ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਿਸਾਨ ਅੰਦੋਲਨ ‘ਤੇ ਅੱਜ ਮੁੜ SC ਚ ਸੁਣਵਾਈ, ਕੱਲ੍ਹ ਸਿੱਧੇ ਅਦਾਲਤ ‘ਚ ਆਉਣ ਦਾ ਦਿੱਤਾ ਸੀ ਪ੍ਰਸਤਾਵ

ਸੁਪਰੀਮ ਕੋਰਟ ਨੇ ਕਿਹਾ, "ਡੱਲੇਵਾਲ ਇੱਕ ਜਨਤਕ ਸ਼ਖਸੀਅਤ ਹੈ। ਉਸ ਨਾਲ ਕਿਸਾਨਾਂ ਦੇ ਹਿੱਤ ਜੁੜੇ ਹੋਏ ਹਨ। ਸਰਕਾਰ ਨਾਲ ਵਿਚਾਰਧਾਰਕ ਮਤਭੇਦ ਹੋ ਸਕਦੇ ਹਨ, ਪਰ ਡੱਲੇਵਾਲ ਦਾ ਪ੍ਰਦਰਸ਼ਨ ਕਰਨ ਲਈ ਸਿਹਤਮੰਦ ਹੋਣਾ ਜ਼ਰੂਰੀ ਹੈ। ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਅਸੀਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਕਿਸਾਨਾਂ ਨੇ ਇਨਕਾਰ ਕਰ ਦਿੱਤਾ।

ਕਿਸਾਨ ਅੰਦੋਲਨ ‘ਤੇ ਅੱਜ ਮੁੜ SC ਚ ਸੁਣਵਾਈ, ਕੱਲ੍ਹ ਸਿੱਧੇ ਅਦਾਲਤ ‘ਚ ਆਉਣ ਦਾ ਦਿੱਤਾ ਸੀ ਪ੍ਰਸਤਾਵ
ਸੁਪਰੀਮ ਕੋਰਟ
Follow Us
tv9-punjabi
| Published: 19 Dec 2024 06:50 AM

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਅੱਗ 24ਵੇਂ ਦਿਨ ਵਿੱਚ ਦਾਖਿਲ ਹੋ ਗਈ ਹੈ। ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ (19 ਦਸੰਬਰ) ਮੁੜ ਸੁਣਵਾਈ ਹੋਵੇਗੀ। ਕੱਲ੍ਹ (18 ਦਸੰਬਰ) ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਕੋਲ ਆ ਕੇ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ ਸੀ।

ਇਸ ਦੇ ਨਾਲ ਹੀ ਕੋਰਟ ਨੇ ਪੰਜਾਬ ਸਰਕਾਰ ਨੂੰ 24 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਣ ਲਈ ਕਿਹਾ ਗਿਆ। ਅੱਜ ਹੋਣ ਵਾਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵੱਡਾ ਫੈਸਲਾ ਦੇ ਸਕਦੀ ਹੈ। ਕਿਸਾਨ 10 ਮਹੀਨਿਆਂ ਤੋਂ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

ਪੰਜਾਬ ਸਰਕਾਰ ਸੰਭਾਲੇ ਸਥਿਤੀ

ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕਿਹਾ ਕਿ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਜ਼ਿਆਦਾ ਉਚਿਤ ਹੋਵੇਗਾ। ਇਸ ‘ਤੇ ਜਸਟਿਸ ਸੂਰਿਆ ਕਾਂਤ ਨੇ ਕਿਹਾ, “ਉਨ੍ਹਾਂ ਨਾਲ ਭਾਵਨਾਵਾਂ ਜੁੜੀਆਂ ਹੋਈਆਂ ਹਨ। ਰਾਜ ਨੂੰ ਕੁਝ ਕਰਨਾ ਚਾਹੀਦਾ ਹੈ। ਢਿੱਲ ਨਹੀਂ ਹੋ ਸਕਦੀ। ਤੁਹਾਨੂੰ ਸਥਿਤੀ ਨੂੰ ਸੰਭਾਲਣਾ ਹੋਵੇਗਾ।”

