AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

7 ਗ੍ਰਿਫ਼ਤਾਰ, ਅਮਿਤ ਸ਼ਾਹ ਨੇ ਜਾਣਿਆ ਜ਼ਖ਼ਮੀਆਂ ਦਾ ਹਾਲ… ਕੋਲਕਾਤਾ ਦੁਰਗਾ ਪੰਡਾਲ ਭਗਦੜ ਮਾਮਲੇ ਮ੍ਰਿਤਕਾਂ ਦੇ ਨਾਂਅ ਆਏ ਸਾਹਮਣੇ

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਸਥਿਤ ਪ੍ਰਸਿੱਧ ਚੋਰਬਾਗਾਨ ਸਾਰਵਜਨੀਨ ਦੁਰਗਾ ਪੂਜਾ ਪੰਡਾਲ ਵਿੱਚ ਸ਼ਨੀਵਾਰ ਸ਼ਾਮ ਨੂੰ ਅਚਾਨਕ ਮਚੀ ਭਗਦੜ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦਿਲ ਦਹਿਲਾ ਦੇਣ ਵਾਲੇ ਦੁਖਾਂਤ ਦੌਰਾਨ ਘੱਟੋ-ਘੱਟ 19 ਸ਼ਰਧਾਲੂਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 25 ਤੋਂ ਵੱਧ ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਕਲਕੱਤਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

7 ਗ੍ਰਿਫ਼ਤਾਰ, ਅਮਿਤ ਸ਼ਾਹ ਨੇ ਜਾਣਿਆ ਜ਼ਖ਼ਮੀਆਂ ਦਾ ਹਾਲ... ਕੋਲਕਾਤਾ ਦੁਰਗਾ ਪੰਡਾਲ ਭਗਦੜ ਮਾਮਲੇ ਮ੍ਰਿਤਕਾਂ ਦੇ ਨਾਂਅ ਆਏ ਸਾਹਮਣੇ
tv9-punjabi
| Published: 18 Oct 2026 11:42 AM IST
Share

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਸਥਿਤ ਪ੍ਰਸਿੱਧ ਚੋਰਬਾਗਾਨ ਸਾਰਵਜਨੀਨ ਦੁਰਗਾ ਪੂਜਾ ਪੰਡਾਲ ਵਿੱਚ ਸ਼ਨੀਵਾਰ ਸ਼ਾਮ ਨੂੰ ਅਚਾਨਕ ਮਚੀ ਭਗਦੜ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦਿਲ ਦਹਿਲਾ ਦੇਣ ਵਾਲੇ ਦੁਖਾਂਤ ਦੌਰਾਨ ਘੱਟੋ-ਘੱਟ 19 ਸ਼ਰਧਾਲੂਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 25 ਤੋਂ ਵੱਧ ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਕਲਕੱਤਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਹਾਦਸੇ ਦੀ ਗੰਭੀਰਤਾ ਨੂੰ ਦੇਖਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ (18 ਅਕਤੂਬਰ) ਨੂੰ ਕਲਕੱਤਾ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਨੇ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਡਾਕਟਰਾਂ ਨੂੰ ਬਿਹਤਰੀਨ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਇਸ ਘਟਨਾ ਨੂੰ ਅਤਿਅੰਤ ਦੁਖਦਾਈ ਕਰਾਰ ਦਿੱਤਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਥਿਤੀ ਦਾ ਜਾਇਜ਼ਾ ਲੈਣ ਲਈ ਉਨ੍ਹਾਂ ਨੇ ਪੱਛਮੀ ਬੰਗਾਲ ਦੇ ਆਗੂਆਂ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ ਹੈ।

17 ਅਕਤੂਬਰ ਦੀ ਸ਼ਾਮ ਨੂੰ ਵਾਪਰੀ ਘਟਨਾ

ਵੇਰਵਿਆਂ ਅਨੁਸਾਰ ਸ਼ਨੀਵਾਰ (17 ਅਕਤੂਬਰ) ਸ਼ਾਮ ਨੂੰ ਤੇਜ਼ ਮੀਂਹ ਪੈਣ ਦੌਰਾਨ ਪੰਡਾਲ ਵਿੱਚ ਸ਼ਰਧਾਲੂਆਂ ਦੀ ਭੀੜ ਅਚਾਨਕ ਬੇਕਾਬੂ ਹੋ ਗਈ। ਬਚਾਅ ਲਈ ਦੌੜ-ਭੱਜ ਦੌਰਾਨ ਭਗਦੜ ਮਚ ਗਈ, ਜਿਸ ਕਾਰਨ ਮੌਕੇ ਤੇ ਚੀਕ-ਚਿਹਾੜਾ ਪੈ ਗਿਆ।

