਾ ਗਿਆ ਹੈ। ਜਿਥੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਏਅਰਪੋਰਟ ‘ਤੇ ਉਸ ਵੇਲੇ ਪੰਜਾਬ ਪੁਲਿਸ ਵੀ ਮੌਜੂਦ ਸੀ। ਦੱਸ ਦਈਏ ਕਿ ਮਨਪ੍ਰੀਤ ਸਿੰਘ ਪੀਟਾ ਨੇ ਫਿਲੀਪੀਨਜ਼ ‘ਚ ਰਹਿੰਦਿਆਂ ਪੰਜਾਬ ‘ਚ ਅਰਸ਼ ਡੱਲਾ ਦੇ ਕਹਿਣ ‘ਤੇ ਕਈ ਯੋਜਨਾਵਾਂ ਨੂੰ ਅੰਜਾਮ ਦਿੱਤਾ ਸੀ।
ਸਚਿਨ ਬਿਸ਼ਨੋਈ ਨੂੰ ਬੀਤੇ ਦਿਨੀਂ ਲਿਆਂਦਾ ਸੀ ਭਾਰਤ
ਮਈ 2022 ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਰਾਰ ਹੋਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਸ਼ਤੇਦਾਰ ਸਚਿਨ ਬਿਸ਼ਨੋਈ ਨੂੰ ਹਾਲਾ ਹੀ ਵਿੱਚ ਭਾਰਤ ਲੈ ਕੇ ਆਉਣ ਵਿੱਚ ਭਾਰਤੀ ਸੁਰੱਖਿਆ ਏਜੰਸੀਆਂ ਕਾਮਯਾਬ ਹੋ ਗਈਆਂ ਹਨ। ਭਾਰਤ ਵਿਰੋਧੀ ਗੈਂਗਸਟਰਾਂ ਅਤੇ ਅੱਤਵਾਦੀਆਂ ਖਿਲਾਫ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਗੋਲਡੀ ਬਰਾੜ ਖਿਲਾਫ਼ ਰੈਡ ਕਾਰਨਰ ਨੋਟਿਸ ਜਾਰੀ
ਹੁਣ ਵੇਖਣ ਵਾਲੀ ਗੱਲ ਇਹ ਹੋਵੇਗੀ ਕੀ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੋਲਡੀ ਬਰਾੜ ਸੁਰੱਖਿਆ ਏਜੰਸੀਆਂ ਵਿਦੇਸ਼ ਤੋਂ ਕਦੋਂ ਗ੍ਰਿਫ਼ਤਾਰ ਕਰ ਲੈ ਕੇ ਆਉਂਦੀਆਂ ਹਨ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