AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੋਲਕਾਤਾ ‘ਚ ਦੁਰਗਾ ਪੂਜਾ ਦੌਰਾਨ ਪੰਡਾਲ ‘ਚ ਮਚੀ ਭਗਦੜ, 17 ਮੌਤਾਂ, ਹਾਦਸੇ ਵਿੱਚ ਕਈ ਜ਼ਖਮੀ

ਕੋਲਕਾਤਾ ਦੇ ਚੋਰਬਾਗਨ ਵਿਖੇ ਦੇਵੀ ਦੁਰਗਾ ਦੇ ਦਰਸ਼ਨਾਂ ਲਈ ਭੀੜ ਇਕੱਠੀ ਹੋ ਗਈ। ਬਾਹਰ ਭਾਰੀ ਮੀਂਹ ਪੈ ਰਿਹਾ ਸੀ। ਜਿਸ ਕਾਰਨ ਮੰਡਪ ਦੇ ਅੰਦਰ ਭਗਦੜ ਮਚ ਗਈ। ਕਈ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹੁਣ ਤੱਕ 17 ਲੋਕਾਂ ਦੀ ਮੌਤ ਹੋਈ ਹੈ।

ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ ਪੰਡਾਲ 'ਚ ਮਚੀ ਭਗਦੜ, 17 ਮੌਤਾਂ, ਹਾਦਸੇ ਵਿੱਚ ਕਈ ਜ਼ਖਮੀ
tv9-punjabi
| Updated On: 17 Oct 2026 23:08 PM IST
Share

ਕੋਲਕਾਤਾ ‘ਚ ਦੁਰਗਾ ਪੂਜਾ ਦੀ ਸਪਤਮੀ ਦੀ ਸ਼ਾਮ ਨੂੰ ਚੋਰਬਾਗਨ ਸਰਵਜਨਿਨ ਦੁਰਗੋਤਸਵ ਸਮਿਤੀ ਦੇ ਪੰਡਾਲ ‘ਚ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਮਾਂ ਦੁਰਗਾ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਸ਼ਰਧਾਲੂ ਪੁੱਜੇ ਹੋਏ ਸਨ। ਇਸ ਦੌਰਾਨ ਬਾਹਰ ਭਾਰੀ ਮੀਂਹ ਦੌਰਾਨ ਪੰਡਾਲ ਵਿੱਚ ਹਫੜਾ-ਦਫੜੀ ਮੱਚ ਗਈ। ਇਸ ਘਟਨਾ ‘ਚ 17 ਲੋਕਾਂ ਦੀ ਮੌਤ ਹੋ ਗਈ।

ਇਸ ਹਾਦਸੇ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਕਲਕੱਤਾ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ ਹੈ। ਇਨ੍ਹਾਂ ‘ਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਸਮਿਕ ਭੱਟਾਚਾਰੀਆ ਜ਼ਖਮੀਆਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਹਨ।

ਪੂਜਾ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਪੰਡਾਲ ਲੋਕਾਂ ਨਾਲ ਭਰਿਆ ਹੋਇਆ ਸੀ। ਮੀਂਹ ਪੈਣ ਲੱਗ ਪਿਆ ਅਤੇ ਮੀਂਹ ਪੈਣ ਕਾਰਨ ਲੋਕ ਪੰਡਾਲ ਵਿੱਚ ਜਾਣ ਲਈ ਮਜਬੂਰ ਹੋ ਗਏ। ਇਹ ਹਾਦਸਾ ਸ਼ਾਮ 7:30 ਵਜੇ ਦੇ ਕਰੀਬ ਵਾਪਰਿਆ। ਇਸ ਹਾਦਸੇ ਵਿੱਚ ਚਾਰ ਜਾਂ ਪੰਜ ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ।

ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ ਪੰਡਾਲ 'ਚ ਮਚੀ ਭਗਦੜ, 17 ਮੌਤਾਂ, ਹਾਦਸੇ ਵਿੱਚ ਕਈ ਜ਼ਖਮੀ