ਪੁਲਿਸ ਪ੍ਰਸ਼ਾਸਨ ਵੱਲੋਂ ਜਾਰੀ ਸੂਚੀ ਅਨੁਸਾਰ ਮ੍ਰਿਤਕਾਂ ਵਿੱਚ ਅਭਿਸ਼ੇਕ ਸ਼੍ਰੀਵਾਸਤਵ (38, ਮੁਜ਼ੱਫ਼ਰਪੁਰ), ਅਯਾਨ ਸ਼੍ਰੀਵਾਸਤਵ (ਮੁਜ਼ੱਫ਼ਰਪੁਰ), ਸੰਦੀਪ ਭੇਜ (14, ਪੂਰਬੀ ਬਰਧਮਾਨ), ਸ਼੍ਰੀਪਰਣਾ ਪੋਦਾਰ (26, ਬੈਦਿਆਬਤੀ), ਮਿੱਠੂ ਮੰਡਲ (45, ਸ਼ਿਆਮਪੁਕੁਰ), ਆਕ੍ਰਿਤੀ ਕੁਮਾਰੀ (17, ਬੱਲੀ), ਬਰਨਾਲੀ ਹਲਦਰ (17, ਨਿਊਟਾਊਨ), ਸ਼ੁਭਮ ਸੋਨਕਰ (33, ਮਾਨਿਕਤਲਾ), ਆਰਤੀ ਸਰਕਾਰ ਵਿਸ਼ਵਾਸ (45, ਚਕਦਾਹਾ), ਟੈਗਰ ਭੇਜ (37, ਪੂਰਬੀ ਬਰਧਮਾਨ), ਤਾਨੀਆ ਬਿਸਵਾਸ (18, ਨਿਊਟਾਊਨ), ਕਲਪਨਾ ਜਾਨਾ (46, ਪਾਨੀਹਾਟੀ), ਵਿਕਾਸ ਭੱਟਾਚਾਰੀਆ (66, ਮਾਲੀਪੰਚਘਰਾ), ਸਨੇਹਾ ਭੰਡਾਰੀ (20, ਐਗਰੋਗ੍ਰਾਮ), ਪਿਆਲੀ ਪ੍ਰਮਾਣਿਕ (25, ਆਰਾਮਬਾਗ), ਪ੍ਰਿਆ ਸਮੱਦਰ (18, ਨਿਊ ਬੈਰਕਪੁਰ) ਅਤੇ ਦਿਲੀਪ ਘੋਸ਼ (59, ਬਾਰਾਨਗਰ) ਸ਼ਾਮਲ ਹਨ। ਇਸ ਤੋਂ ਇਲਾਵਾ ਇੱਕ ਹੋਰ ਮ੍ਰਿਤਕ ਵਿਅਕਤੀ ਦੀ ਸ਼ਨਾਖ਼ਤ ਹੋਣੀ ਅਜੇ ਬਾਕੀ ਹੈ।