ਡੱਲੇਵਾਲ ਦਾ ਤੰਦਰੁਸਤ ਰਹਿਣਾ ਜ਼ਰੂਰੀ

ਸੁਪਰੀਮ ਕੋਰਟ ਨੇ ਕਿਹਾ, “ਡੱਲੇਵਾਲ ਇੱਕ ਜਨਤਕ ਸ਼ਖਸੀਅਤ ਹੈ। ਉਸ ਨਾਲ ਕਿਸਾਨਾਂ ਦੇ ਹਿੱਤ ਜੁੜੇ ਹੋਏ ਹਨ। ਉਸ ਦਾ ਕਹਿਣਾ ਹੈ ਕਿ 700 ਕਿਸਾਨਾਂ ਦੀ ਜਾਨ ਉਹਨਾਂ ਦੀ ਆਪਣੀ ਜਾਨ ਤੋਂ ਵੱਧ ਮਹੱਤਵਪੂਰਨ ਹੈ। ਇਸੇ ਲਈ ਉਹ ਡਾਕਟਰੀ ਸਹਾਇਤਾ ਦੇਣ ਤੋਂ ਇਨਕਾਰ ਕਰ ਰਿਹਾ ਹੈ। ਸਰਕਾਰ ਨਾਲ ਵਿਚਾਰਧਾਰਕ ਮਤਭੇਦ ਹੋ ਸਕਦੇ ਹਨ, ਪਰ ਡੱਲੇਵਾਲ ਦਾ ਪ੍ਰਦਰਸ਼ਨ ਕਰਨ ਲਈ ਸਿਹਤਮੰਦ ਹੋਣਾ ਜ਼ਰੂਰੀ ਹੈ।

ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਅਸੀਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਕਿਸਾਨਾਂ ਨੇ ਇਨਕਾਰ ਕਰ ਦਿੱਤਾ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ, “ਸਰਕਾਰ ਕਹਿ ਰਹੀ ਹੈ ਕਿ ਕਿਸਾਨਾਂ ਨੂੰ ਸਿੱਧੇ ਅਦਾਲਤ ‘ਚ ਆਪਣੇ ਵਿਚਾਰ ਪ੍ਰਗਟ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਹ ਇੱਥੇ ਸਿੱਧੇ ਆ ਕੇ ਸੁਝਾਅ ਜਾਂ ਮੰਗਾਂ ਪੇਸ਼ ਕਰ ਸਕਦੇ ਹਨ ਜਾਂ ਆਪਣਾ ਪ੍ਰਤੀਨਿਧੀ ਭੇਜ ਸਕਦੇ ਹਨ।

ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ...
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !...
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ  ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ...
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?...
ਰੰਧਾਵਾਂ ਦਾ ਵੱਡਾ ਬਿਆਨ ਬੋਲੇ- ਕਿਸਾਨਾਂ ਦੇ ਉੱਤੇ ਅਣ-ਐਲਾਨੀ Emergency ਹੈ, Subsidy ਉਨ੍ਹਾਂ ਨੂੰ ਦੇਣੀ ਹੀ ਪਵੇਗੀ
ਰੰਧਾਵਾਂ ਦਾ ਵੱਡਾ ਬਿਆਨ ਬੋਲੇ- ਕਿਸਾਨਾਂ ਦੇ ਉੱਤੇ ਅਣ-ਐਲਾਨੀ Emergency ਹੈ, Subsidy ਉਨ੍ਹਾਂ ਨੂੰ ਦੇਣੀ ਹੀ ਪਵੇਗੀ...
ਮਰਨ ਵਰਤ 'ਤੇ ਬੈਠੇ ਡੱਲੇਵਾਲ ਨੂੰ ਮਿਲੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਕੀ ਹੋਈ ਗੱਲ?
ਮਰਨ ਵਰਤ 'ਤੇ ਬੈਠੇ ਡੱਲੇਵਾਲ ਨੂੰ ਮਿਲੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਕੀ ਹੋਈ ਗੱਲ?...
ਕੇਜਰੀਵਾਲ ਨਵੀਂ ਦਿੱਲੀ ਤੋਂ ਆਤਿਸ਼ੀ ਕਾਲਕਾਜੀ ਤੋਂ ਲੜਨਗੇ ਚੋਣ
ਕੇਜਰੀਵਾਲ ਨਵੀਂ ਦਿੱਲੀ ਤੋਂ ਆਤਿਸ਼ੀ ਕਾਲਕਾਜੀ ਤੋਂ ਲੜਨਗੇ ਚੋਣ...
ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨਾਂ ਨੇ ਰਣਨੀਤੀ ਬਦਲੀ...ਹੁਣ ਕਰ ਰਹੇ ਹਨ ਇਹ ਤਿਆਰੀਆਂ
ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨਾਂ ਨੇ ਰਣਨੀਤੀ ਬਦਲੀ...ਹੁਣ ਕਰ ਰਹੇ ਹਨ ਇਹ ਤਿਆਰੀਆਂ...
ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ 'ਤੇ ਦਾਗੇ ਗਏ ਅੱਥਰੂ ਗੈਸ, ਪੰਧੇਰ ਨੇ ਕੀਤਾ ਰੋਲ ਰੋਕਣ ਦਾ ਐਲਾਨ
ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ 'ਤੇ ਦਾਗੇ ਗਏ ਅੱਥਰੂ ਗੈਸ, ਪੰਧੇਰ ਨੇ ਕੀਤਾ ਰੋਲ ਰੋਕਣ ਦਾ ਐਲਾਨ...