ਸਪਤਮੀ ਦੀ ਸ਼ਾਮ ਨੂੰ, ਦੇਵੀ ਦੁਰਗਾ ਦੇ ਦਰਸ਼ਨ ਕਰਨ ਲਈ ਪੰਡਾਲ ਵਿੱਚ ਵੱਡੀ ਭੀੜ ਇਕੱਠੀ ਹੋ ਗਈ। ਭੀੜ ਇੰਨੀ ਜ਼ਿਆਦਾ ਸੀ ਕਿ ਖੜ੍ਹੇ ਹੋਣ ਲਈ ਜਗ੍ਹਾ ਨਹੀਂ ਸੀ। ਇਹ ਹਾਦਸਾ ਪੰਡਾਲ ਦੇ ਕਿਸੇ ਹਿੱਸੇ ਜਾਂ ਢਾਂਚੇ ਦੇ ਢਹਿ ਜਾਣ ਕਾਰਨ ਹੋਇਆ ਹੋ ਸਕਦਾ ਹੈ। ਇਸ ਅਚਾਨਕ ਘਟਨਾ ਨਾਲ ਤੁਰੰਤ ਦਹਿਸ਼ਤ ਫੈਲ ਗਈ।

ਪੰਡਾਲ ਦਾ ਇੱਕ ਹਿੱਸਾ ਡਿੱਗਣ ਕਾਰਨ ਵਾਪਰਿਆ ਹਾਦਸਾ

ਇੱਕ ਸ਼ਰਧਾਲੂ ਨੇ ਕਿਹਾ, ਪੰਡਾਲਾ ਦਾ ਇੱਕ ਹਿੱਸਾ ਢਹਿ ਗਿਆ ਹੈ। ਹਰ ਕੋਈ ਆਪਣੀ ਜਾਨ ਬਚਾਉਣ ਲਈ ਭੱਜਣ ਲੱਗ ਪਿਆ। ਉਹ ਡਿੱਗ ਰਹੇ ਸਨ ਅਤੇ ਕੁਚਲੇ ਜਾ ਰਹੇ ਸਨ।” ਇੱਕ ਹੋਰ ਸ਼ਰਧਾਲੂ ਨੇ ਕਿਹਾ ਕਿ ਬਹੁਤ ਭੀੜ ਸੀ। ਮੀਂਹ ਦੌਰਾਨ, ਲੋਕ ਬਚਣ ਲਈ ਮੰਡਪ ਵਿੱਚ ਦਾਖਲ ਹੋਣ ਲੱਗੇ ਅਤੇ ਭੀੜ ਵੱਧ ਗਈ ਅਤੇ ਲੋਕਾਂ ਦੀ ਭੀੜ ਨੇ ਇਕਦਮ ਭਗਦੜ ਮਚਾ ਦਿੱਤੀ।

ਸਥਾਨਕ ਨਿਵਾਸੀਆਂ ਅਤੇ ਸ਼ਰਧਾਲੂਆਂ ਨੇ ਭੀੜ ਕੰਟਰੋਲ ਪ੍ਰਬੰਧਾਂ ‘ਤੇ ਵੀ ਸਵਾਲ ਉਠਾਏ ਹਨ। ਇੱਕ ਸਥਾਨਕ ਨੇ ਕਿਹਾ, “ਹਜ਼ਾਰਾਂ ਵਲੰਟੀਅਰ ਅਤੇ ਪੁਲਿਸ ਮੌਜੂਦ ਸਨ, ਪਰ ਪਹਿਲਾਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇੰਨੀ ਵੱਡੀ ਘਟਨਾ ਵਾਪਰ ਰਹੀ ਹੈ। ਅਸੀਂ ਇਸਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਦੇਖ ਰਹੇ ਹਾਂ।”

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...