ਪੁਲਿਸ ਵੱਲੋਂ ਗ਼ੈਰ-ਇਰਾਦਾ ਕਤਲ ਦਾ ਕੇਸ ਦਰਜ

ਘਟਨਾ ਦੀ ਜਾਂਚ ਕਰ ਰਹੀ ਕੋਲਕਾਤਾ ਪੁਲਿਸ ਨੇ ਮਾਮਲੇ ਦਾ ਖ਼ੁਦ ਨੋਟਿਸ (ਸੂਓ-ਮੋਟੂ) ਲੈਂਦਿਆਂ ‘ਗ਼ੈਰ-ਇਰਾਦਾ ਕਤਲ’ (ਕਲਪੇਬਲ ਹੋਮੀਸਾਈਡ ਨਾਟ ਅਮਾਊਂਟਿੰਗ ਟੂ ਮਰਡਰ) ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਅਤੇ ਸ਼ਾਂਤੀ ਬਹਾਲ ਕਰਨ ਲਈ ਪ੍ਰਸ਼ਾਸਨ ਨੇ ਸ਼ਹਿਰ ਦੇ ਸੰਵੇਦਨਸ਼ੀਲ ਹਿੱਸਿਆਂ ਵਿੱਚ 18 ਅਕਤੂਬਰ ਤੋਂ 20 ਅਕਤੂਬਰ ਤੱਕ (ਤਿੰਨ ਦਿਨਾਂ ਲਈ) ‘ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ’ (BNSS), 2023 ਦੀ ਧਾਰਾ 163 ਅਧੀਨ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ ਹਨ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਐਤਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਦੜ ਦੇ ਸਿਲਸਿਲੇ ਵਿੱਚ ਪੂਜਾ ਕਮੇਟੀ ਦੇ ਪ੍ਰਬੰਧਕਾਂ ਸਮੇਤ ਸੱਤ ਵਿਅਕਤੀਆਂ ਨੂੰ ਬਾਕਾਇਦਾ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਰਾਤ ਨੂੰ 14 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਜਿਨ੍ਹਾਂ ਵਿੱਚੋਂ ਮੁੱਢਲੀ ਜਾਂਚ ਉਪਰੰਤ ਸੱਤ ਮੁਲਜ਼ਮਾਂ ਦੀ ਰਸਮੀ ਗ੍ਰਿਫ਼ਤਾਰੀ ਪਾਈ ਗਈ ਹੈ। ਪੁਲਿਸ ਅਧਿਕਾਰੀ ਮੁਤਾਬਕ ਜਾਂਚ ਦੇ ਆਧਾਰ ਤੇ ਕੁਝ ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

25 ਲੱਖ ਰੁਪਏ ਮੁਆਵਜ਼ਾ ਤੇ ਨੌਕਰੀ

ਸੂਬਾ ਪ੍ਰਸ਼ਾਸਨ ਵੱਲੋਂ ਸੂਬੇ ਭਰ ਦੇ ਪ੍ਰਮੁੱਖ ਦੁਰਗਾ ਪੂਜਾ ਪੰਡਾਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਇੱਕ ਵਿਸ਼ੇਸ਼ ਉੱਚ ਪੱਧਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਗਰੁੱਪ-ਡੀ ਦੀ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਹਾਦਸੇ ਲਈ ਜ਼ਿੰਮੇਵਾਰ ਦੋਸ਼ੀਆਂ ਦੀ ਸ਼ਨਾਖ਼ਤ ਕਰਨ ਲਈ ਸਪੈਸ਼ਲ ਟਾਸਕ ਫ਼ੋਰਸ (STF) ਵੱਲੋਂ ਵੀ ਵਿਸਥਾਰਪੂਰਵਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸਰਕਾਰ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ, ਜਿਨ੍ਹਾਂ ਵਿੱਚ ਮੁੱਖ ਸਕੱਤਰ, ਗ੍ਰਹਿ ਸਕੱਤਰ, ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਅਤੇ ਪੁਲਿਸ ਕਮਿਸ਼ਨਰ ਸ਼ਾਮਲ ਹਨ, ਸਥਿਤੀ ਤੇ ਲਗਾਤਾਰ ਸਾਂਝੀ ਨਜ਼ਰ ਰੱਖ ਰਹੇ ਹਨ। ਪੀੜਤਾਂ ਅਤੇ ਉਨ੍ਹਾਂ ਦੇ ਵਾਰਸਾਂ ਦੀ ਮਦਦ ਤੇ ਜਾਣਕਾਰੀ ਲਈ ਪ੍ਰਸ਼ਾਸਨ ਵੱਲੋਂ ਇੱਕ ਵਿਸ਼ੇਸ਼ ਟੋਲ-ਫ਼ਰੀ ਹੈਲਪਲਾਈਨ ਨੰਬਰ 1800 345 5678 ਵੀ ਜਾਰੀ ਕੀਤਾ ਗਿਆ ਹੈ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...